Saturday, August 15Malwa News
Shadow

Tag: punjabi news

ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਦਿੱਤਾ ਸੱਦਾ

Local
ਪੱਟੀ, ਤਰਨ ਤਾਰਨ, 22 ਜੁਲਾਈ : ਕੈਬਿਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅਵਾਮ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਮੋਹਰੀ ਯੋਗਦਾਨ ਪਾਉਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ. ਭੁੱਲਰ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਪੱਟੀ ਦੀ ਵਾਰਡ 1, 3 ਅਤੇ 5 ਵਿਖੇ ਮੋਹਿਤ ਅਰੋੜਾ ਪੱਟੀ, ਕੌਂਸਲਰ ਅਸ਼ਵਨੀ ਕੁਮਾਰ, ਕੌਂਸਲਰ ਲਾਲੀ ਮੰਡ, ਬਲਜਿੰਦਰ ਸਿੰਘ ਮਲਹਾਰ ਵਲੋਂ ਰੱਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਜਿੱਥੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ...

ਵਰਲਡ ਪੁਲਿਸ ਐਂਡ ਫਾਇਰ ਜੇਮਜ਼ ‘ਚ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਦਾ ਡਿਪਟੀ ਸਪੀਕਰ ਰੌੜੀ ਵੱਲ਼ੋਂ ਵਿਸ਼ੇਸ਼ ਸਨਮਾਨ

Local
ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਜੁਲਾਈ :          ਵਰਲਡ ਪੁਲਿਸ ਐਂਡ ਫਾਇਰ ਜੇਮਜ਼ 'ਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੀ ਰਜਨੀ ਨੂੰ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।         ਰਜਨੀ ਨੇ ਅਮਰੀਕਾ ਦੇ ਬਹਮਿੰਘਮ ਵਿਚ ਹੋਈਆਂ ਇਨ੍ਹਾਂ ਖੇਡਾਂ ਵਿਚ 100 ਮੀਟਰ ਹਰਡਲਜ਼, 400 ਮੀਟਰ ਰੀਲੇਅ, 800 ਮੀਟਰ ਫਲੈਟ ਅਤੇ 100 ਮੀਟਰ ਰੀਲੇਅ ਵਿਚ ਸੋਨੇ ਦੇ ਤਗਮੇ ਜਿੱਤੇ। ਇਸ ਦੇ ਨਾਲ ਹੀ 400 ਮੀਟਰ ਹਰਡਲਜ਼ ਵਿਚ ਚਾਂਦੀ ਅਤੇ 100 ਮੀਟਰ ਤੇ 400 ਮੀਟਰ ਫਲੈਟ ਵਿਚ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ਵਿਚ ਸੇਵਾ ਦੇ ਨਾਲ ਦੇਸ਼ ਦਾ ਨਾਮ ਰੋਸ਼ਨ ਕੀਤਾ।         ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪੰਜਾਬ ਦੀ ਧੀ ਰਜਨੀ ਨੇ ਨਾ ਸਿਰਫ ਆਪਣੇ ਮਾਪਿਆਂ ਅਤੇ ਭੈਣ-ਭਰਾ ਦਾ ਨਾਂਅ ਰੋਸ਼ਨ ਕੀਤਾ, ਸਗੋਂ ਪੂਰੇ ਗੜ੍ਹਸ਼ੰਕਰ ਹਲਕੇ ਅਤੇ ਪੰਜਾਬ ਦਾ ਵੀ ਸਿਰ ਉੱਚਾ ਕੀਤਾ। ਉਨ੍ਹਾਂ ਕਿਹਾ ਕਿ ਰਜਨੀ ਵਾਂਗ ਹੋਰ ਧੀਆਂ ਅਤ...

ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ

Hot News
ਚੰਡੀਗੜ੍ਹ/ਮੋਹਾਲੀ, 21 ਜੁਲਾਈ: ਜਨਤਕ ਸਾਈਬਰ ਸੁਰੱਖਿਆ ਨੂੰ ਵਧਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਦਫਤਰ ਵਿਖੇ ਮੋਬਾਈਲ ਡਿਵਾਈਸਾਂ ਦੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਮਸ਼ੀਨ ਦਾ ਉਦਘਾਟਨ ਕੀਤਾ। ਰਾਜ ਵਿੱਚ ਆਪਣੀ ਕਿਸਮ ਦੀ ਪਹਿਲੀ ਸਾਈਬਰ ਕਿਓਸਕ, ਇਹ ਮਸ਼ੀਨ ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਤਕਨੀਕੀ ਤਰੱਕੀ ਹੈ। ਸੈਲਫ-ਸਰਵਿਸ ਕਿਓਸਕ ਨੁਕਸਾਨਦੇਹ, ਪਾਬੰਦੀਸ਼ੁਦਾ ਜਾਂ ਅਸੁਰੱਖਿਅਤ ਐਪਲੀਕੇਸ਼ਨਾਂ ਅਤੇ ਫਾਈਲਾਂ ਤੋਂ ਐਂਡਰਾਇਡ ਅਤੇ ਆਈਓਐਸ ਮੋਬਾਈਲ ਡਿਵਾਈਸਾਂ ਦੇ ਨਾਲ-ਨਾਲ ਯੂਐਸਬੀ ਡਰਾਈਵਾਂ ਅਤੇ ਬਾਹਰੀ ਸਟੋਰੇਜ ਨੂੰ ਸਕੈਨ ਅਤੇ ਸੈਨੀਟਾਈਜ਼ ਕਰਨ ਲਈ ਤਿਆਰ ਕੀਤਾ ਗਿਆ ਹੈ। ਮੋਹਾਲੀ ਦੇ ਫੇਜ਼ 4 ਵਿਖੇ ਸਟੇਟ ਸਾਈਬਰ ਕ੍ਰਾਈਮ ਦਫ਼ਤਰ ਵਿਖੇ ਸਾਈਬਰ ਕਿਓਸਕ ਦਾ ਉਦਘਾਟਨ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਕਿਓਸਕ ਨਾਗਰਿਕਾਂ ਲਈ ਇੱਕ ਜਨਤਕ ਪਹਿਲ ਹੈ ਅਤੇ ਇਸਨੂੰ ਸ਼ੁਰੂ ਵਿੱਚ ਚਾਰ ਥਾਵਾਂ- ਮੋਹਾਲੀ, ਸੀਪੀ ਦਫ਼ਤਰ ਲੁਧਿਆਣਾ,...

ਯੁੱਧ ਨਸ਼ਿਆਂ ਵਿਰੁਧ: ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ ਦੇ 30 ਫੀਸਦ ਟਿਪ ਕਨਵਰਜਨ ਰੇਟ ਸਦਕਾ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗ੍ਰਿਫ਼ਤਾਰੀਆਂ

Hot News
ਚੰਡੀਗੜ੍ਹ/ਫਿਲੌਰ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੇ ਨਾਲ-ਨਾਲ ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਨੇ ਸਫਲਤਾਪੂਰਵਕ 30 ਫੀਸਦ ਟਿਪ ਕਨਵਰਜਨ ਰੇਟ ਹਾਸਲ ਕੀਤਾ ਹੈ।  ਲੋਕਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਨਾਲ 1 ਮਾਰਚ, 2025 ਤੋਂ ਹੁਣ ਤੱਕ 3671 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 4872 ਗ੍ਰਿਫ਼ਤਾਰੀਆਂ ਹੋਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ‘ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮਸਲਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਗੁਪਤ, ਆਸਾਨੀ ਨਾਲ ਉਪਲਬਧ ਅਤੇ ਭਰੋਸੇਯੋਗ ਸਹਾਇਤਾ ਪ੍ਰਦਾਨ ਕਰਨਾ ਹੈ। ਡੀਜੀਪੀ ਨੇ ਕਿਹਾ ਕਿ ‘ਸੇਫ਼ ਪੰਜਾਬ’ ਚੈਟਬੋਟ ਇੱਕ ਮਹੱਤਵਪੂਰਨ ਉਪਰਾਲੇ ਵਜੋਂ ਉੱਭਰੀ ਹੈ ਕਿਉਂਕਿ ਇਸਨੂੰ ਆਪਣੀ ਗੁਪਤਤਾ ਵਾਲੀ ਵਿਸ਼ੇਸ਼ਤਾ ਲਈ ਲੋਕਾਂ ਵੱਲੋਂ ਭਰਵਾਂ ਹੁੰਗਾ...

‘ਯੁੱਧ ਨਸ਼ਿਆਂ ਵਿਰੁਧ’ ਦਾ 142ਵਾਂ ਦਿਨ: 2.9 ਕਿਲੋਗ੍ਰਾਮ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 21 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 142 ਦਿਨ ਪੰਜਾਬ ਪੁਲਿਸ ਨੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ ਅਤੇ 21,530 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 142 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,854 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ...

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦਾ ਐਲਾਨ

Hot News
ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਵਿਆਪਕ ਪੱਧਰ ’ਤੇ ਯਾਦਗਾਰੀ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ 19 ਨਵੰਬਰ ਤੋਂ 25 ਨਵੰਬਰ, 2025 ਤੱਕ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੁੱਖ ਕੇਂਦਰ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀਆਂ ਚਾਰ ਦਿਸ਼ਾਵਾਂ ਤੋ...

ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ

Breaking News
ਚੰਡੀਗੜ੍ਹ, 21 ਜੁਲਾਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ। ਸ. ਮੁੰਡੀਆ ਨੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾ...

ਕੈਬਨਿਟ ਸਬ-ਕਮੇਟੀ ਵੱਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 21 ਜੁਲਾਈ ਪੰਜਾਬ ਸਰਕਾਰ ਦੇ ਮੁਲਾਜਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕੀਤੀ। ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਅਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜਰ ਸਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਅਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ। ਪੰਜਾਬ ਸਫਾਈ ਮਜ਼ਦੂ...

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Breaking News
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸਿਰਫ਼ ਆਪਣੇ ਸਿਆਸੀ ਹਿੱਤਾਂ ਲਈ ਇਸ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਹੋਵੇਗੀ ਅਤੇ ਇਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਮਸਲਿਆਂ ਉੱਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂੰ ...

ਕਿਸਾਨਾਂ ਨੂੰ ਫ਼ਸਲਾਂ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ- ਡਾ. ਕੁਲਵੰਤ ਸਿੰਘ

Local
ਫ਼ਰੀਦਕੋਟ 21 ਜੁਲਾਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫਸਰ, ਡਾ.ਕੁਲਵੰਤ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਜਿਲ੍ਹਾ ਪੱਧਰ ਅਤੇ ਬਲਾਕ ਪੱਧਰ ਤੇ ਪਿੰਡ ਵਿੱਚ ਖੇਤਾਂ ਦਾ ਦੌਰਾ ਕਰਨ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਖੇਤਾਂ ਵਿੱਚ ਫਸਲਾਂ ਸਬੰਧੀ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ। ਪਿਛਲੇ ਕੁਝ ਦਿਨਾਂ ਤੋਂ ਵੱਖ—ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਟੈਲੀਫੋਨ ਰਾਹੀਂ ਜਾਂ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਝੋਨੇ ਦੇ ਬੂਟਿਆਂ ਵਿੱਚ ਮਧਰੇਪਨ ਦੀ ਸਮੱਸਿਆ ਸਬੰਧੀ ਦੱਸਿਆ ਜਾ ਰਿਹਾ ਹੈ। ਸੋ ਵਿਭਾਗ ਵੱਲੋਂ ਗਠਿਤ ਕੀਤੀਆਂ ਟੀਮਾਂ ਵੱਲੋਂ ਵੱਖ—ਵੱਖ ਪਿੰਡਾਂ ਵਿੱਚ ਝੋਨੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੇ ਬੂਟਿਆਂ ਵਿੱਚ ਮਧਰੇਪਨ ਸਬੰਧੀ ਆ ਰਹੀ ਸਮੱਸਿਆ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾ ਕੇ ਇਸ ਤੇ ਕਾਬੂ ਪਾਇਆ ਜਾ ਸਕੇ।  ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ, ਡਾ. ਕੁਲਵੰਤ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ.ਅਵੀ...