ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ
ਹੁਸ਼ਿਆਰਪੁਰ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ...








