2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਤਰਨਤਾਰਨ, 16 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ 85 ਕਿਲੋ ਹੈਰੋਇਨ ਸਮੇਤ ਗ੍ਰਿਫਤਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਕਾਰਕੁੰਨ ਦੀ ਪਛਾਣ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਵਿਖੇ ਆਪਣੀ ਰਿਹਾਇਸ਼ ਨੂੰ ਨੈੱਟਵਰਕ ਲਈ ਇੱਕ ਪ੍ਰਮੁੱਖ ਗੁਪਤ ਟਿਕਾਣੇ ਵਜੋਂ ਵਰਤ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਅਮਰਜੋਤ ਆਪਣੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ...