Saturday, August 15Malwa News
Shadow

Tag: punjabi news

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

Hot News
ਚੰਡੀਗੜ੍ਹ, 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ , ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸ਼ਰਧਾਭਾਵਨਾ ਦਾ ਪ੍ਰਤੀਕ ਅਤੇ ਸ਼ਰਧਾ ਦਾ ਪ੍ਰਗਟਾਵਾ ਹਨ। ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਸਵੈਮਾਨ ਲਈ ਲਾਸਾਨੀ ਸ਼ਹਾਦਤ ਦਿੱਤੀ ਜੋ ਕੁੱਲ ਦੁਨੀਆਂ ਦੇ ਲੋਕਾਂ ਨੂੰ ਪ੍ਰੇਰਦੀ ਰਹੇਗੀ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਲਾਹ ਦਿੱਤੀ ‘‘ਸ੍ਰੀ ਗੁਰੂ ਤੇਗ ਬਹਾਦਰ ਜੀ ਸਬੰਧੀ 350 ਵਾਂ ਸ਼ਹੀਦੀ ਦਿਵਸ : ਮਨੁੱਖਤਾ ਦੀ ਢਾਲ ’’ ਹੈ ਅਤੇ ਇਸ ਸਮਾਰੋਹ ਦਾ ਉਦੇਸ਼ ਵਿਸ਼ਵ ਪੱਧਰ ’ਤੇ ਗੁਰੂ ਜੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਸਾਂਝਾ ਕਰਨਾਂ ਸੱਭਿਆਚਾਰਕ ਸੰਭਾਲ, ਇਮਰਸਿਵ ਤਕਨਾਲੋਜੀਆਂ ਅਤੇ ਭਾਈਚਾਰੇ ਨੂੰ ਹੋਰ ਨੇੜੇ ਲਿਆਉਣਾ ਹੈ। ਗੁਰੂ ਜੀ ਦੀ ਕੁਰਬਾਨੀ ਨੂੰ ਦਰਸਾਉਂਦੀ ਇਹ ਸ਼ਰਧਾਪੂਰਵਕ ਪਹ...
ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

Hot News
ਲੁਧਿਆਣਾ, 7 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ 'ਆਪ' ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸੰਨੀ ਮਾਸਟਰ ਅਤੇ ਰੌਣੀ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਾਇਆ ਅਤੇ ਉਨ੍ਹਾਂ ਦੀ ਘਰ ਵਾਪਸੀ ਕਰਾਈ। ਪਾਰਟੀ ਵਿੱਚ ਵਾਪਸੀ ਤੋਂ ਬਾਅਦ, ਸੰਨੀ ਮਾਸਟਰ ਨੇ ਕਿਹਾ, "ਮੈਂ ਕਾਂਗਰਸ ਵਿੱਚ ਖ਼ੁਸ਼ ਨਹੀਂ ਸੀ। ਉੱਥੇ ਸਿਰਫ਼ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ। ਆਮ ਲੋਕਾਂ ਦਾ ਕੋਈ ਸਤਿਕਾਰ ਨਹੀਂ ਹੈ। ਉੱਥੇ ਜਾਣ ਤੋਂ ਬਾਅਦ, ਮੈਨੂੰ...

ਮਨਜਿੰਦਰ ਸਿਰਸਾ ਨੂੰ ਆਪ ਆਗੂਆਂ ਨੇ ਦਿੱਤਾ ਮੂੰਹ ਤੋੜ ਜਵਾਬ, ਕਿਹਾ- ਦਿੱਲੀ ਦੀ ਆਪਣੀ ਸਰਕਾਰ ਸੰਭਾਲੋ, ਪੰਜਾਬ ਦੀ ਚਿੰਤਾ ਛੱਡੋ

Punjab Politics
ਲੁਧਿਆਣਾ, 7 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ। 'ਆਪ' ਆਗੂਆਂ ਮਲਵਿੰਦਰ ਕੰਗ ਅਤੇ ਨੀਲ ਗਰਗ ਨੇ ਸਿਰਸਾ ਦੇ ਸ਼ੱਕੀ ਅਤੀਤ ਅਤੇ ਭਾਜਪਾ ਸ਼ਾਸਨ ਅਧੀਨ ਦਿੱਲੀ ਵਿੱਚ ਤੇਜ਼ੀ ਨਾਲ ਵਿਗੜ ਰਹੇ ਸ਼ਾਸਨ ਨੂੰ ਉਜਾਗਰ ਕੀਤਾ ਅਤੇ ਸਿਰਸਾ ਨੂੰ ਪੰਜਾਬੀਆਂ ਨੂੰ ਉਪਦੇਸ਼ ਨਾ ਦੇਣ ਦੀ ਸਲਾਹ ਦਿੱਤੀ। ਮਲਵਿੰਦਰ ਕੰਗ ਨੇ ਪੰਜਾਬ ਵਿੱਚ ਦਹਾਕੇ ਲੰਬੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਵਜੋਂ ਸਿਰਸਾ ਦੀ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ "ਹਰ ਕੋਈ ਜਾਣਦਾ ਹੈ ਕਿ ਉਹ ਦੌਰ ਜਿਸ ਵਿੱਚ ਸਿਰਫ਼ ਭ੍ਰਿਸ਼ਟਾਚਾਰ, ਨਸ਼ਿਆਂ ਦਾ ਕਹਿਰ ਅਤੇ ਸ਼ਾਸਨ ਦਾ ਪੂਰੀ ਤਰ੍ਹਾਂ ਢਹਿ-ਢੇਰੀ ਹੋਇਆ। ਸਿਰਸਾ ਉਸੇ ਘਟੀਆ ਸਿਸਟਮ ਦਾ ਹਿੱਸਾ ਸਨ। ਉਨ੍ਹਾਂ ਲਗਭਗ 1 ਕਰੋੜ ਦੇ ਗੁਰਦੁਆਰਾ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਵੀ ਉਜਾਗਰ ਕੀਤਾ, ਜਿਸ ਕਾਰਨ 2021 ਵਿੱਚ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਦੁਆਰਾ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਕੰਗ ਨੇ ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Hot News
ਅੰਮ੍ਰਿਤਸਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਛੇ ਆਧੁਨਿਕ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਭਗਤਾਂਵਾਲਾ ਗੇਟ ਦੇ ਵਸਨੀਕ ਰਾਜਨ; ਅੰਮ੍ਰਿਤਸਰ ਵਿੱਚ ਘੰਨੂਪੁਰ ਦੇ ਹੀਰ ਹਾਲ ਦੇ ਵਾਸੀ ਪਰਮਜੀਤ ਸਿੰਘ; ਅਤੇ ਅੰਮ੍ਰਿਤਸਰ ਵਿੱਚ ਨਰਾਇਣਗੜ੍ਹ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਵਜੋਂ ਹੋਈ ਹੈ।ਬਰਾਮਦ ਕੀਤੇ ਗਏ ਹਥਿਆਰਾਂ ਵਿੱਚ- ਦੋ ਗਲੋਕ 19ਐਕਸ ਪਿਸਤੌਲ (ਆਸਟ੍ਰੀਆ ਦੇ ਬਣੇ), ਦੋ .30 ਬੋਰ ਪਿਸਤੌਲ (ਇਟਲੀ ਦੇ ਬਣੇ), ਇੱਕ .30 ਬੋਰ ਸਟਾਰ ਮਾਰਕ ਪਿਸਤੌਲ ਅਤੇ ਇੱਕ ਬਰੇਟਾ...
ਲੋਕਾਂ ਦਾ ਵਿਸ਼ਵਾਸ ‘ਆਪ’ ਦੇ  ਨਾਲ – ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

ਲੋਕਾਂ ਦਾ ਵਿਸ਼ਵਾਸ ‘ਆਪ’ ਦੇ  ਨਾਲ – ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

Breaking News
ਲੁਧਿਆਣਾ, 7 ਜੂਨ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋਏ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਮੈਂਬਰਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।ਲੁਧਿਆਣਾ ਵਾਰਡ ਨੰਬਰ-72 ਤੋਂ ਕਾਂਗਰਸ ਦੇ ਮੀਤ ਪ੍ਰਧਾਨ ਸ਼ਾਮਲਾਲ ਭਗਤ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਥੀ ਦੇਵਰਾਜ ਭਗਤ, ਅਸ਼ਵਨੀ ਭਗਤ, ਰਾਮ ਭਗਤ, ਜਗਦੀਸ਼ ਭਗਤ, ਰਵੀ ਭਗਤ, ਵਿਸ਼ੰਬਰ ਭਗਤ, ਰਜਿੰਦਰ ਰਿੰਕੂ, ਰਾਜਕੁਮਾਰ ਭਗਤ, ਰੋਹਿਤ ਭਗਤ, ਅਮਨ ਭਗਤ, ਵਾਸੂਦੇਵ ਭਗਤ, ਕਿਸ਼ਨ ਭਗਤ ਵੀ ‘ਆਪ’ ਵਿੱਚ ਸ਼ਾਮਲ ਹੋਏ। ਇਸ ਦੌਰਾਨ ਭਗਤ ਸਮਾਜ ਦੇ ਆਗੂ ਅਤੇ ਸ਼ਿਵਰਾਜ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਮੇਸ਼ ਭਗਤ ਵੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ...
ਲੁਧਿਆਣਾ ਵੈਸਟ – ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ: ਭਗਵੰਤ ਮਾਨ

ਲੁਧਿਆਣਾ ਵੈਸਟ – ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ: ਭਗਵੰਤ ਮਾਨ

Breaking News
ਲੁਧਿਆਣਾ, 7 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਪੱਛਮੀ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ ਅਤੇ ਜਵਾਹਰ ਨਗਰ ਅਤੇ ਸਰਾਭਾ ਨਗਰ ਵਿੱਚ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਭਖਦੇ ਭਾਸ਼ਣਾਂ ਅਤੇ ਸਪੱਸ਼ਟ ਸੰਦੇਸ਼ ਦੇ ਨਾਲ, ਮਾਨ ਨੇ ਆਮ ਆਦਮੀ ਪਾਰਟੀ ਦੇ ਪਿਆਰ ਅਤੇ ਤਰੱਕੀ ਦੇ ਦ੍ਰਿਸ਼ਟੀਕੋਣ ਅਤੇ ਵਿਰੋਧੀ ਪਾਰਟੀਆਂ ਦੇ ਹੰਕਾਰ ਵਿਚਕਾਰ ਤਿੱਖੀ ਤੁਲਨਾ ਕੀਤੀ। ਮਾਨ ਨੇ ਲੁਧਿਆਣਾ ਦੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ, "ਲੁਧਿਆਣਾ ਪੰਜਾਬ ਦਾ ਦਿਲ ਹੈ। ਜੇਕਰ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ, ਤਾਂ ਉਸ ਵਿਅਕਤੀ ਨੂੰ ਚੁਣੋ ਜਿਸ ਦੇ ਦਿਲ ਵਿੱਚ ਲੁਧਿਆਣਾ ਵੱਸਦਾ ਹੈ।" ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 'ਤੇ ਨਿਸ਼ਾਨਾ ਸਾਧਦੇ ਹੋਏ, ਮਾਨ ਨੇ ਚੋਣ ਨੂੰ "ਪਿਆਰ ਅਤੇ ਹੰਕਾਰ" ਵਿਚਕਾਰ ਇੱਕ ਸਪੱਸ਼ਟ ਚੋਣ ਦੱਸਿਆ। ਆਪਣੇ ਸੰਬੋਧਨ ਦੌਰਾਨ ਮਾਨ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀ ਤਿੱਖੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਦਹਾਕਿਆਂ ਤੋਂ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦ...
ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ 

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ 

Hot News
ਚੰਡੀਗੜ੍ਹ, 6 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਯੋਗ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰ ਵੋਟਰ ਤੱਕ ਪੁੱਜਦਾ ਕਰਨ ਲਈ ਸਾਰਥਕ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਫਸਰਾਂ ਨੂੰ ਹੋਰ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ। ਪ੍...
ਪਲਵਲ ਵਿਧਾਨਸਭਾ ਖੇਤਰ ਭਰੇਗਾ ਵਿਕਾਸ ਦੀ ਨਵੀਂ ਉੜਾਨ, ਮੁੱਖ ਮੰਤਰੀ ਨੇ ਕੀਤੀ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦਾ ਐਲਾਨ

ਪਲਵਲ ਵਿਧਾਨਸਭਾ ਖੇਤਰ ਭਰੇਗਾ ਵਿਕਾਸ ਦੀ ਨਵੀਂ ਉੜਾਨ, ਮੁੱਖ ਮੰਤਰੀ ਨੇ ਕੀਤੀ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦਾ ਐਲਾਨ

Haryana
ਚੰਡੀਗੜ੍ਹ, 6 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਲਵਲ ਵਾਸੀਆਂ ਨੂੰ ਵਿਕਾਸ ਪਰਿਯੋਜਨਾਵਾਂ ਦੀ ਵੱਡੀ ਸੌਗਾਤ ਦਿੰਦੇ ਹੋਏ ਵਿਧਾਨਸਭਾ ਖੇਤਰ ਲਈ ਅਨੈਕ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਪਲਵਲ ਵਿੱਚ ਕੌਮਾਂਤਰੀ ਪੱਧਰ ਦਾ ਮਾਡਰਨ ਸਪੋਰਟਸ ਕੰਪਲੈਕਸ ਬਣਾਇਆ ਜਾਵੇਗਾ। ਨਾਲ ਹੀ, 55 ਲੱਖ ਰੁਪਏ ਦੀ ਲਾਗਤ ਨਾਲ ਪਲਵਲ ਵਿੱਚ ਇਨਡੋਰ ਸਟੇਡੀਅਮ ਨੂੰ ਸਾਊਂਡਪਰੂਫ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਸੈਕਟਰ -21 ਟ੍ਰਾਂਸਪੋਰਟ ਨਗਰ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਪਾਰਕਿੰਗ, ਬਰਸਾਤੀ ਪਾਣੀ ਦੀ ਨਿਕਾਸੀ, ਡ੍ਰੇਨੇਜ ਸਿਸਟਮ, ਜਲ੍ਹ ਸਪਲਾਈ ਆਦਿ ਦੇ ਵਿਕਾਸ ਲਈ 50 ਕਰੋੜ ਰੁਪਏ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਪਲਵਲ ਵਿੱਚ ਪ੍ਰਬੰਧਿਤ ਧੰਨਵਾਦ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਉਪਰੋਕਤ ਐਲਾਨ ਕੀਤੇ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ 40 ਕਰੋੜ 39 ਲੱਖ ਰੁਪਏ ਦੀ ਲਾਗਤ ਦੀ 7 ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇੰਨ੍ਹਾਂ ਵਿੱਚ 15 ਕਰੋੜ 68 ਲੱਖ ਰੁਪਏ ਦੀ ਲਾਗਤ ਦੀ 3 ਪਰਿਯੋਜਨਾਵਾਂ ਦਾ ਉਦਘਾਟਨ ਅਤੇ 24 ਕਰੋੜ 71 ਲੱਖ ਰੁਪਏ ਲਾਗਤ ਦੀ 4 ਪਰਿਯੋਜਨਾਵਾਂ ਦਾ ਨੀਂਹ ਪ...

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ  

Punjab Politics
ਲੁਧਿਆਣਾ, 6 ਜੂਨ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੀਲ ਗਰਗ ਨੇ ਕਾਂਗਰਸ ਅਤੇ ਉਸ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਭਾਰਤ ਭੂਸ਼ਣ ਆਸ਼ੂ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ 'ਤੇ ਜਨਤਾ ਨੂੰ ਗੁੰਮਰਾਹ ਕਰਨ ਲਈ ਹਮਦਰਦੀ-ਅਧਾਰਿਤ ਡਰਾਮਾ ਕਰਨ ਦਾ ਦੋਸ਼ ਲਗਾਇਆ। ਗਰਗ ਨੇ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਆਸ਼ੂ ਨੇ ਅਸਲ ਮੁੱਦਿਆਂ 'ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਜਨਤਾ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਹੈ। ਨੀਲ ਗਰਗ ਨੇ ਇੱਕ ਬਿਆਨ ਵਿੱਚ ਕਿਹਾ, "ਲੁਧਿਆਣਾ ਦੇ ਲੋਕਾਂ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਕਿਉਂਕਿ ਲੋਕਾਂ ਨੂੰ ਆਸ਼ੂ ਦਾ ਵਿਧਾਇਕ ਅਤੇ ਮੰਤਰੀ ਰਹਿੰਦਿਆਂ ਹੰਕਾਰੀ ਵਿਵਹਾਰ ਹੈ। ਸੁਖਜਿੰਦਰ ਰੰਧਾਵਾ, ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵਰਗੇ ਪ੍ਰਮੁੱਖ ਕਾਂਗਰਸੀ ਨੇਤਾਵਾਂ ਨੇ ਵੀ ਆਸ਼ੂ ਅਤੇ ਇਸ ਚੋਣ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਇਹ ਸਪੱਸ਼ਟ ਹੈ ਕਿ ਕਾਂਗਰਸ ਪਾਰਟੀ, ਆਪਣੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਕੰਟਰੋਲ ਹੇਠ, ਇੱਕ ਬੇਬੁਨਿਆਦ ਹਮਦਰਦੀ...
ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

ਹਮਦਰਦੀ ਲੈਣ ਲਈ ਖ਼ੁਦ ਨੂੰ ਵਿਜੀਲੈਂਸ ਨੋਟਿਸ ਭਿਜਵਾਉਣ ਦੀ ਭਾਰਤ ਭੂਸ਼ਣ ਆਸ਼ੂ ਦੀ ਚਾਲ ਹੋਈ ਨਾਕਾਮ: ਤਰੁਣਪ੍ਰੀਤ ਸੌਂਧ

Breaking News
ਲੁਧਿਆਣਾ, 6 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂਧ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵਿਰੁੱਧ ਜਾਰੀ ਕੀਤਾ ਗਿਆ ਵਿਜੀਲੈਂਸ ਨੋਟਿਸ ਆਸ਼ੂ ਦੁਆਰਾ ਖ਼ੁਦ ਰਚੀ ਗਈ ਇੱਕ ਧੋਖਾਧੜੀ ਵਾਲੀ ਚਾਲ ਦਾ ਹਿੱਸਾ ਸੀ। ਜਾਂਚ ਕਰਨ 'ਤੇ ਪਤਾ ਲੱਗਾ ਕਿ ਨੋਟਿਸ ਜਾਰੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਐਸਐਸਪੀ ਆਸ਼ੂ ਦਾ ਸਾਬਕਾ ਸਹਿਪਾਠੀ ਅਤੇ ਕਰੀਬੀ ਦੋਸਤ ਸੀ। ਮੰਤਰੀ ਨੇ ਖ਼ੁਲਾਸਾ ਕੀਤਾ ਕਿ ਆਸ਼ੂ ਨੇ ਨੋਟਿਸ ਜਾਰੀ ਕਰਨ ਲਈ ਆਪਣੇ ਸਬੰਧਾਂ ਦੀ ਦੁਰਵਰਤੋਂ ਕੀਤੀ, ਜਿਸ ਦਾ ਉਦੇਸ਼ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰਨਾ ਅਤੇ ਸਕੂਲ ਜ਼ਮੀਨ ਘੁਟਾਲੇ ਵਿੱਚ ਕਥਿਤ ਬਹੁ-ਕਰੋੜੀ ਭ੍ਰਿਸ਼ਟਾਚਾਰ ਤੋਂ ਲੋਕਾਂ ਦਾ ਧਿਆਨ ਹਟਾਉਣਾ ਸੀ।ਸੌਂਧ ਨੇ ਕਿਹਾ, "ਭਾਰਤ ਦੇ ਰਾਜਨੀਤਿਕ ਇਤਿਹਾਸ ਵਿੱਚ ਇਹ ...