ਹੁਣ ਪੰਜਾਬ ਵਿਚ ਬਣੇਗੀ ਰਿਫਾਈਂਡ ਖੰਡ : ਭਗਵੰਤ ਮਾਨ
ਬਟਾਲਾ, 6 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਸਰਹੱਦੀ ਇਲਾਕੇ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਇਸ ਇਲਾਕੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਦਾ ਉਦਘਾਟਨ ਕਰਨ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਅਤੇ ਇਮਾਨਦਾਰ ਹਨ। ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੀ ਜਿੰਦਗੀ ਬਰਬਾਦ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਇਨ੍ਹਾਂ ਪਾਰਟੀਆਂ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਗਲਤ ਰਾਹੇ ਪਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਲੋਕ ਦਲੇਰ ਅਤੇ ਬਹਾਦਰ ਲੋਕ ਹੁੰਦੇ ਹਨ। ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਅਤੇ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਵੀ ਕੁਰਾਹੇ ਪਾਉਣ ਦੀ ਸਿਆਸਤ ਖੇਡੀ।ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਹੱਦੀ ਇਲਾਕੇ ਦੇ ਵਿਕਾਸ ਲ...






