ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ ਸਮਿਆਂ ਵਿੱਚ ਰਸਾਇਣਕ ਕੀਟਨਾਸ਼ਕਾਂ ਅਤੇ ਖਾਦਾਂ ਨੂੰ ਬਿਨਾਂ ਵਰਤਿਆਂ ਫਸਲਾਂ ਦੇ ਵਾਧੇ ਅਤੇ ਪੌਸ਼ਟਿਕ ਭੋਜਨ ਪੈਦਾ ਕਰਨ ਲਈ ਖੇਤਾਂ ਵਿੱਚ ਗੰਡੋਏ ਅਤੇ ਡੱਡੂ ਹੀ ਕੁਦਰਤੀ ਖਾਦ ਵਜੋਂ ਕੰਮ ਕਰਦੇ ਸਨ ।ਸਿਹਤ ਮੰਤਰੀ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਪੰਜਾਬ ਵੱਲੋਂ ‘ਵਿਸ਼ਵ ਫੂਡ ਸੇਫਟੀ ਡੇ-2025’ ਮਨਾਉਣ ਲਈ ਇਸ ਸਾਲ ਦੇ ਗਲੋਬਲ ਥੀਮ ‘‘ਫੂਡ ਸੇਫਟੀ: ਸਾਇੰਸ ਇਨ ਐਕਸ਼ਨ’’ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਕਰਵਾਏ ਇਸ ਸਮਾਗਮ ਵਿੱਚ ਮਾਹਿਰਾਂ ਦੀ ਅਗਵਾਈ ਵਾਲੇ ਕਈ ਸੈਸ਼ਨ ਕਰਵਾਏ ਗਏ, ਜਿਸ ਦੌਰਾਨ ਪੰਜਾਬ ਦੇ ਸੰਦਰਭ ਵਿੱਚ ਫੂਡ ਸੇਫਟੀ ਦੇ ਵੱਖ-ਵੱਖ ਪਹਿਲ...


