Sunday, November 15Malwa News
Shadow

Tag: punjabi news

ਡਾ. ਬਲਜੀਤ ਕੌਰ ਵੱਲੋਂ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

Breaking News
ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਭਾਗ ਵਿੱਚ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹੋਰ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਤਹਿਤ 10 ਆਂਗਣਵਾੜੀ ਸੁਪਰਵਾਈਜ਼ਰ, 6 ਸੁਪਰਡੈਂਟ (ਬਾਲ ਘਰ) ਅਤੇ 1 ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਵੀ 97 ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ, ਜੋ ਕਿ ਵਿਭਾਗ ਦੀ ਕੰਮਯੋਗਤਾ ਅਤੇ ਲੋਕ-ਭਲਾਈ ਨਾਲ ਸੰਬੰਧਤ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ, ਡਾ. ਬਲਜੀਤ ਕੌਰ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਹਮਦਰਦੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ, ਤਾਂ ਜੋ ਲੋੜਵੰਦ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦੀ ਪਹੁੰਚ ਯਕੀਨੀ ਬਣ ਸਕ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਦਾ ਦੌਰਾ

Local
ਮਾਲੇਰਕੋਟਲਾ 24 ਜੁਲਾਈ :                “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ ਅੱਜ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੇ ਮੀਟਿੰਗ ਹਾਲ ਵਿਖੇ ਸਬੰਧਤ ਵਿਭਾਗਾਂ ਦੇ ਮੁੱਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ, ਸਿਵਲ ਸਰਜਨ ਡਾ. ਸੰਜੇ ਗੋਇਲ, ਜ਼ਿਲਾ ਸਿੱਖਿਆ ਅਫਸਰ ਬਲਜਿੰਦਰ ਕੌਰ, ਜ਼ਿਲਾ ਹੈਲਥ ਅਫਸਰ ਡਾ. ਰੰਜੀਵ ਬੈਂਸ, ਸੀ.ਡੀ.ਪੀ.ਓ ਪਵਨ ਕੁਮਾਰ, ਰਸਮਿੰਦਰ ਸਿੰਘ,  ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਰਾਖੀ ਵਿਨਾਇਕ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।                 ਇਸ ਮੌਕੇ ਉਨ੍ਹਾਂ ਕਿਹਾ ਕਿ ...

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ

Local
ਗੁਰਦਾਸਪੁਰ, 24 ਜੁਲਾਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿੱਧਵਾਂ, ਮਾਨ, ਚੋਪੜਾ ਤੇ ਡੱਲਾ ਗੋਰੀਆ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।  ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ...

ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

Local
ਸ੍ਰੀ ਅਨੰਦਪੁਰ ਸਾਹਿਬ 24 ਜੁਲਾਈ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ। 30 ਜੁਲਾਈ ਨੂੰ ਸਵੇਰੇ 10 ਵਜੇ ਆਈਟਮਾਂ ਦੀ ਚੋਣ ਕੀਤੀ ਜਾਵੇਗੀ, 11 ਤੇ 12 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ।       ਇਹ ਪ੍ਰਗਟਾਵਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਹਰਸਿਮਰਨ ਸਿੰਘ ਤਹਿਸੀਲਦਾਰ ਵੱਲੋਂ  ਦਫਤਰ ਦੇ ਮੀਟਿੰਗ ਹਾਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ  ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ&nbs...

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਿਰਜਣਾ ਕਰ ਨਸ਼ੇ ਦਾ ਖਾਤਮਾ ਕਰਨ ਦਾ ਕੀਤਾ ਤਹੱਈਆ— ਜਗਦੀਪ ਕੰਬੋਜ਼ ਗੋਲਡੀ

Local
ਜ਼ਲਾਲਾਬਾਦ 24 ਜੁਲਾਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ੇ ਦਾ ਖਾਤਮਾ ਕਰਨ ਦਾ ਤਹੱਈਆ ਕੀਤਾ ਹੈ ਤਾਂ ਜ਼ੋ ਸੂਬੇ ਦੀ ਨੌਜਵਾਨੀ ਨੂੰ ਇਸ ਕੋਹੜ ਤੋਂ ਬਚਾਇਆ ਜਾ ਸਕੇ ਅਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਤੇ ਸਿਹਤਮੰਦ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਕੁਹਾੜਿਆਂ ਵਾਲੀ ਤੇ ਮੰਮੂ ਖੇੜਾ ਖਾਟਵਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਕਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਇਸ ਲੜਾਈ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਕਿਹਾ।ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ ਤੋਂ ਇਸ ਲੜਾਈ ਵਿਚ ਸਾਥ ਲੈਣ ਲਈ ਆਏ ਹਨ ਤਾਂ ਜ਼ੋ ਰਲਮਿਲ ਕੇ ਸਰਕਾਰ ਦੇ ਇਸ ਅਭਿਆਨ ਨੂੰ ਸਫਲ ਬਣਾ ਸਕੀਏ ਤੇ ਆਪਣੇ ਸੂਬੇ ਨੂੰ ਇਸ ਛੇਵੇ ਦਰਿਆ ਤੋਂ ਨਿਜਾਤ ਦਿਵਾ ਸਕੀਏ। ਉਨ੍ਹਾਂ ਵਸਨੀਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨਾ ਲੋਕਾਂ ਦਾ ਕੰਮ ਹੈ ਤੇ ਕਾਰਵਾਈ ਕਰਨਾ ਸਰਕਾਰ ਦਾ, ਨਸ਼...

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ

Hot News
ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਅੱਜ ਤੋਂ 111 ਸਾਲ ਪਹਿਲਾਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕਨੇਡਾ ਤੋਂ ਵਾਪਸ ਭਾਰਤ ਲਈ ਰਵਾਨਾ ਹੋਇਆ ਸੀ। ਇਹ ਜਹਾਜ਼ 29 ਸਤੰਬਰ 1914 ਨੂੰ ਕੋਲਕੱਤਾ ਦੇ ਬਜਬਜ ਘਾਟ ‘ਤੇ ਆਇਆ ਸੀ। ਇੱਥੇ ਹੀ ਅੰਗਰੇਜ਼ੀ ਹਕੂਮਤ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਜਹਾਜ਼ ਦੇ 19 ਯਾਤਰੂਆਂ ਨੂੰ ਸ਼ਹੀਦ ਕਰ ਦਿੱਤਾ ਸੀ।ਬਾਬਾ ਗੁਰਦਿੱਤ ਸਿੰਘ ਕਾਮਾਗਾਟਾ ਮਾਰੂ ਜਹਾਜ਼ ਰਾਹੀ ਹਾਂਗਕਾਂਗ ਤੋਂ ਵੈਨਕੁਵਰ ਕਨੇਡਾ ਲਈ ਗਏ ਸਨ। ਇਹ ਜਹਾਜ਼ ਜੋ 4 ਅਪ੍ਰੈਲ 1914 ਨੂੰ ਹਾਂਗਕਾਂਗ ਤੋਂ ਚੱਲ ਕੇ ਕਨੇਡਾ ਦੇ ਵੈਨਕੁਵਰ ਤੱਟ ‘ਤੇ 23 ਮਈ 1914 ਨੂੰ ਪਹੁੰਚਿਆ ਸੀ। ਪਰ ਉਥੇ ਯਾਤਰੀਆਂ ਨੂੰ ੳਤਰਨ ਦੀ ਆਗਿਆ ਨਹੀਂ ਸੀ ਦਿੱਤੀ ਗਈ, ਜਦ ਕਿ ਜਹਾਜ਼ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਸੀ। ਕਨੇਡਾ ਦੇ ਸਮੁੰਦਰੀ ਤਟ ‘ਤੇ ਇਹ ਜਹਾ...

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

Hot News
ਚੰਡੀਗੜ੍ਹ, 23 ਜੁਲਾਈ, 2025: ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਜਾਰੀ ਰੱਖਦਿਆਂ, ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਕਰਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇੱਕ ਜੀਵੰਤ, ਖੁਸ਼ਹਾਲ ਅਤੇ ਖੇਡ ਪ੍ਰੇਮੀ ਸੂਬੇ ਵਜੋਂ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਦੀ ਵਿਸ਼ੇਸ਼ ਮੀਟਿੰਗ ਇਸੇ ਸੰਦਰਭ ਵਿੱਚ ਬੁਲਾਈ ਗਈ ਸੀ, ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਹਰ ਪੰਜਾਬੀ ਵੱਲੋਂ ਸਰਕਾਰ ਦੇ ਇਸ ਉਪਰਾਲੇ ਦਾ ਦਿਲੋਂ ਸਮਰਥਨ ਕੀਤਾ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, 27 ਸਤੰਬਰ, 2025 ਨੂੰ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਮਾਹਿਲਪੁਰ (ਗੜ੍ਹਸ਼ੰਕਰ), ਜਿਲ੍ਹਾ...

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

Hot News
ਚੰਡੀਗੜ੍ਹ / ਆਕਲੈਂਡ, 23 ਜੁਲਾਈ:   ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ ਰੋਲ ਅਦਾ ਕਰ ਰਹੀ ਹੈ ।ਸ. ਗੜ੍ਹੀ ਨੇ ਕਿਹਾ ਕਿ ਪੰਜਾਬੀ ਸਭਿਆਚਾਰ ਨੂੰ ਤਾਂ ਹੀ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਤੱਕ ਪੁੱਜਦਾ ਕਰ ਸਕਾਂਗੇ ਜੇਕਰ ਉਨ੍ਹਾਂ ਨੂੰ ਅਸੀਂ  ਆਪਣੀ ਮਾਂ ਬੋਲੀ ਪੰਜਾਬੀ ਨਾਲ ਜੋੜਕੇ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿੱਥੇ ਸ੍ਰੀ ਗੁਰੂ ਰਵਿਦਾਸ ਟੈਂਪਲ ਬੰਬੇ ਹਿੱਲ ਸਾਡੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਉੱਥੇ  ਇਹ ਲਾਇਬ੍ਰੇਰੀ ਸਾਨੂੰ ਗਿਆਨ ਦੇਣ ਦੇ ਨਾਲ-ਨਾਲ ਸਭਿਆਚਾਰ ਨਾਲ ਵੀ ਜੋੜ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਪ੍ਰਧਾਨ ਨਿਰਮਲਜੀਤ ਸਿੰਘ ਭੱਟੀ, ਉਪ-ਪ੍ਰਧਾਨ ਮਲਕੀਅਤ ਸਿੰਘ ਸਹੋਤਾ, ਜਰਨਲ ਸਕੱਤਰ ਹੰਸ ਰਾਜ ਕਟਾਰੀਆ, ਸਹਾਇਕ ਸਕੱਤਰ ...

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 144 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,168 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿ...