Wednesday, April 1Malwa News
Shadow

Tag: punjabi news

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 26 ਫਰਵਰੀ :-ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

Breaking News
*ਚੰਡੀਗੜ੍ਹ, 26 ਫ਼ਰਵਰੀ:*-ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 26 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ ਬਾ...
ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

Punjab Politics
ਚੰਡੀਗੜ੍ਹ , 25 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ। ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ...
ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਢੇਰ ਵਿਖੇ ਲਗਾਇਆ ਜਾਵੇਗਾ ਖੂਨਦਾਨ ਕੈਂਪ

Hot News
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਮਹਾਨ ਦੇਸ਼ ਭਗਤ ਸ਼ਹੀਦ ਪੰਡਿਤ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ 27 ਫਰਵਰੀ ਨੂੰ ਪਿੰਡ ਗੰਭੀਰਪੁਰ ਹੇਠਲਾ ਦੇ ਸ਼ਿਵ ਮੰਦਿਰ ਵਿਖੇ ਪੰਡਿਤ ਚੰਦਰਸ਼ੇਖਰ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਇਆ ਜਾ ਰਿਹਾ ਹੈ।       ਇਸ ਕੈਂਪ ਦਾ ਉਦਘਾਟਨ ਪਿੰਡ ਵਾਸੀ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉਹਨਾਂ ਇਲਾਕੇ ਦੇ ਸਮੂਹ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮਹਾਨ ਦਿਵਸ ਤੇ ਖੂਨਦਾਨ ਕਰਕੇ ਜਿੱਥੇ ਪੰਡਿਤ ਚੰਦਰਸ਼ੇਖਰ ਆਜ਼ਾਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉੱਥੇ ਹੀ ਖੂਨ ਦਾਨ ਕਰਕੇ ਕਿਸੇ ਨੂੰ ਨਵਾਂ ਜੀਵਨ ਦੇਣ ਦੇ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ।    ਇਸ ਮੌਕੇ ਤੇ ਵੱਖ-ਵੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਤੁਲ ਸ਼ਰਮਾ,ਆਕਾਸ਼ ਕਾਲੀਆ, ਵਿਕਾਸ ਕਾਲੀਆ, ਪ੍ਰਮੋਦ ਕੁਮਾਰ ਹੈਰੀ ਅਗਨੀਹੋਤਰੀ, ਨਿਖਲ...
ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

ਜਨਗਣਨਾ 2027 ਸਬੰਧੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ

Hot News
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ-ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅ...
ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

Hot News
ਹੁਸ਼ਿਆਰਪੁਰ, 25 ਫਰਵਰੀ :-                ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ, ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ।                 ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ, ਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ 'ਤੇ ਕੰਮ ਕਰਕੇ ਵਿਆਪਕ ਤਜਰਬਾ ਹਾਸਲ ਕੀਤਾ ਹੈ।                 ਅਹੁਦਾ ਸੰਭਾਲਣ ਤੋਂ ਬਾਅਦ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸ...
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

Hot News
ਗੁਰਦਾਸਪੁਰ, 25 ਫਰਵਰੀ (     )  ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ 'ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ। ਉਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ।...
ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ

ਹੋਲਾ ਮਹੱਲਾ 2026 ਲਈ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਤਿਆਰੀਆਂ ਤੇਜ਼, ਤਹਿਬਜ਼ਾਰੀ ਫੀਸ ਦੀ ਬੋਲੀ ਸਫ਼ਲਤਾਪੂਰਵਕ ਸੰਪੰਨ

Local
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ: ਖਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ ਹੋਲੇ ਮਹੱਲੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਬੰਧਕਾਰੀ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸ ਕੜੀ ਤਹਿਤ ਅੱਜ ਆਰਜ਼ੀ ਤਹਿਬਜ਼ਾਰੀ ਦੀ ਕਲੈਕਸ਼ਨ ਫੀਸ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਤਹਿਬਜ਼ਾਰੀ ਫੀਸ ਦੀ ਕੁੱਲ ਬੋਲੀ 76 ਲੱਖ 30 ਹਜ਼ਾਰ ਰੁਪਏ ਰਹੀ। ਇਸ ਵਿੱਚ ਠੇਕੇਦਾਰ ਕੁਲਵੰਤ ਸਿੰਘ ਵੱਲੋਂ 40 ਲੱਖ 5 ਹਜ਼ਾਰ ਰੁਪਏ ਅਤੇ ਅਸ਼ੋਕ ਕੁਮਾਰ ਵੱਲੋਂ 36 ਲੱਖ 25 ਹਜ਼ਾਰ ਰੁਪਏ ਦੀ ਬੋਲੀ ਲਗਾਈ ਗਈ, ਜਿਸਨੂੰ ਸਰਬ-ਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨੁਮਾਇੰਦਗੀ ਕਰਦਿਆਂ ਮੈਡਮ ਪ੍ਰਿਅੰਕਾ ਸ਼ਰਮਾ ਜੇ.ਈ. ਹਾਜ਼ਰ ਸਨ। ਨਗਰ ਕੌਂਸਲ ਪ੍ਰਧਾਨ ਨੇ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਅਤੇ ਨਿਗਰਾਨੀ ਲਈ ਮੁੱਖ ਪੁਆਇੰਟਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ, ਜਿਸਦਾ ਕਰੀਬ 33...
ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਸਵ. ਸਲੋਚਨਾ ਦੇਵੀ ਨਮਿਤ ਗਰੁੜ ਪੁਰਾਣ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

Local
ਮਾਨਸਾ, 25 ਫਰਵਰੀ :-ਸਮਾਜ ਸੇਵੀ ਸਖਸ਼ੀਅਤ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀ ਸੁਸ਼ੀਲ ਗੋਇਲ ਦੇ ਮਾਤਾ ਸਵ. ਸਲੋਚਨਾ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਸਮਾਜਿਕ, ਧਾਰਮਿਕ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਆਗੂਆਂ ਨੇ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਕਰ ਯੋਗ ਹੈ ਕਿ ਸ਼੍ਰੀਮਤੀ ਸਲੋਚਨਾ ਦੇਵੀ (78 ਸਾਲ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਸਥਾਨਕ ਗਊਸ਼ਾਲਾ ਭਵਨ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਂ ਦੀ ਮਮਤਾ ਸਭ ਤੋਂ ਉੱਤਮ ਹੈ ਅਤੇ ਮਾਂ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿੱਦਿਆ ਹਾਸਿਲ ਕਰਨ ਲਈ ਦਾਖਲਾ ਲੈਣ ਤੋਂ ਪਹਿਲਾਂ, ਮਾਂ ਹੀ ਬੱਚਿਆਂ ਲਈ ਸਭ...