Wednesday, April 1Malwa News
Shadow

Tag: punjabi news

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Hot News
ਬਰਨਾਲਾ, 27 ਫਰਵਰੀ- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ਼੍ਰੀ ਮਦਨ ਲਾਲ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਸ਼੍ਰੀ ਗੁਰਮੇਲ ਸਿੰਘ ਗਿੱਲ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਮਿਸ ਲਵਲੀਨ ਕੌਰ ਹਾਜ਼ਰ ਸਨ।ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫ਼ਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਸੁ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ 27 ਫਰਵਰੀ, 2026:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂ...
ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

Hot News
ਚੰਡੀਗੜ੍ਹ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ ,ਜਿਸਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 11,616 ਹੋ ਗਈਆਂ। ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲ...
ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 26 ਫਰਵਰੀ 2026:-ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ। ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ...
Sunset over the Red Corridor

Sunset over the Red Corridor

Global News
Deepak Kumar Nayak The long-standing Communist Party of India-Maoist (CPI-Maoist) insurgency in India, once described as the nation's "greatest internal security threat," has reached a historical inflection point. On February 22, 2026, Thippari Tirupati aka Devji aka Devuji aka Deoji aka Sanjiv aka Sanjeev aka Chetan aka Ramesh aka Kumma aka Shankar aka Sheshu aka Jagan aka Sudharshan aka Devanna (60), the general secretary, strategist, and head of Central Military Commission (CMC) of the CPI-Maoist, surrendered to the Telangana Police. His surrender has been described as one of the most significant reversals the insurgency has faced in decades. According to multiple reports, Devji and Malla Raji Reddy aka Sangram (76), a member of the 'central committee (CC)' and 'Politburo', have repo...
ਰੈਡ ਕੋਰੀਡੋਰ ਉੱਤੇ ਡੁੱਬਦਾ ਸੂਰਜ

ਰੈਡ ਕੋਰੀਡੋਰ ਉੱਤੇ ਡੁੱਬਦਾ ਸੂਰਜ

Global News
ਦੀਪਕ ਕੁਮਾਰ ਨਾਇਕ ਭਾਰਤ ਵਿੱਚ ਦਹਾਕਿਆਂ ਤੋਂ ਚੱਲ ਰਹੀ Communist Party of India-Maoist (CPI-Maoist) ਬਗਾਵਤ, ਜਿਸਨੂੰ ਕਦੇ ਦੇਸ਼ ਦੀ “ਸਭ ਤੋਂ ਵੱਡੀ ਅੰਦਰੂਨੀ ਸੁਰੱਖਿਆ ਚੁਣੌਤੀ” ਕਿਹਾ ਜਾਂਦਾ ਸੀ, ਹੁਣ ਇੱਕ ਇਤਿਹਾਸਕ ਮੋੜ ‘ਤੇ ਪਹੁੰਚ ਗਈ ਹੈ। 22 ਫਰਵਰੀ 2026 ਨੂੰ ਥਿੱਪਰੀ ਤਿਰੁਪਤੀ ਉਰਫ਼ ਦੇਵਜੀ ਉਰਫ਼ ਦੇਵੁਜੀ ਉਰਫ਼ ਦੇਓਜੀ ਉਰਫ਼ ਸੰਜੀਵ ਉਰਫ਼ ਸੰਜੀਵ ਉਰਫ਼ ਚੇਤਨ ਉਰਫ਼ ਰਮੇਸ਼ ਉਰਫ਼ ਕੁੰਮਾ ਉਰਫ਼ ਸ਼ੰਕਰ ਉਰਫ਼ ਸ਼ੇਸ਼ੂ ਉਰਫ਼ ਜਗਨ ਉਰਫ਼ ਸੁਧਰਸ਼ਨ ਉਰਫ਼ ਦੇਵੰਨਾ (60), ਜੋ ਕਿ CPI-ਮਾਓਵਾਦੀ ਦਾ ਜਨਰਲ ਸਕੱਤਰ, ਰਣਨੀਤਿਕਾਰ ਅਤੇ ਸੈਂਟਰਲ ਮਿਲਟਰੀ ਕਮਿਸ਼ਨ (CMC) ਦਾ ਮੁਖੀ ਸੀ, ਨੇ ਤੇਲੰਗਾਨਾ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਸਦਾ ਸਰੰਡਰ ਦਹਾਕਿਆਂ ਵਿੱਚ ਇਸ ਬਗਾਵਤ ਲਈ ਸਭ ਤੋਂ ਵੱਡੇ ਝਟਕਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਰਿਪੋਰਟਾਂ ਅਨੁਸਾਰ, ਦੇਵਜੀ ਅਤੇ ਮੱਲਾ ਰਾਜੀ ਰੈੱਡੀ ਉਰਫ਼ ਸੰਗਰਾਮ (76), ਜੋ ਕਿ ‘ਸੈਂਟਰਲ ਕਮੇਟੀ (CC)’ ਅਤੇ ‘ਪੋਲਿਟਬਿਊਰੋ’ ਦੇ ਮੈਂਬਰ ਸਨ, ਨੇ 21 ਕੈਡਰਾਂ ਸਮੇਤ ਤੇਲੰਗਾਨਾ ਪੁਲਿਸ ਦੇ ਸਪੈਸ਼ਲ ਇੰਟੈਲੀਜੈਂਸ ਬਿਊਰੋ (SIB) ਅੱਗੇ ਸਰ...
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 26 ਫਰਵਰੀ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ...
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Local
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ ਲੱਗੇ ਕੈਂਪ ਵਿੱਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟ, ਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦ...
ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

Local
ਫਰੀਦਕੋਟ 26 ਫਰਵਰੀ () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਦੁਆਰੇਆਣਾ ਵਿਖੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਦਿਆ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ , ਜਿਸ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਸਰੋਂ ਦੀ ਫਸਲ ਵੱਲ ਵਾਧਾ ਕਰਨ ਲਈ ਕਿਹਾ ਕਿ ਕਿਸਾਨ ਫਸਲੀ ਚੱਕਰ ਵਿਚੋ ਨਿਕਲ ਕੇ ਤੇਲਬੀਜ ਫਸਲਾਂ ਦੀ ਖੇਤੀ ਵੀ ਕਰਨ ਤਾਂ ਜੋਂ ਬਜਾਰਾਂ ਵਿੱਚ ਮਿਲ ਰਹੇ ਨਕਲੀ ਤੇਲਾਂ ਤੋ ਬਚਿਆ ਜਾ ਸਕੇ, ਇਸ ਕੈਂਪ ਵਿੱਚ ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਤੇ ਬੇਲੋੜੇ ਖਰਚੇ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫਸਲ ਤੇ ਘੱਟ ਖਾਦ ਤੇ ਕੀਟਨਾਸ਼ਕ ਵਰਤਣ ਜਿਸ ਨਾਲ ਖਰਚਾ ਵੀ ਘੱਟ ਹੋਵੇਗਾ ਤੇ ਮੁਨਾਫਾ ਵਧੇਗਾ ਤੇ ਇਨਸਾਨੀ ਜੀਵਨ ਲਈ ਵੀ ਚੰਗਾ ਹੋਵੇਗਾ, ਕੈਂਪ ਦੌਰਾਨ ਡਾ. ਨਵਪ੍ਰੀਤ ਸਿੰਘ ਵੱਲੋ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਕਿਹਾ ਕਿ ਕਿਸਾਨ ਆਪਣੇ ...