ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪੰਜਾਬ ਵਿਚ ਆਵੇਗੀ ਉਦਯੋਗਿਕ ਕ੍ਰਾਂਤੀ : ਭਗਵੰਤ ਮਾਨ
ਚੰਡੀਗੜ੍ਹ, 24 ਦਸੰਬਰ : ਹਰੀ ਕ੍ਰਾਂਤੀ ਵਿਚ ਪੰਜਾਬ ਵਲੋਂ ਮੋਹਰੀ ਭੂਮਿਕਾ ਨਿਭਾਅ ਕੇ ਪੂਰੇ ਦੇਸ਼ ਲਈ ਅਨਾਜ ਦੇ ਢੇਰ ਲਾਉਣ ਪਿਛੋਂ ਹੁਣ ਪੰਜਾਬ ਉਦਯੋਗਿਕ ਖੇਤਰ ਵਿਚ ਵੀ ਨਵੀਆਂ ਪੁਲਾਂਘਾਂ ਪੁੱਟਣ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਯਤਨਾਂ ਨਾਲ ਪੰਜਾਬ ਦੇ ਉਦਯੋਗਿਕ ਖੇਤਰ ਵਿਚ 86 ਹਜਾਰ ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਉਦਯੋਗਿਕ ਵਿਕਾਸ ਦੇ ਨਾਲ ਨਾਲ ਇਥੋਂ ਦੇ ਤਿੰਨ ਲੱਖ 92 ਹਜਾਰ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ, ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 30 ਮਹੀਨਿਆਂ ਵਿਚ ਪੰਜਾਬ ਸਰਕਾਰ ਵਲੋਂ ਬਣਾਈਆਂ ਨਵੀਆਂ ਉਦਯੋਗਿਕ ਨੀਤੀਆਂ ਕਾਰਨ ਹੁਣ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਕਈ ਵੱਡੀਆਂ ਕੰਪਨੀਆਂ ਪੰਜਾਬ ਵਿਚ ਕਾਰਖਾਨੇ ਲਗਾਉਣ ਲਈ ਤਿਆਰ ਹੋ ਗਈਆਂ ਹਨ। ਅਗਲੇ ਥੋੜੇ ਸਮੇਂ ਵਿਚ ਹੀ ਇਨ੍ਹਾਂ ਸਾਰੀਆਂ ਵੱਡੀਆਂ ਕੰਪਨੀਆਂ ਵਲੋਂ ਪੰਜਾਬ ਵਿਚ...








