ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ
ਮਾਲੇਰਕੋਟਲਾ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।
ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦ...