ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ 25 ਮਾਰਚ= ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ।
ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ. ਦੁਆਰਾ ਕੀਤੀ ਗਈ । ਵੱਖ - ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ਸਥਾਨ ਸ਼...








