ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਫਿਰੋਜ਼ਪੁਰ 15 ਜੁਲਾਈ ( ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਟਾਸਕ ਫੋਰਸ ਟੀਮ ਦੇ ਮੈਬਰਾਂ ਵੱਲੋਂ ਬਾਬਾ ਫਰੀਦ ਇੰਨਟਰਨੈਸ਼ਨਲ ਸਕੂਲ ਜ਼ੀਰਾ ਰੋਡ ਕੁੱਲਗੜ੍ਹੀ ਵਿਖੇ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 20 (ਵੀਹ) ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਸੀਸਟੈਂਟ ਸਬ ਇੰਨਸਪੈਕਟਰ ਸ੍ਰੀ ਨਵਾਬ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ। ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ।
ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਫਿਰੋਜ਼ਪੁਰ ਅਜੇ ਸ਼ਰਮਾ ਨੇ ਦੱਸਿਆ ਕਿ ਸਮੇਂ-ਸਮੇਂ ਤੇ ਸਕੂਲ ਪ੍ਰਿ...