ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ : ਭਗਵੰਤ ਮਾਨ
ਖਡੂਰ ਸਾਹਿਬ 15 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਨਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਭੁੱਲਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਵਰਕਰ, ਆਗੂ ਅਤੇ ਸਥਾਨਕ ਲੋਕ ਹਾਜ਼ਰ ਸਨ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਵਾਗਤ ਕੀਤਾ। ਜ਼ੀਰਾ ਵਿੱਚ ਰੋਡ ਸ਼ੋਅ ਦੌਰਾਨ ਮਾਨ ਨੇ ਲੋਕਾਂ ਨੂੰ ਕਿਹਾ ਕਿ ਮੈਂ ਤੁਹਾਡੇ ਤੋਂ ਵੋਟਾਂ ਮੰਗਣ ਨਹੀਂ ਆਇਆ। ਮੈਂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਹਿਯੋਗ ਲੈਣ ਆਇਆ ਹਾਂ। ਭਿੱਖੀਵਿੰਡ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਮਾਝੇ ਦੇ ਲੋਕ ਇਤਿਹਾਸ ਲਿਖਣ ਲਈ ਜਾਣੇ ਜਾਂਦੇ ਹਨ ਅਤੇ ਲੋਕਾਂ ਦੀ ਇਸ ਭੀੜ ਨੂੰ ਦੇਖ ਕੇ ਮੈਨੂੰ ਸਾਫ਼ ਹੋ ਗਿਆ ਹੈ ਕਿ ਇਸ ਵਾਰ ਵੀ ਮਾਝੇ ਵਿੱਚ ਨਵਾਂ ਇਤਿਹਾਸ ਲਿਖਿਆ ਜਾਵੇਗਾ।
ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ...








