ਮੰਡੀ ਗੋਬਿੰਦਗੜ੍ਹ ਵਿੱਚ ਮਹਿਲਾ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀ ਢਾਹੀ
ਮੰਡੀ ਗੋਬਿੰਦਗੜ੍ਹ, 6 ਮਈ : ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਮੰਡੀ ਗੋਬਿੰਦਗੜ ਦੀ ਮਾਸਟਰ ਕਲੋਨੀ ਵਿਖੇ ਦੋ ਮਹਿਲਾ ਨਸ਼ਾ ਤਸਕਰਾਂ ਦੁਆਰਾ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹੁੰਦੇ ਹੋਏ ਨਸਿ਼ਆਂ ਦੇ ਮਾੜੇ ਕਾਰੋਬਾਰ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਇਹ ਸਖ਼ਤ ਤੇ ਸਪੱਸ਼ਟ ਸੁਨੇਹਾ ਦਿੱਤਾ ਗਿਆ ਕਿ ਪੰਜਾਬ ਸਰਕਾਰ ਇਸ ਸਮਾਜਿਕ ਕੁਰੀਤੀ ਦਾ ਮੁਕੰਮਲ ਸਫਾਇਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।ਪੁਲਿਸ ਤੇ ਪ੍ਰਸ਼ਾਸ਼ਨ ਦੀ ਕਾਰਵਾਈ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਮਿੱਥੇ ਟੀਚੇ ਨੂੰ ਸਾਕਾਰ ਕੀਤਾ...