ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ
ਚੰਡੀਗੜ੍ਹ, 17 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਵਿੱਚ ਸਫਾਈ ਅਤੇ ਸੈਨੀਟੇਸ਼ਨ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਸੂਬੇ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਸਫਾਈ ਅਤੇ ਸੈਨੀਟੇਸ਼ਨ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਮਿਸਾਲੀ ਭੂਮਿਕਾ ਨਿਭਾਈ ਹੈ ਅਤੇ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਲਿਆਂ ਬਾਰੇ ਮੰਤਰਾਲੇ ਵੱਲੋਂ ਐਲਾਨੇ ਗਏ ਸਵੱਛ ਸਰਵੇਖਣ 2024-25 ਦੇ ਨਤੀਜਿਆਂ ਵਿੱਚ ਬਿਹਤਰ ਪ੍ਰਦਰਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਕਿਹਾ ਕਿ ਸੂਬੇ ਨੇ ਸਫਾਈ ਮਿਸ਼ਨ ਵਿੱਚ ਮਿਸਾਲੀ ਪ੍ਰਗਤੀ ਹਾਸਲ ਕੀਤੀ ਹੈ। ਉਨ੍ਹਾਂ ਮਾਣ ਅਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਵਿੱਚ 46 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਨੇ ਵਾਟਰ ਪਲੱਸ ਦਾ ਦਰਜ ਹਾਸਲ ਕੀਤਾ ਹੈ ਜੋ ਕਿ ਇਸ ਸਬੰਧੀ ਭਾਰਤ ਵਿੱਚ ਸਰਬੋਤਮ ਦਰਜਾ ਹੈ। ਉਨ੍ਹਾਂ ਅੱਗੇ ਕਿਹਾ ਕਿ 52 ਯੂ.ਐਲ.ਬੀਜ਼ ਨੂੰ ਓ.ਡੀ.ਐਫ. ++, 43 ਨੂੰ ਓ.ਡੀ.ਐਫ.+, ਅਤੇ 22 ਨੂੰ ਓ.ਡੀ.ਐਫ ਦਰਜਾ ਦਿੱਤਾ ਗਿਆ ਹੈ। ਇਸ ਤੋਂ...