ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 20 ਜੂਨ:
ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ।
ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ।
ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭ...
