ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 3 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤ...




