ਹੁਣ ਤੱਕ 16,348 ਗ੍ਰਿਫ਼ਤਾਰ, 622 ਕਿੱਲੋ ਹੈਰੋਇਨ ਬਰਾਮਦ, 118 ਡਰੱਗ ਮਨੀ ਨਾਲ ਬਣਿਆਂ ਜਾਇਦਾਦਾਂ ਢਾਹੀਆਂ ਗਈਆਂ: ਹਰਪਾਲ ਚੀਮਾ
ਚੰਡੀਗੜ੍ਹ, 9 ਜੂਨ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਤਰੀ ਤਰੁਣਪ੍ਰੀਤ ਸੌਂਧ ਨਾਲ ਅੱਜ 'ਯੁੱਧ ਨਸ਼ਿਆਂ ਵਿਰੁੱਧ' ਬਾਰੇ ਕੈਬਨਿਟ ਸਬ-ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ। ਚੀਮਾ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਕਈ ਮਹੱਤਵਪੂਰਨ ਕਦਮਾਂ ਦਾ ਐਲਾਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ 'ਤੇ ਚਾਨਣਾ ਪਾਇਆ।200 ਮਨੋਵਿਗਿਆਨੀਆਂ ਦੀ ਭਰਤੀਨਸ਼ੇੜੀਆਂ ਦੀ ਕਾਊਂਸਲਿੰਗ ਅਤੇ ਇਲਾਜ ਦੀ ਤੁਰੰਤ ਲੋੜ ਨੂੰ ਪੂਰਾ ਕਰਨ ਲਈ, ਰਾਜ ਛੇ ਮਹੀਨਿਆਂ ਲਈ ਅਸਥਾਈ ਤੌਰ 'ਤੇ 200 ਮਨੋਵਿਗਿਆਨੀਆਂ ਨੂੰ ਨਿਯੁਕਤ ਕਰੇਗਾ। ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ੇੜੀ ਉਹ ਮਰੀਜ਼ ਹਨ ਜਿਨ੍ਹਾਂ ਨੂੰ ਡਾਕਟਰੀ ਇਲਾਜ ਅਤੇ ਮਨੋਵਿਗਿਆਨਕ ਸਹਾਇਤਾ ਦੋਵਾਂ ਦੀ ਲੋੜ ਹੁੰਦੀ ਹੈ। ਸਿਹਤ ਵਿਭਾਗ ਨੂੰ ਮਨੋਵਿਗਿਆਨੀਆਂ ਲਈ ਨਿਯਮਤ ਅਸਾਮੀਆਂ ਮਨਜ਼ੂਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਸਥਾਈ ਭਰਤੀ ਅਗਲੇ ਛੇ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ।ਨਸ਼ਾ ਛੁਡਾਊ ਕੇਂਦਰਾਂ ਲਈ 1,...



