Wednesday, April 1Malwa News
Shadow

Tag: punjabi news

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 26 ਫਰਵਰੀ-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾਰੇ ...
ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਹਲਕੇ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ਚ ਮੁੱਖ ਮੰਤਰੀ ਸਿਹਤ ਯੋਜਨਾ ਕੈਂਪ ਦਾ ਆਯੋਜਨ – ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

Local
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ ਪੰਜ ਵਾਰਡਾਂ ਅਤੇ ਤਿੰਨ ਪਿੰਡਾਂ ‘ਚ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਵਾਰਡ ਨੰਬਰ 6 ‘ਚ ਰਿੰਕੂ ਬਾਂਸਲ ਦੇ ਗ੍ਰਹਿ ਅਤੇ ਵੋਹਰਾ ਕਲੋਨੀ ਵਿਖੇ ਲੱਗੇ ਕੈਂਪ ਵਿੱਚ ਹਲਕੇ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈਸਟ, ਦਵਾਈਆਂ ਅਤੇ ਆਪ੍ਰੇਸ਼ਨ ਦਾ ਪੂਰਾ ਖਰਚ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦ...
ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

ਕਿਸਾਨ ਫਸਲੀ ਵਿਭਿੰਨਤਾ ਵੱਲ ਉਤਸਾਹਿਤ ਹੋਣ : ਮੁੱਖ ਖੇਤੀਬਾੜੀ ਅਫਸਰ ਫਰੀਦਕੋਟ

Local
ਫਰੀਦਕੋਟ 26 ਫਰਵਰੀ () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸਾ ਨਿਰਦੇਸਾ ਅਨੁਸਾਰ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਪਿੰਡ ਦੁਆਰੇਆਣਾ ਵਿਖੇ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਦਿਆ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ , ਜਿਸ ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਸਰੋਂ ਦੀ ਫਸਲ ਵੱਲ ਵਾਧਾ ਕਰਨ ਲਈ ਕਿਹਾ ਕਿ ਕਿਸਾਨ ਫਸਲੀ ਚੱਕਰ ਵਿਚੋ ਨਿਕਲ ਕੇ ਤੇਲਬੀਜ ਫਸਲਾਂ ਦੀ ਖੇਤੀ ਵੀ ਕਰਨ ਤਾਂ ਜੋਂ ਬਜਾਰਾਂ ਵਿੱਚ ਮਿਲ ਰਹੇ ਨਕਲੀ ਤੇਲਾਂ ਤੋ ਬਚਿਆ ਜਾ ਸਕੇ, ਇਸ ਕੈਂਪ ਵਿੱਚ ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋ ਕਿਸਾਨਾਂ ਨੂੰ ਆਪਣੀਆਂ ਫਸਲਾਂ ਤੇ ਬੇਲੋੜੇ ਖਰਚੇ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੀ ਫਸਲ ਤੇ ਘੱਟ ਖਾਦ ਤੇ ਕੀਟਨਾਸ਼ਕ ਵਰਤਣ ਜਿਸ ਨਾਲ ਖਰਚਾ ਵੀ ਘੱਟ ਹੋਵੇਗਾ ਤੇ ਮੁਨਾਫਾ ਵਧੇਗਾ ਤੇ ਇਨਸਾਨੀ ਜੀਵਨ ਲਈ ਵੀ ਚੰਗਾ ਹੋਵੇਗਾ, ਕੈਂਪ ਦੌਰਾਨ ਡਾ. ਨਵਪ੍ਰੀਤ ਸਿੰਘ ਵੱਲੋ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਪਰਖ ਕਰਵਾਉਣ ਲਈ ਕਿਹਾ ਕਿ ਕਿਸਾਨ ਆਪਣੇ ...
ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ

ਭਲਕੇ ਹੋਵੇਗਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੁਣੇ ਮੈਂਬਰਾਂ ਦੀ ਸਹੁੰ ਚੁੱਕ ਸਮਾਗਮ

Local
ਮਾਲੇਰਕੋਟਲਾ, 26 ਫਰਵਰੀ:                                ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ, ਵਿਕਾਸ ਅਤੇ ਪੰਚਾਇਤ ਵਿਭਾਗ, ਮੋਹਾਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਨਵ-ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ 27 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 4:30 ਵਜੇ ਸਥਾਨਕ ਉਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਹੁੰ ਚੁੱਕ ਸਮਾਮਗ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਅਤੇ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਜਾਵੇਗੀ।                               ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਮੈਂਬਰਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਸਹੁੰ ...
ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

ਹੁਸ਼ਿਆਰਪੁਰ ਬਣਿਆ ਮੋਹਰੀ; ਮੋਂਟੇਸਰੀ ਸਿੱਖਿਆ ਪ੍ਰਣਾਲੀ ਸ਼ੁਰੂ ਕਰਨ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣਿਆ

Local
ਹੁਸ਼ਿਆਰਪੁਰ, 26 ਫਰਵਰੀ :ਜ਼ਿਲ੍ਹੇ ਵਿੱਚ ਸ਼ੁਰੂਆਤੀ ਬਾਲ ਸਿੱਖਿਆ ਨੂੰ ਮਜ਼ਬੂਤ ਅਤੇ ਗੁਣਵੱਤਾਪੂਰਨ ਬਣਾਈ ਰੱਖਣ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਰੈਡ ਕਰਾਸ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਕਮਿਊਨਿਟੀ ਆਧਾਰ 'ਤੇ ਮੋਂਟੇਸਰੀ ਸਿੱਖਿਆ ਵਿਧੀ ਵਿੱਚ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਨੇ ਪੰਜਾਬ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦੇ ਹੋਏ 16 ਫਰਵਰੀ, 2026 ਤੋਂ ਸ਼ੁਰੂ ਹੋਏ ਇਸ ਸਿਖਲਾਈ ਪ੍ਰੋਗਰਾਮ ਵਿੱਚ ਕੁੱਲ 67 ਕਰਮਚਾਰੀਆਂ ਨੂੰ ਮੋਂਟੇਸਰੀ ਵਿਧੀ ਵਿੱਚ ਸਿਖਲਾਈ ਦੇਣੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚ 50 ਸਰਕਾਰੀ ਆਂਗਣਵਾੜੀ ਅਤੇ ਪ੍ਰੀ-ਪ੍ਰਾਇਮਰੀ ਸਕੂਲ ਅਧਿਆਪਕ ਅਤੇ 17 ਸੁਪਰਵਾਈਜ਼ਰ ਸ਼ਾਮਲ ਹਨ। ਇਹ ਮਾਡਿਊਲਰ ਸਿਖਲਾਈ 30 ਸਤੰਬਰ, 2026 ਤੱਕ ਪੜਾਅਵਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਪਾਇਲਟ ਪ੍ਰੋਜੈਕਟ ਦੇ ਆਧਾਰ 'ਤੇ 50 ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਜਲਦ ਹੀ ਇਸ ਪ੍ਰੋਜੈਕਟ ਅਧੀਨ ਹੋਰਾਂ ਨੂੰ ਵੀ ਸ਼ਾਮ...
ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ 

Hot News
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।  ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Hot News
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬ...
ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 26 ਫ਼ਰਵਰੀ:-ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦ...
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 26 ਫ਼ਰਵਰੀ:*-ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Breaking News
ਚੰਡੀਗੜ੍ਹ, 26 ਫਰਵਰੀ:-ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ...