ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ
ਚੰਡੀਗੜ੍ਹ, 14 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ"।
ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਹ ਲ...








