Saturday, March 14Malwa News
Shadow

Tag: punjabi news

20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਬਦਲੇ

20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਬਦਲੇ

Breaking News
ਚੰਡੀਗੜ੍ਹ, 25 ਫਰਵਰੀ : ਪੰਜਾਬ ਸਰਕਾਰ ਨੇ ਅੱਜ ਲੁਧਿਆਣਾ, ਜਲੰਧਰ, ਪਟਿਆਲਾ, ਫਾਜਿਲਕਾ, ਹੁਸ਼ਿਆਰਪੁਰ, ਮੋਗਾ, ਫਰੀਦਕੋਟ, ਪਠਾਨਕੋਟ ਸਮੇਤ 20 ਜਿਲਿਆਂ ਦੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਅਤੇ ਟਰੱਸਟੀ ਬਦਲ ਕੇ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ। ਅੱਜ ਪੰਜਾਬ ਸਰਕਾਰ ਵਲੋਂ ਸਾਰੇ 20 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ, ਡਾਇਰੈਕਟਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਕੇਂਦਰ ਦਾ ਖੇਤੀਮੰਡੀਕਰਨ ਨੀਤੀ ਦਾ ਖਰੜਾ ਰੱਦ

ਪੰਜਾਬ ਵਿਧਾਨ ਸਭਾ ‘ਚ ਸਰਬਸੰਮਤੀ ਨਾਲ ਕੇਂਦਰ ਦਾ ਖੇਤੀਮੰਡੀਕਰਨ ਨੀਤੀ ਦਾ ਖਰੜਾ ਰੱਦ

Breaking News
ਚੰਡੀਗੜ੍ਹ, 25 ਫਰਵਰੀ : ਅੱਜ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ। ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਦੇ ਇਸ ਖਰੜੇ ਖਿਲਾਫ ਮਤਾ ਪੇਸ਼ ਕੀਤਾ। ਇਹ ਮਤਾ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੇ ਸਰਵਸੰਮਤੀ ਨਾਲ ਪਾਸ ਕਰ ਦਿੱਤਾ। ਇਸ ਤਰਾਂ ਵਿਧਾਨ ਸਭਾ ਵਿਚ ਇਸ ਨਵੇਂ ਬਿੱਲ ਦੇ ਖਰੜੇ ਨੂੰ ਵਿਧਾਨਕ ਤੌਰ 'ਤੇ ਪੰਜਾਬ ਨੇ ਰੱਦ ਕਰ ਦਿੱਤਾ ਹੈ।ਵਿਧਾਨ ਸਭਾ ਵਿਚ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਲੋਂ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਫੈਸਲੇ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।...
ਸਨਅਤਕਾਰਾਂ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ

ਸਨਅਤਕਾਰਾਂ ਦਾ ਵਫਦ ਮੁੱਖ ਮੰਤਰੀ ਨੂੰ ਮਿਲਿਆ

Hot News
ਚੰਡੀਗੜ੍ਹ, 25 ਫਰਵਰੀ : ਅੱਜ ਪੰਜਾਬ ਦੇ ਉਦਯੋਗਪਤੀਆਂ ਦਾ ਇਕ ਵਫਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆਂ ਅਤੇ ਪੰਜਾਬ ਵਿਚ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਨੂੰ ਉਦਯੋਗਿਕ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਦਯੋਗ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਜਲਦੀ ਹੀ ਹੱਲ ਕਰ ਲਈਆਂ ਜਾਣਗੀਆਂ। ਇਸ ਮੌਕੇ ਵਪਾਰੀਆਂ ਦੇ ਵਫਦ ਨੇ ਮੰਗ ਕੀਤੀ ਕਿ ਸ਼ੰਭੂ ਬਾਰਡਰ 'ਤੇ ਆਵਾਜਾਈ ਬਹਾਲ ਕਰਵਾਈ ਜਾਵੇ। ਇਸ 'ਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ।...
ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਸੁਣਾਈਆਂ ਖਰੀਆਂ ਖਰੀਆਂ

ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਸੁਣਾਈਆਂ ਖਰੀਆਂ ਖਰੀਆਂ

Breaking News, Punjab Politics
ਚੰਡੀਗੜ੍ਹ, 25 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਵਰ੍ਹਦਿਆਂ ਕਿਹਾ ਕਿ ਉਹ ਭਰਿਸ਼ਟਾਚਾਰ ਦੇ ਮੁੱਦੇ 'ਤੇ ਦੂਜਿਆਂ 'ਤੇ ਚਿੱਕੜ ਸੁੱਟਣ ਦੀ ਥਾਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਣ।ਕੈਬਨਿਟ ਮੰਤਰੀ ਨੇ ਅੱਜ ਇਕ ਅਖਬਾਰ ਵਿਚ ਛਪੀ ਖਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਕ ਸੇਵਾ ਮੁਕਤ ਅਧਿਕਾਰੀ ਨੇ ਕੇਂਦਰੀ ਵਿੱਤ ਮੰਤਰੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਦੋਸ਼ ਲਾਇਆ ਹੈ ਕਿ ਤਰਨਤਾਰਨ ਇਲਾਕੇ ਵਿਚ ਘਟੀਆ ਸ਼ਰਾਬ ਨਾਲ 130 ਵਿਅਕਤੀਆਂ ਦੇ ਮਾਰੇ ਜਾਣ ਦੇ ਮਾਮਲੇ ਵਿਚ ਇਕ ਕਾਂਗਰਸ ਦਾ ਮੰਤਰੀ, 10 ਕਾਂਗਰਸੀ ਵਿਧਾਇਕਾਂ ਅਤੇ ਤੱਤਕਾਲੀ ਮੁੱਖ ਮੰਤਰੀ ਖਿਲਾਫ ਕੇਸ ਦਰਜ ਕੀਤਾ ਜਾਣਾ ਸੀ, ਪਰ ਸਰਕਾਰੀ ਦਬਾਅ ਕਾਰਨ ਇਹ ਮਾਮਲਾ ਠੱਪ ਕਰਵਾ ਦਿੱਤਾ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਦੀ ਨੀਅਤ ਸਾਫ ਹੈ ਅਤੇ ਅਸੀਂ ਕੋਈ ਵੀ ਅਣਗਹਿਲੀ ਜਾਂ ਭਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਨੇ ਸਰਕਾਰ ਵਲੋਂ ਹਰ ਮਾਮਲੇ ਵਿਚ ਕੀਤੀ ਜਾਂਦੀ ਜਾ...
ਆਵਾਰਾ ਕੁੱਤਿਆਂ ਨਾਲ ਨਜਿੱਠਣ ਲਈ ਯਤਨ ਜਾਰੀ : ਡਾ. ਰਵਜੋਤ

ਆਵਾਰਾ ਕੁੱਤਿਆਂ ਨਾਲ ਨਜਿੱਠਣ ਲਈ ਯਤਨ ਜਾਰੀ : ਡਾ. ਰਵਜੋਤ

Hot News
ਚੰਡੀਗੜ੍ਹ, 25 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਦੱਸਿਆ ਕਿ ਪੰਜਾਬ ਵਿਚ ਅਵਾਰਾਂ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਯਤਨ ਕੀਤੇ ਜਾ ਰਹੇ ਹਨ। ਐਮ ਐਲ ਏ ਨਰਿੰਦਰ ਕੌਰ ਭਰਾਜ ਵਲੋਂ ਵਿਧਾਨ ਸਭਾ ਵਿਚ ਉਠਾਏ ਮੁੱਦੇ 'ਤੇ ਜਵਾਬ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਆਬਾਦੀ ਵਧਣ ਕਾਰਨ ਆਮ ਜਨਤਾ ਨੂੰ ਕੁੱਤਿਆਂ ਵਲੋਂ ਕੱਟਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਲਈ ਸਰਕਾਰ ਵਲੋਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ 14 ਸ਼ਹਿਰੀ ਸੰਸਥਾਵਾਂ ਵਲੋਂ ਐਨੀਮਲ ਬਰਥ ਕੰਟਰੋਲ ਸੈਂਟਰ ਸਥਾਪਿਤ ਕੀਤੇ ਜਾ ਚੁੱਕੇ ਹਨ। 8 ਸ਼ਹਿਰਾਂ ਵਿਚ ਡਾਗ ਪਾਉੂਂਡਜ਼ ਵੀ ਤਿਆਰ ਕੀਤੇ ਜਾ ਚੁੱਕੇ ਹਨ। ਹੁਣ ਤੱਕ ਪੰਜਾਬ ਵਿਚ ਦੋ ਲੱਖ 18 ਹਜਾਰ 63 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।...
ਠੱਗੀਆਂ ਮਾਰਨ ਵਾਲੇ 7 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

ਠੱਗੀਆਂ ਮਾਰਨ ਵਾਲੇ 7 ਇਮੀਗ੍ਰੇਸ਼ਨ ਏਜੰਟ ਗ੍ਰਿਫਤਾਰ

Breaking News
ਚੰਡੀਗੜ੍ਹ, 25 ਫਰਵਰੀ : ਵਿਦੇਸ਼ਾਂ ਵਿਚ ਸੈਟਲ ਹੋਣ ਦੇ ਚਾਹਵਾਨ ਨੌਜਵਾਨਾਂ ਨਾਲ ਟਰੈਵਲ ਏਜੰਟਾਂ ਵਲੋਂ ਕੀਤੀ ਜਾ ਰਹੀ ਧੋਖਾਦੇਹੀ ਨੂੰ ਨੱਥ ਪਾਉਣ ਲਈ ਪੰਜਾਬ ਪੁਲੀਸ ਵਲੋਂ 1274 ਇਮੀਗਰੇਸ਼ਨ ਏਜੰਟਾਂ ਦੇ ਦਫਤਰਾਂ 'ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਸੋਮਵਾਰ ਸਵੇਰੇ 11 ਵਜੇ ਤੋਂ ਦੇਰ ਸ਼ਾਮ ਤੱਕ ਸੂਬੇ ਦੇ ਸਾਰੇ 28 ਜਿਲਿਆਂ ਵਿਚ ਛਾਪੇਮਾਰੀ ਕੀਤੀ ਗਈ। ਇਕੋ ਸਮੇਂ ਚਲਾਏ ਗਏ ਇਸ ਅਪ੍ਰੇਸ਼ਨ ਦੌਰਾਨ 1274 ਫਰਮਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ 24 ਪੁਲੀਸ ਕੇਸ ਦਰਜ ਕੀਤੇ ਗਏ। ਇਸ ਦੌਰਾਨ 7 ਇਮੀਗਰੇਸ਼ਨ ਏਜੰਟਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਸਾਰੇ ਜਿਲਿਆਂ ਵਿਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਤਾਂ ਜੋ ਸਾਰੇ ਇਮੀਗਰੇਸ਼ਨ ਏਜੰਟਾਂ ਦੀ ਚੰਗੀ ਤਰਾਂ ਜਾਂਚ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਸਾਰੇ ਇਮੀਗਰੇਸ਼ਨ ਏਜੰਟਾਂ ਨੂੰ ਡਿਪਟੀ ਕਮਿਸ਼ਨਰ ਦਫਤਰ ਪਾਸੋਂ ਲਾਈਸੰਸ ਹਾਸਲ ਕਰਨਾ ਜਰੂਰੀ ਹੁੰਦਾ ਹੈ, ਜਿਸਦੀ ਮਿਆਦ ਪੰਜ ਸਾਲ ਹੁੰਦੀ ਹੈ। ਇਸ ਲਾਈਸੰਸ ਨੂੰ ਅਗਲੇ ਪੰਜ ਸ...
Poonamdeep Kaur assumes charge as Deputy Commissioner, Faridkot

Poonamdeep Kaur assumes charge as Deputy Commissioner, Faridkot

English
Faridkot, February 25 : Poonamdeep Kaur, a senior IAS officer from the 2013 batch, took over as the Deputy Commissioner of Faridkot today. Previously, she served as Deputy Commissioner of Fatehgarh Sahib and Barnala Districts. She was welcomed by a large number of officers, including Dr. Pragya Jain SSP and was given a guard of honor by a police contingent.During the meeting, Deputy Commissioner Poonamdeep Kaur expressed gratitude to the Punjab Government for the opportunity to serve historical District Faridkot,belongs to Baba Farid Ji. She emphasized providing time-bound government services, expediting development works, and ensuring transparency and speed in governance.Poonamdeep Kaur appealed to residents of the district to cooperate with the district administration. Later, she paid ob...
ਰਜਿਸਟਰੀਆਂ ਲਈ ਰਿਸ਼ਵਤਖੋਰੀ ਨਹੀਂ ਹੋਵੇਗੀ ਬਰਦਾਸ਼ਤ

ਰਜਿਸਟਰੀਆਂ ਲਈ ਰਿਸ਼ਵਤਖੋਰੀ ਨਹੀਂ ਹੋਵੇਗੀ ਬਰਦਾਸ਼ਤ

Breaking News
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਤਮ ਕਰਨ ਲਈ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਾਇਦਾਦਾਂ ਦੀਆਂ ਰਜਿਸਟਰੀਆਂ ਕਰਵਾਉਣ ਵੇਲੇ ਹੁੰਦੀ ਖੱਜਲ ਖੁਆਰੀ ਦੀਆਂ ਸ਼ਿਕਾਇਤਾਂ ਪਿਛੋਂ ਸਰਕਾਰ ਨੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਵਿਚ ਕਿਸੇ ਕਿਸਮ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ) ਵਲੋਂ ਪੰਜਾਬ ਦੇ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ ਰਿਸ਼ਵਤਖੋਰੀ ਬਿੱਲਕੁੱਲ ਬੰਦ ਕੀਤੀ ਜਾਵੇ। ਪੱਤਰ ਵਿਚ ਕਿਹਾ ਗਿਆ ਹੈ ਕਿ ਤਹਿਸੀਲਦਾਰ ਦਫਤਰਾਂ ਵਿਚ ਸੀ ਸੀ ਟੀ ਵੀ ਕੈਮਰੇ ਚਾਲੂ ਹਾਲਤ ਵਿਚ ਰੱਖੇ ਜਾਣ ਅਤੇ ਜੇਕਰ ਕਿਸੇ ਵੀ ਕਿਸਮ ਦੀ ਰਿਸ਼ਵਤਖੋਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਸਬੰਧਿਤ ਅਧਿਕਾਰੀ ਜਾਂ ਮੁਲਾਜ਼ਮ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਪੱਤਰ ਵਿਚ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਾਇਦਾਦਾਂ ਦੀਆਂ ਰਜਿਸਟਰੀਆਂ ਦੇ ਕੰਮ ...
ਫਿਰੌਤੀਆਂ ਲੈਣ ਵਾਲਾ ਏ ਐਸ ਆਈ ਸਾਥੀ ਸਮੇਤ ਗ੍ਰਿਫਤਾਰ

ਫਿਰੌਤੀਆਂ ਲੈਣ ਵਾਲਾ ਏ ਐਸ ਆਈ ਸਾਥੀ ਸਮੇਤ ਗ੍ਰਿਫਤਾਰ

Breaking News
ਬਟਾਲਾ, 23 ਫਰਵਰੀ : ਪੰਜਾਬ ਪੁਲੀਸ ਨੇ ਅੱਜ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਗੁਰਦੇਵ ਸਿੰਘ ਜੱਸਲ ਵਲੋਂ ਪੰਜਾਬ ਵਿਚੋਂ ਫਿਰੌਤੀਆਂ ਮੰਗਣ ਵਾਲੇ ਗ੍ਰੋਹ ਦਾ ਪਰਦਾਫਾਸ਼ ਕਰਦਿਆਂ ਪੁਲੀਸ ਦੇ ਹੀ ਇਕ ਏ ਐਸ ਆਈ ਸਰਜੀਤ ਸਿੰਘ ਅਤੇ ਉਸਦੇ ਇਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਏ ਐਸ ਆਈ ਸੁਰਜੀਤ ਸਿੰਘ ਬਟਾਲਾ ਵਿਖੇ ਤਾਇਨਾਤ ਸੀ ਅਤੇ ਉਸਦਾ ਸਾਥੀ ਅੰਕੁਸ ਮੈਨੀ ਜਿਲਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਦਾ ਵਾਸੀ ਹੈ। ਇਨ੍ਹਾਂ ਦੇ ਕਬਜੇ ਵਿਚੋਂ 83 ਲੱਖ ਰੁਪਏ ਦੀ ਫਿਰੌਤੀ ਦੀ ਰਕਮ, ਗੈਰਕਾਨੂੰਨੀ ਹਥਿਆਰ ਅਤੇ ਕਈ ਮਹਿੰਗੇ ਵਾਹਨ ਵੀ ਬਰਾਮਦ ਕੀਤੇ ਹਨ। ਪੁਲੀਸ ਮੁਖੀ ਨੇ ਦੱਸਿਆ ਕਿ ਇਹ ਸਾਰੇ ਅਮਰੀਕਾ ਵਿਚ ਰਹਿੰਦੇ ਗੈਂਗਸਟਰ ਗੁਰਦੇਵ ਜੱਸਲ ਦੇ ਇਸ਼ਾਰੇ 'ਛੇ ਕੰਮ ਕਰ ਰਹੇ ਹਨ। ਪਿਛਲੇ ਦਿਨੀਂ ਇਨ੍ਹਾਂ ਨੇ ਕਲਾਨੌਰ ਦੇ ਇਕ ਵਪਾਰੀ ਨੂੰ ਡਰਾਉਣ ਅਤੇ ਉਸ ਤੋਂ ਫਿਰੌਤੀ ਲੈਣ ਲਈ ਉਸਦੇ ਪੈਟਰੋਲ ਪੰਪ 'ਤੇ ਗੋਲੀਬਾਰੀ ਵੀ ਕੀਤੀ ਸੀ। ਇਸ ਕਾਰੋਬਾਰੀ ਪਾਸੋਂ ਇਨ੍ਹਾਂ ਨੇ ਇਕ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਵਪਾਰੀ ਨੇ 11 ਫਰਵਰੀ ਨੂੰ ...
ਕੁਲਦੀਪ ਧਾਲੀਵਾਲ ਨੇ ਕੀਤੀ ਐਨ ਆਰ ਆਈ ਮਿਲਣੀ

ਕੁਲਦੀਪ ਧਾਲੀਵਾਲ ਨੇ ਕੀਤੀ ਐਨ ਆਰ ਆਈ ਮਿਲਣੀ

Hot News
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮਹੀਨਵਾਰ ਮਿਲਣੀ ਅਧੀਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਨੁੰ ਹਦਾਇਤਾਂ ਕੀਤੀਆਂ। ਇਸ ਮੌਕੇ ਮੰਤਰੀ ਨੇ ਦੱਸਿਆ ਕਿ ਪਹਿਲੀ ਆਨਲਾਈਨ ਮਿਲਣੀ ਦੌਰਾਨ 100 ਸ਼ਿਕਾਇਤਾਂ ਮਿਲੀਆਂ ਸਨ ਅਤੇ ਦੂਜੀ ਆਨਲਾਈਨ ਮਿਲਣੀ ਵਿਚ 103 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚੋਂ 56 ਸ਼ਿਕਾਇਤਾਂ ਈਮੇਲ ਰਾਹੀਂ ਪ੍ਰਾਪਤ ਹੋਈਆਂ ਹਨ ਅਤੇ 53 ਸ਼ਿਕਾਇਤਾਂ ਵੱਟਸਐਪ ਨੰਬਰ 'ਤੇ ਪ੍ਰਾਪਤ ਹੋਈਆਂ ਹਨ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਬਹੁਤ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ।...