ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ
ਚੰਡੀਗੜ੍ਹ, 15 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਲੋਹਾ ਮੰਨਵਾਇਆ ਹੈ ਅਤੇ 474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸ...
