Saturday, August 15Malwa News
Shadow

Tag: punjabi news

Punjab dominates 12th National Gatka Championship; Girls and boys teams clinch overall trophies

English, Global News
New Delhi, June 14 : The three-day 12th National Gatka (Men & Women) Championship organized by the National Gatka Association of India (NGAI) concluded today at Talkatora Indoor Stadium, New Delhi, with enthusiastic participation of men and women Gatka teams from fourteen states comprising over 500 players. Chief Guest Justice (Retd.) Talwant Singh, former Judge of Delhi High Court and guest of honour Bibi Ranjit Kaur, member of Delhi Sikh Gurdwara Management Committee, presented medals and trophies to the winners. In his address Justice Talwant Singh exhorted Gatka players to prepare themselves as professional Gatkebaaz while preserving the cultural and martial heritage of this traditional Sikh martial art. He appreciated the efforts of the NGAI for organizing this grand event and pro...

CM, Sh. Nayab Singh Saini to Inaugurate Rs. 95 Crore Modern Jail Complex in Rewari Today – Dr. Sumita Misra

English, Haryana
Chandigarh, June 14 : Haryana Chief Minister, Sh. Nayab Singh Saini will inaugurate a newly constructed, state-of-the-art jail complex in Fideri village of Rewari district today at 10:00 AM. The facility has been built at a cost of Rs. 95 crores and is spread over an area of approximately 50 acres. Additional Chief Secretary, Home, Jails Criminal Investigation and Administration of Justice, Dr. Sumita Misra, shared that the new jail complex addresses a longstanding gap in prison infrastructure in Rewari. Until now, the district had only a small jail with a capacity of 65 inmates, leading to the transfer of over 700 prisoners to facilities in Gurugram, Narnaul, and Jhajjar. The new prison has been designed to house around 1,000 inmates, significantly improving the capacity and reducing logi...

ਈਜ਼ੀ ਜਮ੍ਹਾਬੰਦੀ’ ਇੱਕ ਕ੍ਰਾਂਤੀਕਾਰੀ ਫ਼ੈਸਲਾ, ਹੁਣ ਆਮ ਲੋਕਾਂ ਨੂੰ ਨਹੀਂ ਲਗਾਉਣੇ ਪੈਣਗੇ ਸਰਕਾਰੀ ਦਫ਼ਤਰਾਂ ਦੇ ਚੱਕਰ – ਲਾਲਜੀਤ ਭੁੱਲਰ

Breaking News
ਲੁਧਿਆਣਾ, 13 ਜੂਨ : 'ਆਪ' ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ 'ਆਪ' ਸਰਕਾਰ ਵੱਲੋਂ 'ਈਜ਼ੀ ਜਮ੍ਹਾਬੰਦੀ' ਪੋਰਟਲ ਸ਼ੁਰੂ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਇੱਕ ਇਨਕਲਾਬੀ ਫ਼ੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲੇਗਾ ਅਤੇ ਭ੍ਰਿਸ਼ਟਾਚਾਰ ਵੀ ਖ਼ਤਮ ਹੋਵੇਗਾ। ਮੰਤਰੀ ਲਾਲਜੀਤ ਭੁੱਲਰ ਨੇ ਇਸ ਮੁੱਦੇ 'ਤੇ 'ਆਪ' ਆਗੂ ਨੀਲ ਗਰਗ ਅਤੇ ਬਲਤੇਜ ਪੰਨੂ ਨਾਲ ਲੁਧਿਆਣਾ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਭੁੱਲਰ ਨੇ ਕਿਹਾ ਕਿ ਇਹ ਕਦਮ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਆਸਾਨ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨ ਵਿੱਚ ਬਹੁਤ ਲਾਭਦਾਇਕ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਮਾਲ ਵਿਭਾਗ ਵਿੱਚ ਰਜਿਸਟ੍ਰੇਸ਼ਨ, ਇੰਤਕਾਲ ਅਤੇ ਫ਼ਰਦ ਆਦਿ ਦੀਆਂ ਪ੍ਰਕਿਰਿਆਵਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣਾ ਅਤੇ ਕਿਸੇ ਵੀ ਤਰ੍ਹਾਂ ਦੀ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਹੈ।...
“ਆਪ ਸਰਕਾਰ ਨਸ਼ਾ ਖ਼ਤਮ ਕਰਨ ਲਈ ਵਚਨਬੱਧ, ਤਸਕਰਾਂ ਦੇ ਖ਼ਿਲਾਫ਼ ਪਹਿਲੀ ਵਾਰੀ ਇੰਨੇ ਵੱਡੇ ਪੱਧਰ ‘ਤੇ ਕਾਰਵਾਈ ਹੋ ਰਹੀ ਹੈ – ਬਲਤੇਜ ਪੰਨੂ

“ਆਪ ਸਰਕਾਰ ਨਸ਼ਾ ਖ਼ਤਮ ਕਰਨ ਲਈ ਵਚਨਬੱਧ, ਤਸਕਰਾਂ ਦੇ ਖ਼ਿਲਾਫ਼ ਪਹਿਲੀ ਵਾਰੀ ਇੰਨੇ ਵੱਡੇ ਪੱਧਰ ‘ਤੇ ਕਾਰਵਾਈ ਹੋ ਰਹੀ ਹੈ – ਬਲਤੇਜ ਪੰਨੂ

Hot News
ਚੰਡੀਗੜ੍ਹ, 13 ਜੂਨ : ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ ਨਸ਼ੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਪਲਟਵਾਰ ਕੀਤਾ ਤੇ ਕਿਹਾ ਕਿ ਨਸ਼ਾ ਅੱਜ ਦਾ ਨਹੀਂ, ਸਗੋਂ ਦੋ ਦਹਾਕਿਆਂ ਪੁਰਾਣਾ ਕੂੜ ਕਰਕਟ ਹੈ, ਪਰ ਆਪ ਸਰਕਾਰ ਪੰਜਾਬ ਤੋਂ ਨਸ਼ੇ ਨੂੰ ਖਤਮ ਕਰਕੇ ਰਹੇਗੀ। ਬਲਤੇਜ ਪੰਨੂ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਨਸ਼ਾ ਖਤਮ ਕਰਨ ਨੂੰ ਲੈ ਕੇ ਸਿਰਫ਼ ਝੂਠੇ ਦਾਅਵੇ ਕੀਤੇ ਗਏ। ਉਸ ਸਮੇਂ ਸਿਰਫ਼ ਨਸ਼ਾ ਕਰਨ ਵਾਲੇ ਲੋਕਾਂ ਨੂੰ ਫੜਿਆ ਗਿਆ, ਜਦਕਿ ਆਪ ਸਰਕਾਰ ਨਸ਼ਾ ਤਸਕਰਾਂ ਅਤੇ ਉਹਨਾਂ ਨਾਲ ਜੁੜੇ ਵਿਅਕਤੀਆਂ ਨੂੰ ਫੜ ਰਹੀ ਹੈ। ਉਨ੍ਹਾਂ 'ਤੇ ਸਖ਼ਤ ਕਾਰਵਾਈ ਕਰ ਰਹੀ ਹੈ।ਪੰਨੂ ਨੇ ਸੁਨੀਲ ਜਾਖੜ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ, ਉਦੋਂ ਤੁਸੀਂ ਕਾਂਗਰਸ ਦੇ ਸੂਬਾ ਪ੍ਰਧਾਨ ਸੀ। ਮੁੱਖ ਮੰਤਰੀ ਰਹਿੰਦੇ ਹੋਏ ਕੈਪਟਨ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਕੋਲ ਇਕ ਫਾਈਲ ਲੈ ਕੇ ਗਏ ਸਨ, ਜਿਸ ਵਿੱਚ ਕਾਂਗਰਸ ਦੇ ਭ੍ਰਿਸ਼ਟ ਨੇਤਾਵਾਂ ਅਤੇ ਮੰਤਰੀਆਂ ਦੇ ਨਾਂ ਸਨ। ਹੁਣ ਉਹ ਸਾਰੇ ਲੋਕ ਭਾਜਪਾ ਵਿੱਚ ਹਨ। ਜੇਕਰ ਤੁਹਾਡੇ ...

ਪੰਜਾਬ ਸਰਕਾਰ ਵਿਰੁੱਧ ਜਾਖੜ ਦੇ ਬੇਬੁਨਿਆਦ ਦੋਸ਼  ਨਿਰਾਸ਼ਾਜਨਕ ਹਨ: ਲਾਲਚੰਦ ਕਟਾਰੂਚੱਕ

Hot News
ਲੁਧਿਆਣਾ, 13 ਜੂਨ : 'ਆਪ' ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੱਲੋਂ 'ਆਪ' ਸਰਕਾਰ 'ਤੇ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੰਦੇ ਹੋਏ ਇਸ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਇੱਕ ਨਿਰਾਸ਼ਾਜਨਕ ਚਾਲ ਦੱਸਿਆ ਹੈ। ਕਟਾਰੂਚੱਕ ਨੇ ਕਿਹਾ, "ਜਾਖੜ ਦੇ ਪਖੰਡ ਦੀ ਕੋਈ ਹੱਦ ਨਹੀਂ ਹੈ। ਦੇਸ਼ ਦੇ ਸਭ ਤੋਂ ਭ੍ਰਿਸ਼ਟ ਲੋਕਾਂ ਨੂੰ ਪਨਾਹ ਦੇਣ ਵਾਲੀ ਭਾਜਪਾ ਕੋਲ 'ਆਪ' ਦੇ ਪਾਰਦਰਸ਼ੀ, ਲੋਕ-ਪੱਖੀ ਸ਼ਾਸਨ 'ਤੇ ਸਵਾਲ ਉਠਾਉਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।" ਕਟਾਰੂਚੱਕ ਨੇ ਭਾਜਪਾ ਦੀ"ਵਾਸ਼ਿੰਗ ਮਸ਼ੀਨ" ਰਾਜਨੀਤੀ ਦਾ ਪਰਦਾਫਾਸ਼ ਕੀਤਾ ਅਤੇ ਕਿਹਾ "ਮਹਾਰਾਸ਼ਟਰ ਤੋਂ ਪੰਜਾਬ ਤੱਕ, ਭਾਜਪਾ ਨੇ ਭ੍ਰਿਸ਼ਟ ਨੇਤਾਵਾਂ ਨੂੰ ਖੁੱਲ੍ਹੀਆਂ ਬਾਂਹਾਂ ਨਾਲ ਗਲੇ ਲਗਾਇਆ ਹੈ। ਹਜ਼ਾਰਾਂ ਕਰੋੜਾਂ ਦੇ ਘੁਟਾਲਿਆਂ ਦੇ ਦੋਸ਼ੀ ਨੇਤਾ ਭਾਜਪਾ ਦਾ ਚੋਲ੍ਹਾ ਪਾਉਣ ਤੋਂ ਬਾਅਦ ਅਚਾਨਕ ਸੰਤ ਬਣ ਜਾਂਦੇ ਹਨ," ਜਾਖੜ ਦੇ ਰਾਜਨੀਤਿਕ ਮੌਕਾਪ੍ਰਸਤੀ ਦੇ ਇਤਿਹਾਸ ਦੀ ਨਿੰਦਾ ਕਰਦੇ ਹੋਏ, ਕਟਾਰੂਚੱਕ ਨੇ ਟਿੱਪਣੀ ਕੀਤੀ, "ਜਾਖੜ, ਜੋ ਕਾਂਗਰਸ ਦਾ ਹਿ...

ਗੱਤਕਾ ਪੀਥੀਅਨ ਖੇਡਾਂ ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

Global News
ਨਵੀਂ ਦਿੱਲੀ 13 ਜੂਨ : ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਕੌਮਾਂਤਰੀ ਪੀਥੀਅਨ ਖੇਡਾਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਹ ਪ੍ਰਗਟਾਵਾ ਤਾਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ 12ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦੇ ਉਦਘਾਟਨ ਮੌਕੇ ਬੋਲਦਿਆਂ ਪੀਥੀਅਨ ਕੌਂਸਲ ਆਫ ਇੰਡੀਆ ਦੇ ਚੇਅਰਮੈਨ ਅਤੇ ਪੀਥੀਅਨ ਖੇਡਾਂ ਦੇ ਫਾਊਂਡਰ ਬਿਜੇਂਦਰ ਗੋਇਲ ਨੇ ਕੀਤਾ।ਗੱਤਕੇ ਦੇ ਇੰਨਾਂ ਕੌਮੀ ਪੱਧਰੀ ਦੇ ਮੁਕਾਬਲਿਆਂ ਮੌਕੇ ਗੋਇਲ ਨੇ ਇਸ ਵਿਰਾਸਤੀ ਖੇਡ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਫੁੱਲਿਤ ਕਰਨ ਲਈ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਸਮੇਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਹਰ ਕਿਸਮ ਦਾ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਪੀਥੀਅਨ ਕੌਂਸਲ ਦੇ ਪ੍ਰਧਾਨ ਸ੍ਰੀ ਸ਼ਾਤਨੂੰ ਅਗਰਹਰੀ ਨੇ ਵੀ ਸੰਬੋਧਨ ਕੀਤਾ ਅਤੇ ਪੀਥੀਅਨ ਖੇਡਾਂ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਇਆ।ਇਸ ਮੌਕੇ ਮੁੱਖ ਮਹਿਮਾਨ ਵਜੋ...

ਸਪੀਕਰ ਸ. ਸੰਧਵਾਂ ਨੇ ਲੋਕਾਂ ਦੇ ਦੁੱਖ ਸੁੱਖ ਦੇ ਸਮਾਗਮਾਂ ਵਿਚ ਕੀਤੀ ਸ਼ਿਰਕਤ

Local
ਕੋਟਕਪੂਰਾ 13 ਜੂਨ : ਸਪਕੀਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਦੁੱਖ ਸੁੱਖ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਹ ਅੱਜ ਪਿੰਡ ਪੱਕਾ ਨੰਬਰ 1 ਵਿਖੇ ਸਵ. ਹਰਨੇਕ ਸਿੰਘ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ ਤੇ ਉਹਨਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਭਾਣਾ ਵਿਖੇ ਸਵ. ਸ.ਮੇਜਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪਿੰਡ ਸਿੱਖਾਂਵਾਲਾ ਵਿਖੇ ਬਾਬਾ ਕਾਲਾ ਮਿਹਰ ਸੰਸਥਾ ਦੇ ਪ੍ਰਧਾਨ ਸ. ਪਰਮਜੀਤ ਸਿੰਘ ਪੰਮਾਂ ਦੇ ਮਾਤਾ ਦੀ ਅੰਤਿਮ ਅਰਦਾਸ ਵਿਚ ਸਮੂਲੀਅਤ ਕੀਤੀ ਸਬੰਧਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਉਹ ਪਿੰਡ ਸਿਰਸੜੀ ਵਿਖੇ ਸ. ਜਗਤਾਰ ਸਿੰਘ ਗੱਗੀ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਵੀ ਸ਼ਰੀਕ ਹੋਏ। ਇਸ ਉਪਰੰਤ ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਸ਼ਹਿਰ ਵਿਖੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਕੇ ਲੋਕਾਂ ਵਿਚ ਹਾਜ਼ਰੀ ਭਰੀ।...

ਡੇਂਗੂ ਚਿਕਨਗੁਨੀਆ ਸਬੰਧੀ ਰੀਵਿਯੂ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

Local
ਫਰੀਦਕੋਟ, 13 ਜੂਨ : ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਲੈਣ ਲਈ ਰੀਵਿਊ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਿਹਤ ਵਿਭਾਗ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ। ਮੀਟਿੰਗ ਦੌਰਾਨ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਹਦਾਇਤ ਕੀਤੀ ਕਿ ਆਉਣ ਵਾਲੇ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਘਰ ਘਰ ਡੇਂਗੂ ਦਾ ਲਾਰਵਾ ਦੀ ਚੈਕਿੰਗ ਲਈ ਹੋਰ ਫੀਲਡ ਟੀਮਾਂ ਲਗਾਈਆ ਜਾਣ । ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਡੇਂਗੂ ਦਾ ਲਾਰਵਾ ਦੀ ਚੈਕਿੰਗ ਲਈ ਨਰਸਿੰਗ ਵਿਦਿਆਰਥੀਆਂ ਦਾ ਸਹਿਯੋਗ ਲਿਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਛੁੱਟੀਆਂ ਉਪਰੰਤ ਸਕੂਲਾਂ ਵਿੱਚ ਲਾਰਵਾ ਚੈਕਿੰਗ ਦੇ ਨਾਲ ਸਕੂਲ ਟੀਚਰਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਲਾਰਵਾ ਦੀ ਪਹਿਚਾਨ ਕਰਕੇ ...

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

Hot News
ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀ ਸਫਾਈ ਵੱਲ ਇੱਕ ਫੈਸਲਾਕੁੰਨ ਕਦਮ ਹੈ। ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਅਜਿਹੇ ਵਿਸ਼ੇਸ਼ ਉਪਕਰਣ ਸ਼ਾਮਲ ਹਨ ਜੋ ਸਫਾਈ ਸਬੰਧੀ ਹਰ ਚੁਣੌਤੀ ਨੂੰ ਹੱਲ ਕਰਨ ਲਈ ਤਿਆਰ ਕੀਤੇ ਗਏ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਾਖਲੇ ਦੀ ਜ਼ਰੂਰਤ ਨੂੰ ਖਤਮ ਕਰਦੇ ਹਨ। ਇਸ ਫਲੀਟ ਵਿੱਚ ਜੈਟਿੰਗ-ਕਮ-ਸੈਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿੱਚ ਇਕੱਠੇ ਹੋਏ ਕੂੜੇ-ਕਰਕਟ ਨੂੰ ਸਾਫ਼ ਕਰਨ ਲਈ ਸ਼ਕਤੀਸ਼ਾਲੀ ਸਕੱਸ਼ਨ ਨਾਲ ਉੱਚ-ਦਬਾਅ ਵਾਲੇ ਪਾਣੀ ਦੇ ਜੈੱਟਾਂ ਨੂੰ ਜੋੜਦੀਆਂ ਹਨ। ਇਸ ਤੋਂ ਇਲਾਵਾ ਗ੍ਰੈਬ ਬਕੇਟ ਮਸ਼ੀਨਾਂ ਵੀ ਸ਼ਾਮਲ ਹਨ ਜੋ ਕਰਮਚਾਰੀਆਂ ਨੂੰ ਖਤਰੇ ਵਿੱਚ ਪਾਏ ਬਿਨਾਂ ਮੈਨਹੋਲਾਂ ਤੋਂ ਗਾਦ ਨੂੰ ਸੁਰੱਖਿਅਤ ਢੰਗ ਨਾਲ ਕੱਢਦੀਆਂ ...

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

Breaking News
ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫਾਰਮਾ ਕੰਪਨੀ ਮੈਸਰਜ਼ ਕੈਪਟੈਬ ਬਾਇਓਟੈਕ, ਸੋਲਨ ਵੱਲੋਂ ਘਟੀਆ ਦਰਜੇ ਦੀ ਆਈਵੀ ਫਲਿਊਡ ਜਾਂ ਨਾਰਮਲ ਸਲਾਈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐਚਐਸਸੀ) ਨੂੰ ਸਪਲਾਈ ਕਰਨ ਦੇ ਦੋਸ਼ ਹੇਠ ਉਕਤ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੰਪਨੀ ‘ਤੇ ਪੰਜਾਬ ਸਰਕਾਰ ਦੇ ਕਿਸੇ ਵੀ ਟੈਂਡਰ ਵਿੱਚ ਹਿੱਸਾ ਲੈਣ ਤੋਂ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਐਚਐਸਸੀ ਨੂੰ ਸਪਲਾਈ ਕੀਤੀਆਂ ਜਾ ਰਹੀਆਂ 11 ਵਸਤੂਆਂ ਦੀ ਕੀਮਤ ਸਬੰਧੀ ਸਾਰੇ ਕੰਟਰੈਕਟ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।ਡਾ. ਬਲਬੀਰ ਸਿੰਘ ਨੇ ਕਿਹਾ, "ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਰਕਮ ਜ਼ਬਤ ਕਰ ਲਈ ਹੈ ਅਤੇ ਬਕਾਇਆ ਭੁਗਤਾਨ ਰੋਕ ਦਿੱਤੇ ਗਏ ਹਨ।"ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਰੱਗ ਐਂਡ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸੈਂਟਰਲ ਡਰੱਗਜ਼ ਸਟੈ...