ਭਗਵੰਤ ਮਾਨ ਵਲੋਂ ਪੰਚਾਇਤਾਂ ਦੌਰਾਨ ਪੈਸੇ ਤੇ ਤਾਕਤ ਦੀ ਵਰਤੋਂ ਵਾਲਿਆਂ ਨੂੰ ਨਾਕਾਰਨ ਦੀ ਅਪੀਲ
ਸਤੌਜ (ਸੰਗਰੂਰ), 3 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ।
ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ...








