Thursday, August 13Malwa News
Shadow

Tag: punjabi news

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

Breaking News
ਚੰਡੀਗੜ੍ਹ, 3 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ.) ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰ...

12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ

Hot News
ਚੰਡੀਗੜ੍ਹ, 3 ਅਪ੍ਰੈਲ: ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ 1,2000 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਫਲਤਾਪੂਰਵਕ ਅੱਪਗ੍ਰੇਡ ਕੀਤਾ ਹੈ। ਇਸ ਪਹਿਲਕਦਮੀ ਤਹਿਤ ਸੂਬੇ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ 6,812 ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ...

ਸੜਕੀ ਨੈਟਵਰਕ ਨੂੰ ਹੋਰ ਬੇਹਤਰ ਬਣਾਏਗੀ ਸਰਕਾਰ

Hot News
ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਪਾਉਣ ਲਈ ਚਹੁੰਮੁਖੀ ਵਿਕਾਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਬਿਹਤਰ ਸੜਕੀ ਨੈਟਵਰਕ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣਨ ਵਾਲੀਆਂ ਸਾਰੀਆਂ ਸੜਕਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਲੰਮੇ ਸਮੇਂ ਤੱਕ ਇਹ ਸੜਕਾਂ ਨੂੰ ਮੁਰੰਮਤ ਦੀ ਲੋੜ ਨਾ ਪਵੇ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਅੰਮ੍ਰਿਤਸਰ ਤੋਂ ਤਰਨ ਤਾਰਨ ਮਾਰਗ, ਡੇਰਾਬੱਸੀ ਦੇ ਮੁਬਾਰਕਪੁਰ ਤੋਂ ਢਕੋਲੀ ਸੜਕ ਉੱਤੇ ਪੁੱਲ਼ ਬਣਾਉਣ, ਗੜ੍ਹਸ਼ੰਕਰ ਤੋਂ ਆਨੰਦਪ...

ਆਜਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ

Hot News
ਚੰਡੀਗੜ, ਅਪ੍ਰੈਲ 3 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਸ੍ਰੀ ਭਗਤ ਨੂੰ ਆਪਣੀ ਵੱਖ ਵੱਖ ਮੁਸਕਿਲਾਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਬਹੁਤੀਆ ਮੁਸਕਿਲਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕਰ ਦਿੱਤਾ। ਸ੍ਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਦੀ ਰਹਿੰਦੀਆਂ ਵਾਜਿਬ ਮੁਸਕਿਲਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਮੁਸਕਿਲਾਂ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਬੋਲਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭ...

ਹੁਣ ਪੰਜਾਬ ‘ਚ ਵੀ ਚੱਲਣਗੀਆਂ ਈ.ਵੀ. ਬੱਸਾਂ

Hot News
ਚੰਡੀਗੜ੍ਹ, 3 ਅਪਰੈਲ: ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿ...

ਆਮ ਆਦਮੀ ਪਾਰਟੀ ਨੇ ਦਿੱਤਾ ਪੰਨੂੰ ਨੂੰ ਠੋਕਵਾਂ ਜਵਾਬ

Punjab Politics
ਜਲੰਧਰ,3 ਅਪ੍ਰੈਲ : ਆਮ ਆਦਮੀ ਪਾਰਟੀ ਦੇ ਆਗੂਆਂ ਨੇ ਗੁਰਪਤਵੰਤ ਪੰਨੂ ਵੱਲੋਂ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿ-ਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੱਤਾ ਹੈ। ਜਲੰਧਰ 'ਚ 'ਆਪ' ਆਗੂ ਪਵਨ ਕੁਮਾਰ ਟੀਨੂੰ ਨੇ 'ਆਪ' ਵਿਧਾਇਕ ਬਲਕਾਰ ਸਿੰਘ ਅਤੇ 'ਆਪ' ਆਗੂ ਰਾਜਵਿੰਦਰ ਕੌਰ ਥਿਆੜਾ, ਚੰਦਨ ਗਰੇਵਾਲ, ਆਤਮ ਪ੍ਰਕਾਸ਼ ਬਬਲੂ, ਦਿਨੇਸ਼ ਢੱਲ, ਚਰਨਜੀਤ ਚੰਨੀ, ਦੀਪਕ ਸ਼ਾਰਦਾ ਅਤੇ ਤਰਨਦੀਪ ਸਿੰਘ ਸੰਨੀ ਨਾਲ ਇਸ ਮੁੱਦੇ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ।ਟੀਨੂੰ ਨੇ ਕਿਹਾ ਕਿ ਵਿਦੇਸ਼ ਬੈਠੇ ਭਗੌੜੇ ਗੁਰਪਤਵੰਤ ਪੰਨੂ ਦਾ ਘਿਨੌਣਾ ਬਿਆਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਹੀ ਨਹੀਂ ਹੈ। ਇਹ ਦਲਿਤ ਭਾਈਚਾਰੇ ਅਤੇ ਸੰਵਿਧਾਨ ਦੇ ਵੀ ਖ਼ਿਲਾਫ਼ ਹੈ। ਡਾ. ਭੀਮ ਰਾਓ ਅੰਬੇਡਕਰ ਸਿਰਫ਼ ਦਲਿਤਾਂ ਦੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹੀਰੋ ਹਨ। ਡਾ. ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਬਣਾ ਕੇ ਸਾਰੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਜੇਕਰ ਅੱਜ ਦੇਸ਼ ਇੱਕਜੁੱਟ ਹੈ ਤਾਂ ਇਹ ਸੰਵਿਧਾਨ ਦੀ ਬਦੌਲਤ...

ਅਮਰੀਕੀ ਟੈਰਿਫ ਮਾਮਲੇ ‘ਚ ਰਾਘਵ ਚੱਢਾ ਨੇ ਕੀਤੀ ਭਾਰਤ ਦੀ ਆਲੋਚਨਾ

Punjab Politics
ਨਵੀਂ ਦਿੱਲੀ, 3 ਅਪ੍ਰੈਲ : ਰਾਜ ਸਭਾ 'ਚ ਅਹਿਮ ਚਰਚਾ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਨੇ ਵੀਰਵਾਰ ਨੂੰ ਅਮਰੀਕੀ ਕੰਪਨੀ ਸਟਾਰਲਿੰਕ ਦੇ ਭਾਰਤ 'ਚ ਦਾਖਲੇ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਭਾਰਤੀ ਸਾਮਾਨ 'ਤੇ ਅਮਰੀਕਾ ਵੱਲੋਂ ਲਗਾਏ ਗਏ ਟੈਰਿਫ 'ਤੇ ਗੰਭੀਰ ਸਵਾਲ ਉਠਾਏ। ਚੱਢਾ ਨੇ ਸਟਾਰਲਿੰਕ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਰਾਸ਼ਟਰੀ ਸੁਰੱਖਿਆ, ਡੇਟਾ ਗੋਪਨੀਯਤਾ ਅਤੇ ਇਸਦੀ ਸੰਭਾਵਿਤ ਦੁਰਵਰਤੋਂ ਵਰਗੇ ਮੁੱਦਿਆਂ 'ਤੇ ਸਰਕਾਰ ਦੇ ਸਟੈਂਡ ਨੂੰ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਇਹ ਚਰਚਾ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਭਾਰਤ ਸਰਕਾਰ ਦੇਸ਼ 'ਚ ਬ੍ਰਾਡਬੈਂਡ ਸੇਵਾਵਾਂ ਲਈ ਸਟਾਰਲਿੰਕ ਨੂੰ ਲਾਇਸੈਂਸ ਦੇਣ ਦੀ ਤਿਆਰੀ ਕਰ ਰਹੀ ਹੈ।ਸਰਕਾਰ ਨੇ ਗੂਗਲ ਟੈਕਸ ਮੁਆਫ ਕੀਤਾਰਾਘਵ ਚੱਢਾ ਨੇ ਸੰਸਦ ਵਿੱਚ ਆਪਣੇ ਸਵਾਲਾਂ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਭਾਰਤ ਨੇ ਹਮੇਸ਼ਾ ਅਮਰੀਕਾ ਪ੍ਰਤੀ ਆਪਣੀ ਦੋਸਤੀ ਅਤੇ ਵਫ਼ਾਦਾਰੀ ਦਿਖਾਈ ਹੈ। ਵਿੱਤ ਮੰਤਰੀ ਵੱਲੋਂ ਵਿੱਤ ਐਕਟ ਵਿੱਚ ਹਾਲ ਹੀ ਵਿੱਚ ਕੀਤੀ ਸੋਧ ਅਤੇ ਗੂਗਲ ਟੈਕਸ ਅਤੇ ਸਮਾਨਤਾ ਲੇਵੀ ਨੂੰ ਹਟਾਉਣ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕ...

ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ: ਭਗਵੰਤ ਮਾਨ

Breaking News
ਫਿਲੌਰ (ਜਲੰਧਰ), 3 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੇ ਯੋਗ ਹੋ ਸਕੇ। ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੂਬੇ ਭਰ ਦੇ ਸਾਰੇ 454 ਥਾਣਿਆਂ ਦੇ ਐਸ.ਐਚ.ਓਜ਼. ਨੂੰ ਨਵੇਂ ਵਾਹਨ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਪਿਛਲੇ ਰੁਝਾਨਾਂ ਦੇ ਉਲਟ ਹੈ, ਜਦੋਂ ਨਵੇਂ ਵਾਹਨ ਜ਼ਮੀਨੀ ਪੱਧਰਤੇ ਅਧਿਕਾਰੀਆਂ ਦੀ ਬਜਾਏ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲੀ ਚਿਹਰਾ ਹੁੰਦੇ ਹਨ ਕਿਉਂਕਿ ਉਹ ਸਿੱਧੇ ਤੌਰ ਤੇ ਲੋਕਾਂ ਨਾਲ ਜੁੜੇ ਹੁੰਦੇ ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵੱਡੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ...

ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਮੁੱਖ ਮੰਤਰੀ

Breaking News
ਲੁਧਿਆਣਾ, 3 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਦੇ ਰਾਹ 'ਤੇ ਹੈ। ਇੱਥੇ ਦੋ ਪ੍ਰਮੁੱਖ ਸੰਸਥਾਵਾਂ ਅਤਿ-ਆਧੁਨਿਕ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ (ਆਈ.ਟੀ.ਆਈ.) ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ.) ਉਤੇ ਆਧਾਰਤ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਪਿਛਾਂਹ-ਖਿੱਚੂ ਨੀਤੀਆਂ ਅਤੇ ਮਾੜੀ ਭਾਵਨਾ ਕਾਰਨ ਸੂਬਾ ਵਿਕਾਸ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਉਹ ਸਮਾਂ ਸੀ, ਜਦੋਂ ਉਦਯੋਗ ਸੰਕਟ ਵਿੱਚ ਸੀ, ਡਰੱਗ ਮਾਫੀਆ ਅਤੇ ਗੈਂਗਸਟਰ ਪਹਿਲਾਂ ਦੇ ਸ਼ਾਸਕਾਂ ਦੀ ਖੁੱਲ੍ਹੀ ਸਰਪ੍ਰਸਤੀ ਹੇਠ ਵੱਧ-ਫੁੱਲ ਰਹੇ ਸਨ ਅਤੇ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਚੁੱਕਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਸੰਪੂਰਨ ਵਿਕਾਸ ਅਤੇ ਲ...

ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ-ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਨੂੰ ਪ੍ਰਭਾਵਿਤ ਕਰਨ ਵਾਲੇ ਨਸ਼ਿਆਂ ਦੇ ਖ਼ਤਰੇ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ। ਆਪ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੀਨੀਅਰ ਬੁਲਾਰੇ ਨੀਲ ਗਰਗ ਦੇ ਨਾਲ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੁੱਖ ਪ੍ਰਾਪਤੀਆਂ ਸਾਂਝੀਆਂ ਕੀਤੀਆਂ।ਨਸ਼ਾ ਤਸਕਰਾਂ ਵਿਰੁੱਧ ਸੂਬੇ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦੇ ਹੋਏ, ਮੰਤਰੀ ਚੀਮਾ ਨੇ ਦੱਸਿਆ ਕਿ ਐਨਡੀਪੀਐਸ ਐਕਟ ਤਹਿਤ ਪੰਜਾਬ ਭਰ ਵਿੱਚ 2,851 ਮਾਮਲੇ ਦਰਜ ਕੀਤੇ ਗਏ ਹਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 4,765 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਨਸ਼ਿਆਂ ਦੇ ਪੈਸੇ ਦੀ ਵਰਤੋਂ ਕਰਕੇ ਬਣਾਈਆਂ ਗਈਆਂ 55 ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਹੈ ਅਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਹਨ। ਹਰਪਾਲ ...