ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ
ਚੰਡੀਗੜ੍ਹ, 11 ਮਈ : ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਵਫ਼ਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਮਿਲਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਸਿੱਖ ਸਮਾਜ ਲਈ ਇੱਕ ਇਤਿਹਾਸਿਕ ਲੰਮ੍ਹਾ ਹੈ। ਮੌਜੂਦਾ ਸਰਕਾਰ ਦੇ ਤੀਜੀ ਵਾਰ ਗਠਨ ਦੇ ਬਾਅਦ ਪਹਿਲੀ ਵਾਰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਚੋਣ ਸ਼ਾਂਤੀਪੂਰਣ ਰੂਪ ਨਾਲ ਸਪੰਨ ਹੋਏ ਹਨ। ਇਹ ਕਮੇਟੀ ਰਾਜ ਵਿੱਚ ਸਿੱਖ ਗੁਰੂਦੁਆਰਿਆਂ ਦੇ ਸੰਚਾਲਨ ਅਤੇ ਪ੍ਰਬੰਧਨ ਵਿੱਚ ਅਹਿਮ ਭੁਮਿਕਾ ਨਿਭਾਏਗੀ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ 40 ਮੈਂਬਰ ਚੁਣੇ ਹੋਏ ਸਨ। ਹੁਣ ਹੋਰ 9 ਮੈਂਬਰ ਸਰਵਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਕਈ ਮੈਂਬਰ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਸੈਣੀ ਨੇ ਵਫ਼ਦ ਤੋਂ ਆਸ ਵਿਅਕਤ ਕੀਤੀ ਕਿ ਉਹ ਗੁਰੂ ਘਰਾਂ ਦੇ ਕੰਮਾਂ ਨੂੰ ਪਾਰਦਰਸ਼ਿਤਾ ਅਤੇ ਨਿਸ਼ਕਾਮ ਭਾਵ ਨਾਲ ਕਰਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ...