Saturday, August 15Malwa News
Shadow

Tag: punjabi news

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੀ ਗਈ 20,000 ਰੁਪਏ ਦੀ ਰਕਮ ਤੋਂ ਸਿੱਧੇ ਤੌਰ 'ਤੇ ਪੰਜ ਗੁਣਾ ਵੱਧ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਭਵਿੱਖੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਇਸ ਇੱਕ ਲੱਖ ਰੁਪਏ ਦੀ ਰਕਮ ਵਿੱਚ ਹਰ ਸਾਲ 10 ਫ਼ੀਸਦ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਪ੍ਰਕਿਰਿਆ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਂਦਿਆਂ ਹੁਣ ਕਿਸਾਨਾਂ ਨੂੰ 21 ਦਿਨਾਂ ਦੇ ਅੰਦਰ-ਅੰਦਰ ਲੈਟਰ ਆਫ਼ ਇੰਟੈਂਟ ਮਿਲ ਜਾਵੇਗਾ। ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਇਹ ਵਿਵਸਥਾ ਵੀ ਕੀਤੀ ਗਈ ਹੈ ਕਿ ਉਹ ਲੈਟਰ ਆਫ਼ ਇੰਟੈਂਟ ਨੂੰ ਵੇਚ ਵੀ ਸਕਦੇ ਹਨ ਅਤੇ ਇਸ 'ਤੇ ਕਰਜ਼ਾ ਵੀ ਲਿਆ ਜਾ ਸਕਦਾ ਹੈ। ਇਸ ...

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 143 ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 544 ਗ੍ਰਾਮ ਹੈਰੋਇਨ ਅਤੇ 11,860 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 143 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,987 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...

ਮੁਹਿੰਮ ਦੇ ਸਿਰਫ 6 ਦਿਨਾਂ ‘ਚ 137 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ – ਮਾਨ ਸਰਕਾਰ ਦੀ ਮੁਹਿੰਮ ਦੇ ਨਤੀਜੇ ਸਾਹਮਣੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਜਾ ਰਹੀ ਜੀਵਨਜੋਤ ਪ੍ਰੋਜੈਕਟ 2.0 ਦੇ ਹੁਣ ਠੋਸ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 6 ਦਿਨਾਂ 'ਚ 137 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 16 ਜ਼ਿਲ੍ਹਿਆਂ ਵਿੱਚ 19 ਥਾਵਾਂ ‘ਤੇ ਛਾਪੇਮਾਰੀ ਹੋਈ, ਜਿਨ੍ਹਾਂ ਦੌਰਾਨ 20 ਹੋਰ ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਯੋਜਨਾਬੱਧ ਅਤੇ ਸਖ਼ਤੀ ਨਾਲ ਲਾਗੂ ਕਰਨ ਦੇ ਨਤੀਜੇ ਵਜੋਂ ਕਈ ਥਾਵਾਂ ‘ਤੇ ਕੋਈ ਵੀ ਬੱਚਾ ਭੀਖ ਮੰਗਦੇ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਚਾਏ ਗਏ 20 ਬੱਚਿਆਂ ‘ਚੋਂ 13 ਨੂੰ ਦਸਤਾਵੇਜ਼ੀ ਜਾਂਚ ਅਤੇ ਮਾਪਿਆਂ ਦੀ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ...

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Hot News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਬਾਗਬਾਨੀ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਯਤਨ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਮੀਟਿੰਗ ਦੌਰਾਨ, ਮੰਤਰੀ ਨੇ ਚੱਲ ਰਹੀਆਂ ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ 111 ਬਾਗਬਾਨੀ ਵਿਕਾਸ ਅਫਸਰਾਂ (ਐਚਡੀਓਜ਼) ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।   ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ 111 ਬਾਗਬਾਨੀ ਵਿਕਾਸ ਅਫਸਰਾਂ ਦੀ ਭਰਤੀ ਕਰਕੇ ਸਾਡਾ ਉਦੇਸ਼ ਕਿਸਾਨਾਂ ਨੂੰ ਬਿਹਤਰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨਾ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਭਰਤੀ...

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਜਲਦੀ ਹੀ ਦੁਬਾਰਾ ਖੋਲ੍ਹਿਆ ਜਾਵੇਗਾ — 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਖੋਲ੍ਹਿਆ ਜਾ ਰਿਹਾ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ...

ਨਾਬਾਰਡ ਨੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ। ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਦੇ ਸਹਿਕਾਰੀ ਬੈਂਕਿੰਗ ਨੈੱਟਵਰਕ ਨੂੰ ਮਜ਼ਬੂਤ ਕਰਨ ਵਿੱਚ ਸੰਸਥਾ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਖਾਸ ਤੌਰ 'ਤੇ ਸਹਿਕਾਰੀ ਬੈਂਕਾਂ ਅਤੇ ਸੋਸਾਇਟੀਆਂ ਨੂੰ ਨਾਬਾਰਡ ਦੁਆਰਾ ਦਿੱਤੇ ਗਏ ਘੱਟ ਵਿਆਜ ਦਰ ਵਾਲੇ ਕਰਜ਼ਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹੁੰਚਯੋਗ ਵਿੱਤੀ ਸਰੋਤ ਇਨ੍ਹਾਂ ਸੰਸਥਾਵਾਂ ਨੂੰ ਬਦਲੇ ਵਿੱਚ ਕਿਸਾਨਾਂ ਨੂੰ ਕਿਫਾਇਤੀ ਕਰਜ਼ਾ ਪ੍ਰਦਾਨ ਕਰਨ ਦੇ ਯੋਗ ਬਣਾਉਂਦੇ ਹਨ, ਜੋ ਕਿ ਸੂਬੇ ਵਿੱਚ ਖੇਤੀਬਾੜੀ ਵਿਕਾਸ ਦਾ ਮੁੱਖ ਅਧਾਰ ਹੈ। ਵਿੱਤ ਮੰਤਰੀ ਨੇ ਸੂਬੇ ਦੀ ਤਰੱਕੀ ਵਿੱ...

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 8 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 22 ਜੁਲਾਈ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜ ਵੈਟਰਨਰੀ ਇੰਸਪੈਕਟਰਾਂ, ਦੋ ਸਟੈਨੋਗ੍ਰਾਫਰ-ਕਮ-ਟਾਈਪਿਸਟ ਅਤੇ ਇੱਕ ਗਿਣਤੀਕਾਰ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਮਾਰਚ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੀਤੀਆਂ ਕੁੱਲ ਭਰਤੀਆਂ ਦੀ ਗਿਣਤੀ 942 ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਉਪਰੰਤ ਪਸ਼ੂ ਪਾਲਣ ਵਿਭਾਗ ਵਿੱਚ 326 ਵੈਟਰਨਰੀ ਅਫਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਗਰੁੱਪ ਸੀ ਦੀਆਂ ਅਸਾਮੀਆਂ ‘ਤੇ ਭਰਤੀ ਕੀਤੀ ਗਈ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੂਰੀ ਲਗਨ ਅਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਇਮਾਨਦਾਰੀ ਨਾਲ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵ...

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

Breaking News
*ਅੰਮ੍ਰਿਤਸਰ, 22 ਜੁਲਾਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ 'ਤੇ ਵੇਰਵੇ ਸਾਂਝੇ ਕੀਤੇ ਜਾਣਗੇ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ...

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

Local
ਫ਼ਿਰੋਜ਼ਪੁਰ 22 ਜੁਲਾਈ 2025:   ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਬਸਤੀ ਗੋਬਿੰਦ ਨਗਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਆਯੋਜਿਤ ਜਨ ਸਭਾਵਾਂ ਵਿੱਚ ਸ਼ਿਰਕਤ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਇਸ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ (ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਫਿਰੋਜ਼ਪੁਰ ਸ਼ਹਿਰੀ) ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਪੂਰੀ ਸਖ਼ਤਾਈ ਵਾਲਾ ਰਵੱਈਆ ਅਪਣਾਇਆ ਗਿਆ ਹੈ ...

ਭਾਰਤ ਦੀ ਧਰਮ ਨਿਰਪੱਖਤਾਂ ਤੇ ਅਮੀਰ ਸੰਸਕ੍ਰਿਤੀ ਦੀ ਮਿਸਾਲ ਸੰਸਾਰ ਵਿੱਚ ਹੋਰ ਕਿੱਧਰੇ ਨਹੀ ਮਿਲਦੀ- ਹਰਜੋਤ ਬੈਂਸ

Local
ਨੰਗਲ 22 ਜੁਲਾਈ () ਭਾਰਤ ਦੇਸ਼ ਦੀ ਅਮੀਰ ਸੰਸਕ੍ਰਿਤੀ ਅਤੇ ਧਰਮ ਨਿਰਪੱਖਤਾ ਦੀ ਮਿਸਾਲ ਸੰਸਾਰ ਭਰ ਵਿਚ ਹੋਰ ਕਿੱਧਰੇ ਨਹੀ ਮਿਲਦੀ, ਸਾਡੇ ਆਦਿ ਗ੍ਰੰਥਾਂ ਵਿਚ ਦਰਜ ਸ਼ਬਦਾਵਲੀ ਨੇ ਸਮੁੱਚੀ ਮਾਨਵਤਾਂ ਦੇ ਕਲਿਆਣ ਦਾ ਮਾਰਗ ਦਿਖਾਇਆ ਹੈ। ਸੰਤਾਂ ਮਹਾਪੁਰਸ਼ਾਂ ਨੇ ਇਸ ਦੀ ਵਿਆਖਿਆ ਕਰਕੇ ਸਰਲਤਾ ਨਾਲ ਅੱਜ ਦੀ ਪੀੜ੍ਹੀ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ।    ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸੰਤ ਨਰਾਇਣ ਦਾਸ ਵੈਲਫੇਅਰ ਸੁਸਾਇਟੀ ਪਿੰਡ ਜਾਂਦਲਾ ਅੱਪਰ ਤੇ ਸਮੂਹ ਵਾਸੀਆਂ ਦੇ ਸਹਿਯੋਗ ਨਾਲ 26 ਜੁਲਾਈ ਨੂੰ ਆਯੋਜਿਤ ਹੋਣ ਵਾਲੇ ਸਲਾਨਾ ਮੇਲਾ ਖੁਆਜਾ ਪੀਰ ਜੀ ਦਾ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ। ਇਸ ਮੌਕੇ ਪਿੰਡ ਜਾਂਦਲਾ ਵਿਖੇ ਬੇੜਾ ਛੱਡਣ ਦੀ ਰਸਮ  ਵੀ ਅਦਾ ਕੀਤੀ ਜਾਵੇਗੀ ਅਤੇ ਭਜਨ ਬੰਦਗੀ ਦੇ ਧਾਰਮਿਕ ਪ੍ਰੋਗਰਾਮ ਆਯੋਜਿਤ ਹੋਣਗੇ। ਇਲ੍ਹਾਂ ਪ੍ਰੋਗਰਾਮਾ ਵਿੱਚ ਸਹਿਯਾਦਾ ਸੁਖਦੇਵ, ਸਰਬਜੀਤ ਮੱਟੂ, ਗੁਰੀ ਧਾਲੀਵਾਲ ਵਿਸੇਸ਼ ਤੌਰ ਤੇ ਰਸਭਿੰਨੀ ਭਜਨ ਬੰਦਗੀ ਕਰਨਗੇ। ਪੋਸਟਰ ਰ...