ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ
ਚੰਡੀਗੜ੍ਹ, 15 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਵਿੱਚ ਨਾਕਾਮ ਰਹਿਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਖ਼ਤ ਆਲੋਚਨਾ ਕੀਤੀ।
ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਬਿੱਲ 'ਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ, ਬੇਅਦਬੀ ਦੀਆਂ ਘਟਨਾਵਾਂ ਖਾਸ ਕਰਕੇ 2015 ਦੇ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ, ਵਿੱਚ ਲੋਕਾ ਨੂੰ ਇਨਸਾਫ਼ ਦੇਣ ‘ਚ ਸਿਰੇ ਤੋਂ ਨਾਕਾਮ ਰਹੀਆਂ ਹਨ।
ਕਾਂਗਰਸ ਪਾਰਟੀ ਦੇ ਦੋਹਰੇ ਚਿਹਰੇ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ...