ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ, ਬੇਤਰੀਨ ਸਿਹਤ ਸੇਵਾਵਾਂ ਲਈ ਦਿੱਤੇ ਸਖਤ ਹੁਕਮ
ਲੁਧਿਆਣਾ, 23 ਜੂਨ 2025
ਅੱਜ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ ਤਾਂ ਜੋ ਇੱਥੇ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦੀ ਸਮੀਖਿਆ ਕੀਤੀ ਜਾ ਸਕੇ।
ਇਸ ਦੌਰਾਨ ਉਨ੍ਹਾਂ ਨੇ ਹਾਲੀਆ ਚੋਰੀ ਦੀਆਂ ਘਟਨਾਵਾਂ, ਵਿਸ਼ੇਸ਼ ਕਰਕੇ ਪਾਣੀ ਵਾਲੀਆਂ ਟੈਂਕੀਆਂ ਦੇ ਢੱਕਣ ਚੋਰੀ ਹੋਣ ਦੇ ਮਾਮਲੇ ਦੀ ਗੰਭੀਰ ਨੋਟਿਸ ਲੈਂਦੇ ਹੋਏ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਕਸੂਰਵਾਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਸਰਵਜਨਕ ਸਿਹਤ ਸੰਸਥਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।
ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਰਕੇ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਸਿਹਤ ਸੰਰਚਨਾ ਨੂੰ ਬਿਹਤਰ ਬਣਾਉਣ ਅਤੇ ਹਰ ਕਿਸੇ ਲਈ ਗੁਣਵੱਤਾਪੂਰਕ ਇਲਾਜ ਸੂਨਿਸ਼ਚਤ ਕਰਨ ਲਈ ਵਚਨਬੱਧ ...