ਨੌਜਵਾਨਾਂ ਨੂੰ ਸਮਰੱਥ ਬਣਾ ਰਹੇ ਹਾਂ: ਟਾਪਰ ਵਿਦਿਆਰਥੀਆਂ ਨੇ ਪ੍ਰਸ਼ਾਸਕੀ ਅਤੇ ਜਨਤਕ ਸੇਵਾਵਾਂ ਦਾ ਪਲੇਠਾ ਤਜਰਬਾ ਹਾਸਲ ਕੀਤਾ
ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲਕਦਮੀ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਅੱਜ ਉੱਚ ਅਧਿਕਾਰੀਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਸੁਪਰਡੈਂਟ ਪੁਲਿਸ (ਐਸ.ਐਸ.ਪੀਜ਼) ਨਾਲ ਇੱਕ ਦਿਨ ਬਿਤਾਇਆ ਜਿਸ ਨਾਲ ਉਹ ਆਪਣੀਆਂ ਇੱਛਾਵਾਂ ਨੂੰ ਹੋਰ ਦ੍ਰਿੜ੍ਹ ਕਰਨ ਸਣੇ ਜੀਵਨ ਵਿੱਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਹੋਏ। ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਜਲੰਧਰ ਅਤੇ ਐਸ.ਐਸ.ਪੀ. ਕਪੂਰਥਲਾ ਨੇ ਟਾਪਰ ਵਿਦਿਆਰਥੀਆਂ ਨਾਲ ਇੱਕ ਦਿਨ ਬਿਤਾਇਆ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦਾ ਪ੍ਰਤੱਖ ਅਨੁਭਵ ਪ੍ਰਦਾਨ ਕੀਤਾ। ਇਨ੍ਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ, ਪ੍ਰਾਪਤੀਆਂ ਅਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥ...

