ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਅਤੇ ਐਚਪੀਡਬਲਿਯੂਸੀ ਦੀ ਮੀਟਿੰਗ
ਚੰਡੀਗੜ੍ਹ, 2 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਇੱਥੇ ਹੋਏ ਹਾਈ ਪਾਵਰ ਪਰਚੇਜ ਕਮੇਟੀ (ਐਚਪੀਪੀਸੀ), ਵਿਭਾਗ ਦੀ ਉੱਚ ਅਧਿਕਾਰ ਪ੍ਰਾਪਤ ਪਰਚੇਜ ਕਮੇਟੀ (ਡੀਐਚਪੀਪੀਸੀ) ਅਤੇ ਹਾਈ ਪਾਵਰਡ ਵਰਕਸ ਪਰਚੇਜ ਕਮੇਟੀ (ਐਚਪੀਡਬਲਿਯੂਪੀਸੀ) ਦੀ ਮੀਟਿੰਗ ਵਿੱਚ ਲਗਭਗ 1640 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੇਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੇਗੌਸਇਏਸ਼ਨ ਦੇ ਬਾਅਦ ਦਰਾਂ ਤੈਅ ਕਰ ਕੇ ਲਗਭਗ 61 ਕਰੋੜ ਰੁਪਏ ਦੀ ਬਚੱਤ ਕੀਤੀ ਗਈ ਹੈ। ਮੀਟਿੰਗ ਵਿੱਚ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਡਾ. ਅਰਵਿੰਦ ਸ਼ਰਮਾ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ, ਸ੍ਰੀਮਤੀ ਸ਼ਰੂਤੀ ਚੌਧਰੀ ਅਤੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਮੌਜੂਦ ਰਹੇ। ਇਸ ਤੋਂ ਇਲਾਵਾ, ਕੈਬੀਨੇਟ ਮੰਤਰੀ ਸ੍ਰੀ ਵਿਪੁਲ ਗੋਇਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਾਮਿਲ ਹੋਏ।ਪਿੰਡਾਂ ਵਿੱਚ ਮਜਬੂਤ ਹੋਵੇਗੀ ਸਫਾਈ ਵਿਵਸਥਾਸੂਬਾ ਸਰਕਾਰ ਵੱਲੋਂ ਪਿੰਡਾਂ ਵਿੱਚ ਸਵੱਛਤਾ ਵਿਵਸਥਾ ਨੂੰ ਮਜਬੂਤ ਕਰਨ ਲਈ ਮਹਾਗ੍ਰਾਮਾਂ ਅਤੇ...







