Saturday, August 15Malwa News
Shadow

Tag: punjabi news

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

Local
ਬਟਾਲਾ, 16 ਜੁਲਾਈ (    ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਤਹ...

ਬੱਲੂਆਣਾ ਸਰਕਾਰੀ ਸਕੂਲ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ‘ਤੇ ਪੋਸਟਰ ਅਤੇ ਭਾਸ਼ਣ ਮੁਕਾਬਲਾ ਕਰਵਾਇਆ

Local
ਅਬੋਹਰ 16 ਜੁਲਾਈ ਕ੍ਰਿਸ਼ੀ ਵਿਗਿਆਨ ਕੇਂਦਰ ਫਾਜ਼ਿਲਕਾ, ਸੀਆਈਐਫਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਮੌਕੇ 'ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਦੇ ਨੁਕਸਾਨ ਅਤੇ ਇਸਦੇ ਵਿਕਲਪਕ ਹੱਲਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਰੰਗੀਨ ਪੋਸਟਰਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਕੇਵੀਕੇ ਦੇ ਖੇਤੀਬਾੜੀ ਮਾਹਿਰ ਡਾ. ਕਿਸ਼ਨ ਪਟੇਲ, ਸ਼੍ਰੀ ਰਾਜੇਸ਼ ਕੁਮਾਰ, ਡਾ. ਪ੍ਰਕਾਸ਼ ਗੁਰਜਰ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਬਾਬੂ ਸਿੰਘ ਧਾਲੀਵਾਲ, ਸ਼੍ਰੀ ਚੰਦਰਸ਼ੇਖਰ, ਸ਼੍ਰੀ ਸੁਕਨ ਵੇਦ, ਸ਼੍ਰੀ ਗੁਰਜੀਤ ਸਿੰਘ,&nb...

ਜਿਲ੍ਹਾ ਮੈਜਿਸਟਰੇਟ ਨੇ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਹਟਾਈ

Local
ਫਰੀਦਕੋਟ 16 ਜੁਲਾਈ () ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਦਫਤਰ ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਵੱਲੋਂ 20 ਜੂਨ 2025 ਨੂੰ ਜਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲਿਆਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਸਨ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਨਵੇਂ ਹੁਕਮ ਜਾਰੀ ਕਰਕੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਵਾਪਸ ਲੈ ਲਿਆ ਹੈ। 

ਯੁੱਧ ਨਸ਼ਿਆਂ ਵਿਰੁੱਧ’ ਦੇ 136ਵੇਂ ਦਿਨ ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਗ੍ਰਿਫ਼ਤਾਰ; 8.3 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 136ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ ਅਤੇ 507 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 136 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,054 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸ...

ਦਸਤ ਰੋਕੋ ਮੁਹਿੰਮ: ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ

Punjab Politics
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  "ਦਸਤ ਰੋਕੋ ਮੁਹਿੰਮ 2025" ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ ਮੁਹਿੰਮ ਸਿੱਧੇ ਤੌਰ 'ਤੇ ਬੱਚਿਆ ਵਿੱਚ ਦਸਤ, ਜੋ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਮੌਤ ਦਰ ਦਾ ਇੱਕ ਪ੍ਰਮੁੱਖ ਕਾਰਨ ਹੈ ਅਤੇ ਪਰ ਪੂਰੀ ਤਰ੍ਹਾਂ ਰੋਕਥਾਮਯੋਗ ਬਿਮਾਰੀ ਹੈ, ਦੀ ਰੋਕਥਾਮ ‘ਕੇ ਧਿਆਨ ਕੇਂਦਰਤ ਕਰਦੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਜਾਗਰੂਕਤਾ ਪੋਸਟਰ ਵੀ ਜਾਰੀ ਕੀਤੇ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਦਸਤ ਬੱਚਿਆਂ ‘ਚ ਮੌਤਾਂ ਦਾ ਇੱਕ ਵੱਡਾ ਕਾਰਨ ਹੈ, ਜੋ ਕਿ ਇੱਕ ਬਹੁਤ ਹੀ ਗੰਭੀਰ ਪਰ ਰੋਕਥਾਮਯੋਗ ਬਿਮਾਰੀ ਹੈ। ਇਹ ਮੁਹਿੰਮ ਜਾਗਰੂਕਤਾ, ਰੋਕਥਾਮ ਅਤੇ ਸਮੇਂ ਸਿਰ ਇਲਾਜ ਰਾਹੀਂ ਹਰ ਬੱਚੇ ਦੀ ਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਉੱਚ-ਜੋਖਮ ਵਾਲੇ ਮਾਨਸੂਨ ਦੇ ਮਹੀਨਿਆਂ ‘ਤੇ ਧਿਆਨ ਕੇਂਦਰਤ ਕਰਦਿਆਂ ਇੱਕ ਰੋਕਥਾਮ-ਬਚਾਅ-ਇਲ...

ਹਰਜੋਤ ਬੈਂਸ ਨੇ ਪੰਜਾਬ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਅਤੇ ਕਾਂਗਰਸ ਨੂੰ ਘੇਰਿਆ

Punjab Politics
ਚੰਡੀਗੜ੍ਹ, 15 ਜੁਲਾਈ:- ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਧਾਰਮਿਕ ਗ੍ਰੰਥਾਂ ਦੀ ਰਾਖੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਲਿਆਂਦਾ ਗਿਆ ਹੈ, ਜਿਸਦਾ ਉਦੇਸ਼ ਪੰਜਾਬ ਵਿੱਚ ਸਾਰੇ ਧਰਮਾਂ ਦੇ ਮਾਣ- ਸਤਿਕਾਰ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਵਿਧਾਨ ਸਭਾ ਵਿੱਚ ਇਸ ਬਿੱਲ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਸਾਲ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਕਾਰਨ ਸਿੱਖ ਭਾਈਚਾਰੇ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਅਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਇਸ ਘਿਨਾਉਣੀ ਕਾਰਵਾਈ ਦੇ 41 ਸਾਲ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆਂ। ਉਨ੍ਹਾਂ ਨੇ ਪੰਥ ਦੀ ਸੇਵਾ ਅਤੇ ਸਿੱਖ ਧਰਮ ਦੀ ਰਾਖੀ ਦਾ ਦਾਅਵਾ ਕਰਨ ਵਾਲਿਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

Breaking News
ਚੰਡੀਗੜ੍ਹ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਵਿਧਾਨ ਸਭਾ ਦੀ ਸਿਲੈਕਟ ਕਮੇਟੀ ਨੂੰ ਭੇਜ ਦਿੱਤਾ ਹੈ ਤਾਂ ਜੋ ਇਸ ਬਾਰੇ ਸਾਰੇ ਭਾਈਵਾਲਾਂ ਦੇ ਵਿਚਾਰ ਲਏ ਜਾ ਸਕਣ। ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਗਦੀ ਜੋਤ ਹਨ, ਜਿਨ੍ਹਾਂ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਲਈ ਸ਼ਾਂਤੀ ਅਤੇ ਸਮਾਨਤਾ ਦਾ ਰਾਹ ਦਸੇਰਾ ਹਨ ਅਤੇ ਬੀਤੇ ਸਮਿਆਂ ‘ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਲੋਕਾਂ ਨੂੰ ਪਹੁੰਚੀ ਡੂੰਘੀ ਭਾਵਨਾਤਮਕ ਠੇਸ ਨੂੰ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਝਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੁਝ ਤਾਕਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਕੇ ਮਨੁੱਖਤਾ ਵਿਰੁੱਧ ਸਭ ਤੋਂ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦੇਣ ਲੱਗਿਆ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ ‘ਸਚਖੰਡ ਪੰਜਾਬ’ ਰਿਲੀਜ਼

Punjab Politics
ਚੰਡੀਗੜ੍ਹ 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ "ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ"ਰਿਲੀਜ਼ ਕੀਤੀ ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਸਾਨੂੰ ਸਹੀ ਮਾਰਗ ਵੱਲ ਲੈ ਜਾਂਦੀਆਂ ਹੈ। ਕਿਤਾਬ ਦੇ ਰਿਲੀਜ਼ ਸਮੇਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਰਾਜ ਮਲਹੋਤਰਾ ਵੀ ਮੌਜੂਦ ਸਨ। ਸੱਚਖੰਡ ਪੰਜਾਬ ਦਾ ਦ੍ਰਿਸ਼ਟੀਕੋਣ - ਇਹ ਸਿੱਖ ਗੁਰੂਆਂ ਤੇ ਪੀਰ- ਪੈਗੰਬਰਾਂ ਦੀ ਅਜਿਹੀ ਧਰਤੀ ਹੈ, ਜਿੱਥੇ ਮਨੁੱਖ ਸਦੀਵੀ ਸਦਭਾਵਨਾ ਦਾ ਆਨੰਦ ਮਾਨਦੇ ਹਨ ਅਤੇ ਜਾਗ੍ਰਿਤ ਚੇਤਨਾ ਦੀ ਅਨੰਤ ਸ਼ਕਤੀ ਦੁਆਰਾ ਹਕੀਕਤ ਬਣ ਜਾਂਦੀ ਹੈ ਜੋ ਸਾਰੀ ਸ੍ਰਿਸ਼ਟੀ ਦੇ ਭਲੇ ਲਈ ਸੇਵਾ ਕਰਦੀ ਹੈ। ਪੰਜਾਬ ਦੇ ਪਵਿੱਤਰ ਰਾਗਾਂ ਨਾਲ, ਆਓ ਅਸੀਂ ਪਰਮਾਤਮਾ ਨੂੰ ਆਪਣੇ ਦਿਲਾਂ ਵਿੱਚ ਬਿਠਾਈਏ, ਨਸ਼ਿਆਂ ਦੀ ਬਜਾਏ, ਸਾਨੂੰ ‘ਨਾਮ’ ਦੇ ਨਸ਼ੇ ਦੀ ਲ...

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

Hot News
ਚੰਡੀਗੜ੍ਹ/ਬਟਾਲਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ...

ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

Hot News
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨਸ਼ਿਆਂ ਖਿਲਾਫ ਬਹਿਸ ਵਿੱਚ ਹਿੱਸਾ ਲੈਂਦਿਆਂ ਪਿਛਲੀਆਂ ਸਰਕਾਰਾਂ ਨੂੰ ਪੰਜਾਬ ਵਿੱਚ ਨਸ਼ਾ ਫੈਲਾਉਣ ਲਈ ਦੋਸ਼ੀ ਦੱਸਿਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰਕੇ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਨਸ਼ਿਆਂ ‘ਤੇ ਲਾਇਆ। ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਉਨ੍ਹਾਂ ਅਖਬਾਰੀ ਖਬਰਾਂ ਨੂੰ ਵੀ ਪੜ੍ਹ ਕੇ ਸੁਣਾਇਆ ਜਿਨ੍ਹਾਂ ਵਿੱਚ ਖੰਨਾ ‘ਚ ਨਾਜਾਇਜ਼ ਸ਼ਰਾਬ ਫੈਕਟਰੀ ਅਤੇ ਪਾਇਲ ਹਲਕੇ ਦੇ ਡਰੱਗ ਡੀਲਰ ਗੁਰਦੀਪ ਰਾਣੂੰ ਦੀ ਗ੍ਰਿਫਤਾਰੀ ਬਾਬਤ ਵਿਸਥਾਰ ਵਿੱਚ ਜ਼ਿਕਰ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਮਾਮਲੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਆਪਣੇ ਸਮਿਆਂ ਦੌਰਾਨ ਨਸ਼ਾ ਵਪਾਰੀਆਂ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਵਿੱਚ ਨਸ਼ਾ ਫੈਲਾਇਆ। ਉਨ੍ਹਾਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਵਿੱਚ ਸਿੰਥੈਟਿਕ ਡਰੱਗ ਦਾ ਨਾਂ ਵੀ ਨਹੀ...