ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ
ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ ਬਦਨਾਮ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਢੇਰੀ ਕਰ ਦਿੱਤਾ ਗਿਆ ਹੈ। ਇਹ ਆਪਰੇਸ਼ਨ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਨਾਰਕੋ ਨੈੱਟਵਰਕਾਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਦਾ ਹਿੱਸਾ ਸਨ, ਜਿਸ ਵਿੱਚ ਅਪਰਾਧੀਆਂ ਨੂੰ ਕਾਬੂ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਵੀ ਢਹਿਢੇਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਜਾਇਦਾਦਾਂ ਨੂੰ ਢਾਹਢੇਰੀ ਕਰਨ ਨਾਲ, 1 ਮਾਰਚ, 2025 ਤੋਂ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਨਾਜਾਇਜ਼ ਕ...