ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ
ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਜਾ ਰਹੀ ਹੈ।
ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ 'ਤੇ ਰਾਜ ਕੋਲ ਉਠਾਉਂਦੇ ਹਨ।
ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ...








