Saturday, August 15Malwa News
Shadow

Tag: punjabi news

ਖੇਤੀਬਾੜੀ ਵਿਭਾਗ ਨੇ ਕੀਤੀ ਖੇਤੀ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

Local
ਜਲਾਲਾਬਾਦ (ਪੱਛਮੀ), ਫਾਜਿਲਕਾ, 19-20 ਜੁਲਾਈ ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਰਜਿੰਦਰ ਕੰਬੋਜ਼ ਅਤੇ  ਖਾਦ  ਇੰਸਪੈਕਟਰ ਪਰਵਸ਼ ਕੁਮਾਰ   ਵੱਲੋਂ ਵੱਖ ਵੱਖ ਖੇਤੀ ਵਸਤਾ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ।  ਚੈਕਿੰਗ ਦੌਰਾਨ  ਖਾਦਾਂ,ਬੀਜ਼ਾਂ ਅਤੇ ਕੀਟਨਾਸ਼ਕਾਂ ਦੀ ਉਪਲੱਬਧਤਾ, ਗੁਣਵੱਤਾ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਖਾਦ ਦਾ  ਨਮੂਨਾ ਵੀ ਇਕੱਤਰ ਕੀਤਾ ਗਿਆ ਜਿਸ  ਨੂੰ ਟੈਸਟਿੰਗ ਲਈ ਖਾਦ ਪਰਖ ਪ੍ਰਯੋਗਸ਼ਾਲਾ ਵਿੱਚ ਭੇਜ ਦਿੱਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਫਾਜ਼ਲਕਾ ਜੀ  ਵੱਲੋਂ ਖਾਦ  ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ  ਕਿ ਉਹ ਖਾਦ ਦੀ ਅਨਅਧਿਕਾਰਤ ਤੌਰ ਤੇ ਸਟੋਰ ਨਾ ਕਰਨ ਅਤੇ ਖਾਦ ਦੇ ਨਾਲ ਕੋਈ ਵੀ ਬੇਲੋੜੀ ਖੇਤੀ ਸਮਗਰੀ ਕਿਸਾਨਾਂ ਨੂੰ ਨਾ ਦਿੱਤੀ ਜਾਵੇ ।...

ਹਫਤਾਵਾਰੀ ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰ ਐਤਵਾਰ ਸੈਂਕੜੇ ਮੁਸ਼ਕਿਲਾਂ ਦਾ ਹੋ ਰਿਹਾ ਨਿਪਟਾਰਾ

Local
ਨੰਗਲ 20 ਜੁਲਾਈ () ਪੰਜਾਬ ਸਰਕਾਰ ਵੱਲੋਂ ਸਾਫ ਸੁਥਰਾ ਪ੍ਰਸਾਸ਼ਨ ਦੇਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਵਿੱਚ ਲਗਾਤਾਰ ਲੋਕਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸੇਵਾਵਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। 1076 ਸੇਵਾ ਵੀ ਭਰਪੂਰ ਕਾਰਗਰ ਸਿੱਧ ਹੋ ਰਹੀ ਹੈ, ਪ੍ਰੰਤੂ ਹਾਲੇ ਵੀ ਲੋਕਾਂ ਦੀਆਂ ਬਹੁਤ ਸਾਰੀਆਂ ਅਜਿਹੀਆ ਸਮੱਸਿਆਵਾ ਹਨ, ਜਿਨ੍ਹਾਂ ਨੂੰ ਦੂਰ ਕਰਨ ਲਈ ਸਿਰਤੋੜ ਯਤਨ ਕਰਨ ਦੀ ਜਰੂਰਤ ਹੈ। ਲੋਕਾਂ ਦੀਆਂ ਆਸਾਂ ਨੂੰ ਬੂਰ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਅਜਿਹੇ ਪ੍ਰੋਗਰਾਮ ਸੁਰੂ ਕੀਤੇ ਗਏ ਹਨ, ਜਿਸ ਨਾਲ ਦਹਾਕਿਆਂ ਤੋਂ ਬੇਲੋੜੀ ਖੱਜਲ ਖੁਆਰੀ ਨਾਲ ਜੂਝ ਰਹੇ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ।   ਇਸੇ ਦਿਸ਼ਾ ਵਿੱਚ ਮਹੱਤਵਪੂਰਨ ਉਪਰਾਲੇ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਰਚ 2022 ਤੋ ਹਲਕੇ ਵਿਚ ਇੱਕ ਨਿਵੇਕਲੀ ਸੁਰੂਆਤ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਸੁਰੂ ਕੀਤੀ ਜਿਸ ਤਹਿਤ ਉਨ੍ਹਾਂ ਵੱਲੋਂ ਹਰ ਹਫਤੇ ਕਿਸੇ ਨਾਲ ਕਿਸੇ ਪਿੰਡ ਦੀ ਸਾਝੀ ਸੱਥ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆ ਗਈਆਂ। ਇਹ ਪ੍ਰੋਗਰਾਮ ਬੇਹੱਦ ...

ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ-ਮਨਜਿੰਦਰ ਸਿੰਘ ਲਾਲਪੁਰਾ

Local
ਖਡੂਰ ਸਾਹਿਬ /ਤਰਨ ਤਾਰਨ, 20 ਜੁਲਾਈ : ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੱਦੀ, ਰਸੂਲਪੁਰ ਕਲਾ, ਰਸੂਲਪੁਰਖੁਰਦ, ਪਿੰਡ ਦੁਗਲਵਾਲ ਅਤੇ ਲਾਲਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰੋਗਰਾਮ  ਵਿੱਚ   ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਅਤੁਲ ਸੋਨੀ ਡੀ ਐਸ ਪੀ ਗੋਇੰਦਵਾਲ ਸਾਹਿਬ, ਐਸ ਐਚ ਓ ਸਦਰ ਅਵਤਾਰ ਸਿੰਘ ਸੋਨਾ, ਚੇਅਰਮੈਨ ਮੰਡੀ ਬੋਰਡ ਨੌਸ਼ਹਿਰਾ ਪੰਨੂਆ ਹਰਜੀਤ ਸਿੰਘ ਸੰਧੂ, ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ। ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ...

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

Breaking News
ਸ਼ਹਿਣਾ (ਬਰਨਾਲਾ), 19 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।  ਜਨਤਕ ਲਾਇਬ੍ਰੇਰੀਆਂ ਨੂੰ ਵਚਰੂਅਲ ਤੌਰ ’ਤੇ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੰਘੇ ਸੋਮਵਾਰ ਨੂੰ ਸਰਕਾਰ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਵਿਧਾਨ ਸਭਾ ਵਿੱਚ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸੰਵੇਦਨਸ਼ੀਲ ਅਤੇ ਨਾਜ਼ੁਕ ਘਟਨਾਵਾਂ ਹਰੇਕ ਪੰਜਾਬੀ ਨੂੰ ਧੁਰ ਅੰਦਰ ਤੱਕ ਹਲੂਣ ਦਿੰਦੀਆਂ ਹਨ ਅਤੇ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਉਤੇ ਗਹਿਰਾ ਅਸਰ ਪੈਂਦਾ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅ...

ਯੁੱਧ ਨਸ਼ਿਆਂ ਵਿਰੁਧ ਦਾ 140ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 19 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 140 ਦਿਨ ਪੰਜਾਬ ਪੁਲਿਸ ਨੇ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ 45,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਸਿਰਫ਼ 140 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,626 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।  ...

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

Breaking News
ਸ਼ਹਿਣਾ (ਬਰਨਾਲਾ), 19 ਜੁਲਾਈ: ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀ...

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ

Local
ਬੁਢਲਾਡਾ/ਮਾਨਸਾ, 19 ਜੁਲਾਈ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਾ ਵਿਰੁੱਧ ਤਹਿਤ ਨਸ਼ਿਆਂ ਦੀ ਸਪਲਾਈ ਚੈਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ  ਪਿੰਡ ਰੱਲੀ, ਦਾਤੇਵਾਸ, ਬਰ੍ਹੇ, ਜਲਵੇੜਾ, ਸੰਗਰੇੜੀ ਅਤੇ ਚੱਕ ਅਲੀਸ਼ੇਰ ਵਿਖੇ ਨਸ਼ਾ ਮੁਕਤੀ ਯਾਤਰਾ ਕਰਦਿਆਂ ਕੀਤਾ।   ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਨ ਲਈ ਘਰ ਘਰ ਜਾ ਕੇ ਸੁਨੇਹਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ਨਸ਼ਾ ਨਾ ਕਰਨ ਅਤੇ ਨਾ ਹੀ ਵਿਕਣ ਦੇਣ ਲਈ ਸਹੁੰ ਚੁਕਾਈ ਜਾ ਰਹੀ ਹੈ।       ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ੇ ਦੇ ਵਪਾਰੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਲੈਵਲ ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਸਰਗਰਮ ਅਤੇ ਤੰਦਰੁਸਤ ਰੱਖਣ ਲਈ ਖੇਡ ਦੇ ਮੈਦਾਨ...

ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

Local
ਮਾਨਸਾ 19 ਜੁਲਾਈ: ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ  ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ—ਪੀਣ ਦੀਆਂ ਵਸਤੂਆਂ ਵੇਚਣ ਵਾਲੀਆ ਦੁਕਾਨਾਂ, ਢਾਬਿਆਂ, ਰੈਸਟੋਰਟਾਂ, ਡਾਇਰੀਆਂ, ਆਂਗਣਵਾੜੀ ਕੇਂਦਰਾਂ, ਰੇਹੜੀਆਂ ਅਤੇ ਵਿੱਦਿਅਕ ਸੰਸਥਾਵਾਂ ਵਿਖੇ ਚਲ ਰਹੀਆਂ ਕੰਟੀਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਡੇਅਰੀ ਮਾਲਕ ਘਟੀਆ ਪੱਧਰ ਦਾ ਸਾਮਾਨ ਵੇਚਦਾ ਪਾਇਆ ਜਾਵੇਗਾ ਜਾਂ ਫਿਰ ਕਿਸੇ ਵੀ ਖਾਣ ਪੀਣ ਵਾਲੀ ਦੁਕਾਨ, ਡੇਅਰੀ,...

ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ

Local
ਫਾਜ਼ਿਲਕਾ 19 ਜੁਲਾਈ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰ ਬਲ ਮਿਲਿਆ ਹੈ ਤੇ ਨੌਜਵਾਨ ਪੀਡ਼ੀ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ| ਦੂਜੇ ਪਾਸੇ ਸਰਕਾਰ ਵੱਲੋਂ ਸੂਬੇ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਜਲਦ ਹੀ ਫਾਜ਼ਿਲਕਾ ਦੇ ਹਰ ਪਿੰਡ ਵਿੱਚ  ਮਾਡਲ ਖੇਡ ਮੈਦਾਨ ਬਣਾਏ ਜਾਣਗੇ ਜਿਸ ਉਪਰੰਤ ਨੌਜਵਾਨ ਖੇਡ ਮੈਦਾਨਾ ਵਿਚ ਨਜਰ ਆਉਣਗੇ| ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਦੇ ਤੰਦਰੁਸਤ ਹੋਵੇਗਾ | ਪਿੰਡ...

ਬਾਗਬਾਨੀ ਵਿਭਾਗ ਵੱਲੋਂ ਕਰਵਾਏ ਰਾਜ ਪੱਧਰੀ ਨਾਖ ਮੁਕਾਬਲੇ ਵਿੱਚ ਅੰਮ੍ਰਿਤਸਰ ਦੇ ਕਿਸਾਨਾਂ ਨੇ ਮਾਰੀ ਬਾਜੀ

Hot News
ਚੰਡੀਗੜ੍ / ਅੰਮ੍ਰਿਤਸਰ 18 ਜੁਲਾਈ 2025 ਬਾਗਬਾਨੀ ਵਿਭਾਗ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਮਹਾਰਾਜਾ ਫਾਰਮ ਵਿਖੇ ਦੋ ਰੋਜਾ ਰਾਜ ਪੱਧਰੀ ਨਾਸ਼ਪਾਤੀ ਦਾ ਸ਼ੋਅ ਅਤੇ ਸੈਮੀਨਾਰ ਲਗਾਇਆ ਗਿਆ,  ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਇਸ ਸ਼ੋਅ ਦਾ ਉਦਘਾਟਨ  ਕੀਤਾ । ਇਸ ਮੌਕੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਾਗਬਾਨੀ ਖੇਤਰ ਦੇ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ । ਉਨ੍ਹਾਂ ਕਿਹਾ ਕਿਹਾ ਕਿ ਅੱਜ ਦਾ ਇਹ ਨਾਸ਼ਪਤੀ ਮੁਕਾਬਲਾ ਵੀ ਇਹਨਾਂ ਉਪਰਾਲਿਆਂ ਦਾ ਇੱਕ ਹਿੱਸਾ ਹੈ । ਉਹਨਾਂ ਕਿਹਾ ਕਿ ਅਜਿਹੇ ਮੁਕਾਬਲੇ, ਪ੍ਰਦਰਸ਼ਨੀਆਂ, ਸੈਮੀਨਾਰ ਜਿੱਥੇ ਕਿਸਾਨ ਦੀ ਜਾਣਕਾਰੀ ਵਧਾਉਂਦੇ ਹਨ, ਉੱਥੇ ਉਹਨਾਂ ਦੇ ਵਪਾਰਕ ਸਬੰਧ ਵੀ ਬਣਦੇ ਹਨ ਜੋ ਕਿ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਇ...