10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 30 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਅੱਜ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦ...
