ਆਦਮਪੁਰ ਵਿਖੇ ਵਾਪਰੀ ਘਟਨਾ ਦਾ ਮਾਮਲਾ ; ਡੀ.ਆਈ.ਜੀ. ਜਲੰਧਰ ਰੇਂਜ ਨੇ ਲਿਆ ਮੌਕੇ ਦਾ ਜਾਇਜ਼ਾ
ਜਲੰਧਰ, 7 ਜੁਲਾਈ : ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਵੱਲੋਂ ਬੀਤੀ ਰਾਤ ਆਦਮਪੁਰ ਦੇ ਗਾਂਧੀ ਨਗਰ ਵਿਖੇ ਵਾਪਰੀ ਅੱਗ ਦੀ ਘਟਨਾ ਦਾ ਜਾਇਜ਼ਾ ਲੈਣ ਲਈ ਮੌਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਜਲੰਧਰ ਦਿਹਾਤੀ ਪੁਲਿਸ ਹਰਵਿੰਦਰ ਸਿੰਘ ਵਿਰਕ ਵੀ ਉਨ੍ਹਾਂ ਨਾਲ ਮੌਜੂਦ ਸਨ।
ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਡੀ.ਆਈ.ਜੀ. ਨੇ ਦੱਸਿਆ ਕਿ ਤਿੰਨ ਅਛਪਛਾਤੇ ਵਿਅਕਤੀਆਂ ਵੱਲੋਂ ਬੋਤਲ ਵਿੱਚ ਤੇਲ ਪਾ ਕੇ ਉਸ ਨੂੰ ਅੱਗ ਲਗਾਕੇ ਘਰ ਦੇ ਗੇਟ ’ਤੇ ਸੁੱਟਿਆ ਗਿਆ ਸੀ, ਜਿਸ ਨਾਲ ਗੇਟ ਨੂੰ ਅੱਗ ਲੱਗ ਗਈ ਸੀ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਤੁਰੰਤ ਪੁਲਿਸ ਪਾਰਟੀ ਮੌਕੇ ‘ਤੇ ਭੇਜੀ ਗਈ।
ਸ਼੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਦੇ ਗਾਂਧੀ ਨਗਰ ਵਿੱਚ ਵਾਪਰੀ ਇਸ ਘਟਨਾ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਗ...