ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ 26 ਮਾਰਚ, 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ...








