ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ-ਮੁੱਖ ਮੰਤਰੀ
ਸੰਗਰੂਰ, 22 ਮਈ: ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀ.ਆਈ.ਐਸ.ਐਫ. ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਰਕਮ ਕਦੇ ਵੀ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ 'ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਚੋਰੀ ਕਰਨ ਦਾ ਨੀਅਤ ਨਾਲ ਇਹ ਘਟੀਆ ਚਾਲ ਖੇਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿ...