ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼
ਚੰਡੀਗੜ੍ਹ, 12 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ। ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜਲ ਸਰੋਤ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਮੌਜੂਦਾ ਸਮੇਂ 14 ਕਰੋੜ ਰੁਪਏ ਦੀ ਲਾਗਤ ਵਾਲੇ ਕੁੱਲ 112 ਹੜ੍ਹ ਸੁਰੱਖਿਆ ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਾਲਿਆਂ ਅਤੇ ਚੋਆਂ ਦੀ ਸਫਾਈ, ਸਟੱਡਜ਼ ਤੇ ਰੇਵੈਟਮੈਂਟਜ਼ (ਡੰਗਿਆਂ) ਦੀ ਉਸਾਰੀ, ਚੈੱਕ ਡੈਮ ਤੇ ਸੋਕ ਪਿੱਟਸ ਦਾ ਨਿਰਮਾਣ ਸ਼ਾਮਲ ਹੈ। ਬਰਸਾਤ ਦੇ ਮੌਸਮ ਦੌਰਾਨ ਇਸ ਖੇਤਰ ਨੂੰ ਹੜ੍ਹਾਂ ਦੇ ਖ਼ਤਰਿਆਂ ਤੋਂ ਸੁਰੱਖਿਅਤ ਰੱਖ...
