Saturday, November 14Malwa News
Shadow

Tag: punjabi news

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

Local
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗ੍ਰੀਨ ਐਵਨਿਊ ਤੱਕ 60 ਐਮ.ਐਮ ਮੋਟੇ ਆਰ.ਸੀ.ਸੀ. ਪਾਈਪ ਉੱਤੇ ਇੰਟਰਲਾਕਿੰਗ ਟਾਈਲਾਂ ਪਾਉਣ ਦਾ ਕੰਮ 44.09 ਲੱਖ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਟੀ.ਸੀ.ਪੀ. ਗੇਟ ਨੰਬਰ 3 ਤੋਂ ਸੰਦੂ ਸ਼ਾਹ ਚੌਕ ਤੱਕ ਏਅਰਡ੍ਰੋਮ ਰੋਡ ਦੇ ਨਿਰਮਾਣ ਕਾਰਜ 303.01 ਲੱਖ ਦੀ ਲਾਗਤ ਨਾਲ ਹੋਵੇਗਾ। ਅਨਾਜ ਮੰਡੀ ਤੋਂ ਜੁਬਲੀ ਸਿਨੇਮਾ ਚੌਂਕ ਤੱਕ ਬੀ.ਐਮ. ਅਤੇ ਪੀ.ਸੀ. ਰੋਡ 14.25 ਲੱਖ ਵਿਚ ਬਣਾਇਆ ਜਾਵੇਗਾ ਅਤੇ ਡਾਲਫਿਨ ਚੌਂਕ ਤੋਂ ਤਾਰਾ ਪਲੇਸ ਤੱਕ ਪੁਰਾਣੀ ਕਨਾਲ ਰੋਡ ਦਾ ਵਿਕਾਸ 61.35 ਲ...

ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

Local
ਤਪਾ, 17 ਜੁਲਾਈ      ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ।       ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ।  ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹ...

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

Local
ਮੋਗਾ, 17 ਜੁਲਾਈ,           ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ।           ਇਹ ਜਾਣਕਾਰੀ ਪੀ.ਐਸ.ਪੀ.ਐਲ. ਮੋਗਾ ਦੇ ਐਸ.ਡੀ.ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਖੰਭੇ ਉਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉਪਰ ਇੱਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਅਤੇ ਕੇਬਲ ਤਾਰ੍ਹਾਂ ਪ੍ਰਾਈਵੇਟ ਆਪਰੇਟਰ ਦੁਆਰਾ ਪਾਈਆਂ ਹੋਈਆਂ ਸਨ। ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਅਤੇ ਕੇਬਲ ਤਾਰਾਂ ਨੂੰ ਸ਼ਿਫਟ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ।...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

Local
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ।     ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਇੰ.ਜਸਪ੍ਰੀਤ ਜੇ.ਪੀ, ਦਰਸ਼ਨ ਸਿੰਘ ਅਟਾਰੀ, ਜਗੀਰ ਭਾਓਵਾਲ, ਕੇਸਰ ਸੰਧੂ, ਜੁ...

ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦਾ ਮਾਮਲਾ ਸੁਲਝਾਇਆ

Hot News
ਜਲੰਧਰ, 16 ਜੁਲਾਈ : ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ  ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 114 ਸਾਲਾ ਸ. ਫੌਜਾ ਸਿੰਘ ਵਾਸੀ ਪੱਤੀ ਊਧੋਪੁਰ ਬਿਆਸ ਪਿੰਡ, ਜੋ ਕਿ ਅੰਤਰਰਾਸ਼ਟਰੀ ਦੌੜਾਕ ਸਨ, 14.07.2025 ਨੂੰ ਬਾਅਦ ਦੁਪਹਿਰ ਕਰੀਬ 3:15 ਵਜੇ ਘਰੋਂ ਸੈਰ ਕਰਨ ਲਈ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਜੀ.ਟੀ. ਰੋਡ ਬਿਆਸ ਪਿੰਡ ਵਿਖੇ ਅਣਪਛਾਤਾ ਵਾਹਨ ਚਾਲਕ ਗੱਡੀ ਲਾਪ੍ਰਵਾਹੀ ਅਤੇ ਤੇਜ਼ ਰਫਤਾਰੀ ਨਾਲ ਉਨ੍ਹਾਂ ਵਿੱਚ ਪਿੱਛਿਓਂ ਟੱਕਰ ਮਾਰਕੇ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਸ. ਫੌਜਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸ਼੍ਰੀਮਨ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ...

ਮੁੱਖ ਮੰਤਰੀ ਵੱਲੋਂ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

Punjab Politics
*ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ*:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੋਂ ਵੱਧ ਦੇ ਫੰਡ ਤੁਰੰਤ ਜਾਰੀ ਕਰਨ ਲਈ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਦਖ਼ਲ ਦੀ ਮੰਗ ਕੀਤੀ।  ਮੁੱਖ ਮੰਤਰੀ ਨੇ ਅੱਜ ਸ਼ਾਮ ਇੱਥੇ ਸ੍ਰੀ ਜੋਸ਼ੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਕੋਲ ਸਾਉਣੀ 2021-22 ਤੋਂ ਪੇਂਡੂ ਵਿਕਾਸ ਫੰਡ ਦਾ ਭੁਗਤਾਨ ਨਾ ਹੋਣ ਅਤੇ ਸਾਉਣੀ ਸੀਜ਼ਨ 2022-23 ਤੋਂ ਮੰਡੀ ਫੀਸ ਦਾ ਘੱਟ ਭੁਗਤਾਨ ਹੋਣ ਦਾ ਮਸਲਾ ਉਠਾਇਆ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੰਡ ਦਾ ਉਦੇਸ਼ ਖੇਤੀਬਾੜੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ ਜਿਸ ਤਹਿਤ ਪੇਂਡੂ ਲਿੰਕ ਸੜਕਾਂ, ਮੰਡੀਆਂ ਦੇ ਬੁਨਿਆਦੀ ਢਾਂਚੇ, ਮੰਡੀਆਂ ਵਿੱਚ ਭੰਡਾਰਨ ਦੀ ਸਮਰੱਥਾ ਵਧਾਉਣਾ ਅਤੇ ਮੰਡੀਆਂ ਦੇ ਮਸ਼ੀਨੀਕਰਨ ਲਈ ਫੰਡ ਖਰਚੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਮੰਤਰਾਲੇ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਦੇ ਨਿਰਦੇ...

ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ

Hot News
ਚੰਡੀਗੜ੍ਹ, 16 ਜੁਲਾਈ: ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਆਫ ਸਟੈਂਡਰਡਾਈਜ਼ੇਸ਼ਨ (ਆਈਐਸਓ) ਦੀ ਸਰਟੀਫਿਕੇਸ਼ਨ ਮਿਲਣ ਦੇ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਇਹ ਸਰਟੀਫਿਕੇਸ਼ਨ ਪਸ਼ੂ ਪਾਲਣ ਸੇਵਾਵਾਂ ਵਿੱਚ ਗੁਣਵੱਤਾ ਦੇ ਮਿਆਰਾਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਦੋ ਸੀਮਨ ਬੈਂਕਾਂ ਨੇ ਆਈ.ਐਸ.ਓ. ਸਰਟੀਫੀਕੇਸ਼ਨ ਹਾਸਲ ਕੀਤੀ ਹੈ, ਜੋ ਕਿ ਸੂਬਾ ਸਰਕਾਰ ਦੇ ਦ੍ਰਿੜ੍ਹ ਸਮਰਪਣ ਨੂੰ ਦਰਸਾਉਂਦਾ ਹੈ। ਸੀਮਨ ਸਟੇਸ਼ਨ ਰੂਪਨਗਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ 1.06 ਲੱਖ ਸੀਮਨ ਸਟ੍ਰਾਅ ਤਿਆਰ ਕੀਤੇ ਹਨ, ਜਿਸ ਵੱਲੋਂ ਇੱਕ ਸਾਲ ਅੰਦਰ 5.20 ਲੱਖ ਸੀਮਨ ਸਟ੍ਰਾਅ ਪੈਦਾ ਕਰਨ ਦਾ ਟੀਚਾ ਹੈ। ਇਸ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਵਿਭਾਗ ਦੇ ਆਧੁਨਿਕੀਕਰਨ ਨਾਲ ਕਿਸਾਨਾਂ ਨੂੰ ਡੇਅਰ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

Hot News
ਚੰਡੀਗੜ੍ਹ 16 ਜੁਲਾਈ 2025:  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਵਾਲਾ ਰੁਖ਼ ਅਪਣਾਇਆ ਹੈ ਅਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਜਿਹੇ ਅਨਸਰਾਂ ਨੂੰ ਉਨ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਲਈ ਬਖਸ਼ਿਆ ਨਹੀਂ ਜਾਵੇਗਾ।...

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵ...

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ।  ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯ...