ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 24 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸੂਬੇ ਦੀ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨ਼ਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਚੰਡੀਗੜ੍ਹ ਵਿਖੇ ਪੰਜਾਬ ਭਵਨ 'ਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2023-24 ਦੌਰਾਨ ਅਸ਼ੀਰਵਾਦ ਪੋਰਟਲ `ਤੇ ਪ੍ਰਾਪਤ ਅਨੁਸੂਚਿਤ ਜਾਤੀ ਨਾਲ ਸਬੰਧਤ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਲ 2023-24 ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 1429 ਲਾਭਪਤਾਰੀਆਂ ਨੂੰ 728.79 ਲੱਖ ਰੁ...








