ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ
ਚੰਡੀਗੜ੍ਹ, 25 ਫਰਵਰੀ:-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 0 ਤੋਂ 6 ਸਾਲ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਢੁਕਵੇਂ ਅਤੇ ਦੂਰਗਾਮੀ ਕਦਮ ਚੁੱਕ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਕੁੱਲ 6110 ਅਸਾਮੀਆਂ ਵਿੱਚੋਂ 1316 ਅਸਾਮੀਆਂ ਆਂਗਨਵਾੜੀ ਵਰਕਰਾਂ ਅਤੇ 4794 ਅਸਾਮੀਆਂ ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11.59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਹਿਲਾਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ...








