ਪੰਜਾਬ ਦੇ ਚਾਰ ਹਲਕਿਆਂ ‘ਚ ਪੈਣਗੀਆਂ 13 ਨਵੰਬਰ ਨੂੰ ਵੋਟਾਂ
ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।
ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ...








