Thursday, April 2Malwa News
Shadow

Tag: punjabi news

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

Local
ਲਹਿਰਾਗਾਗਾ, 22 ਫਰਵਰੀ-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ...
ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

ਬਰਨਾਲਾ ਵਿੱਚ ਤਿੰਨ ਰੋਜ਼ਾ “ਪੰਜਾਬ ਸਖੀ ਸ਼ਕਤੀ ਮੇਲਾ” ਭਲਕ ਤੋਂ: ਡਿਪਟੀ ਕਮਿਸ਼ਨਰ

Local
ਬਰਨਾਲਾ, 22 ਫਰਵਰੀ:-ਜ਼ਿਲ੍ਹਾ ਬਰਨਾਲਾ ਵਿਖੇ 24, 25 ਅਤੇ 26 ਫਰਵਰੀ ਨੂੰ ਸਥਾਨਕ ਅਨਾਜ ਮੰਡੀ ਵਿੱਚ ਤਿੰਨ ਰੋਜ਼ਾ "ਪੰਜਾਬ ਸਖੀ ਸ਼ਕਤੀ ਮੇਲਾ" ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਬਰਨਾਲਾ, ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਜ਼ਿਲ੍ਹੇ ਦੇ ਲੋਕਾਂ ਲਈ ਇੱਕ ਵਿਸ਼ੇਸ਼ ਉਪਰਾਲਾ ਹੈ, ਜਿਸ ਵਿੱਚ ਅਨੇਕਾਂ ਰੌਚਕ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸੈਲਫ ਹੈਲਪ ਗਰੁੱਪਾਂ (ਸਵੈ-ਸਹਾਇਤਾ ਸਮੂਹਾਂ) ਅਤੇ ਸਰਕਾਰੀ ਵਿਭਾਗਾਂ ਵੱਲੋਂ ਪ੍ਰਦਰਸ਼ਨੀ ਸਟਾਲਾਂ ਲਗਾਈਆਂ ਜਾਣਗੀਆਂ। ਮੇਲੇ ਦੀਆਂ ਪ੍ਰਮੁੱਖ ਖਿੱਚਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੱਸਿਆ ਕਿ ਦਰਸ਼ਕਾਂ ਦੇ ਮਨੋਰੰਜਨ ਲਈ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉੱਘੇ ਗਾਇਕਾਂ ਵੱਲੋਂ ਵੀ ਆਪਣੀ ਕਲਾ ਦਾ ਮੁਜ਼ਾਹਰਾ ਕੀਤਾ ਜਾਵੇਗਾ, ਜੋ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਲਈ ਐਂਟਰੀ ਬਿਲਕੁਲ ਮੁਫ਼ਤ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ...
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 22 ਫਰਵਰੀ:-ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 22 ਫਰਵਰੀ :-ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ।  ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵ...
‘पंजाब बचाओ’ रैली में मुख्यमंत्री नायब सिंह सैनी का आह्वान – विकास, सुरक्षा और सुशासन का समय

‘पंजाब बचाओ’ रैली में मुख्यमंत्री नायब सिंह सैनी का आह्वान – विकास, सुरक्षा और सुशासन का समय

Haryana, Hindi
चंडीगढ़, 21 फरवरी-- हरियाणा के मुख्यमंत्री श्री नायब सिंह सैनी ने अमृतसर में आयोजित ‘पंजाब बचाओ रैली’ को संबोधित करते हुए कहा कि पंजाब केवल एक राज्य नहीं, बल्कि भारत की आत्मा है। मुख्यमंत्री ने कहा कि यह वही पावन भूमि है जहां से श्री हरमंदिर साहिब से ‘सरबत दा भला’ का संदेश पूरी दुनिया में गया। यह वही धरती है जहां जलियांवाला बाग की मिट्टी आज भी स्वतंत्रता संग्राम के बलिदानों की गवाही देती है। पंजाब ने भारत माता को भगत सिंह, उधम सिंह और सुखदेव जैसे अमर सपूत दिए हैं। उन्होंने कहा कि ऐसी महान और पवित्र  धरती पर ‘पंजाब बचाओ’ का नारा लगाना पीड़ा भी देता है और संकल्प को मजबूत भी करता है। मुख्यमंत्री ने कहा कि आज आत्ममंथन की आवश्यकता है क्या पंजाब का नौजवान सुरक्षित और आत्मविश्वास से भरे भविष्य की ओर बढ़ रहा है, या नशे और निराशा के अंधकार में धकेला जा रहा है? क्...
प्रधानमंत्री मोदी के नेतृत्व में देश और हरियाणा प्रगति पथ पर – मुख्यमंत्री नायब सिंह सैनी

प्रधानमंत्री मोदी के नेतृत्व में देश और हरियाणा प्रगति पथ पर – मुख्यमंत्री नायब सिंह सैनी

Haryana, Hindi
चंडीगढ़ , 21 फरवरी- हरियाणा के मुख्यमंत्री श्री नायब सिंह सैनी अमृतसर में सैनी समाज ट्रस्ट द्वारा आयोजित मिलन समारोह में बतौर मुख्य अतिथि शामिल हुए। इस अवसर पर उन्होंने ट्रस्ट द्वारा तैयार की गई वेबसाइट का शुभारंभ किया। उन्होंने बताया कि इस वेबसाइट के माध्यम से समाज की गतिविधियों के साथ-साथ अन्य महत्वपूर्ण जानकारियां भी साझा की जाएंगी। मुख्यमंत्री ने कार्यक्रम की सराहना करते हुए कहा कि आज उन्हें समाज के परिवारजनों से मिलने का अवसर मिला है। उन्होंने कहा कि जो जिम्मेदारी आज उनके पास है, वह देश के यशस्वी प्रधानमंत्री श्री नरेंद्र मोदी द्वारा सौंपी गई है। इस सम्मान के लिए उन्होंने सभी से एकजुट होकर आगामी विधानसभा चुनाव में कार्य करने और 2027 में पंजाब में भाजपा की सरकार बनाने का आह्वान किया। उन्होंने कहा कि प्रधानमंत्री के नेतृत्व में भारत तेज गति से आगे बढ़ रहा है,...
ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

ਨਰਸਿੰਗ ਕਾਲਜ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ 

Local
ਕੋਟਕਪੂਰਾ 21 ਫ਼ਰਵਰੀ- ਇੱਥੋਂ ਦੇ ਮਾਲਵਾ ਗਰੁੱਪ ਆਫ ਇੰਸਟੀਟਿਊਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋ ਨੇ ਵਿਸ਼ੇਸ਼  ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ. ਹਰਗੋਬਿੰਦ ਸਿੰਘ ਨੇ ਸਭ ਨੂੰ ਇਸ ਮੌਕੇ ਜੀ ਆਇਆ ਕਿਹਾ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਨਰਸਿੰਗ ਸਿਰਫ਼ ਇੱਕ ਕਿੱਤਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੇਵਾ ਭਾਵ, ਮਿਹਨਤ ਅਤੇ ਅਨੁਸ਼ਾਸਨ ਨਾਲ ਸਮਾਜ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਸਟਰੇਲੀਆ ਦੇ ਡੈਲੀਗੇਟਸ ਨਾਲ ਮੀਟਿੰਗ ਕੀਤੀ ਗਈ ਸੀ,ਜਿਸ ਵਿੱਚ ਖਾਸ ਕਰਕੇ ਨਰਸਿੰਗ ਕਰਨ ਵਾਲੇ ਵਿਦਿਆਰਥੀਆਂ ਨੂੰ ਰੁਜਗਾਰ ਦੇ ਚੰਗੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਸਾਰਿਆਂ ਨੂੰ ਅੱਜ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਦੁਨੀਆਂ ਵਿੱਚ 7000 ਬੋਲੀਆਂ ਹਨ, ਜਿ...
ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

ਭਾਸ਼ਾ ਦਫ਼ਤਰ ਫਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਵਿਚਾਰ ਚਰਚਾ ਕਰਵਾਈ ਗਈ

Local
ਫ਼ਰੀਦਕੋਟ 21 ਫ਼ਰਵਰੀ - ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ-ਬੋਲੀ ਦਿਵਸ ਮੌਕੇ ਵਿਚਾਰ ਚਰਚਾ ਪ੍ਰੋਗਰਾਮ  'ਮਾਂ-ਬੋਲੀ : ਸਮਰੱਥਾ, ਸਰੋਕਾਰ ਅਤੇ ਸੰਭਾਵਨਾਵਾਂ' ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਵਿਖੇ  ਕਰਵਾਇਆ ਗਿਆ।  ਪ੍ਰਸਿੱਧ ਕਵੀ, ਚਿੰਤਕ ਤੇ ਅਨੁਵਾਦਕ ਸੁਖਜਿੰਦਰ ਦੇ ਨਾਲ ਪ੍ਰਸਿੱਧ ਪੰਜਾਬੀ ਸ਼ਾਇਰ ਵਿਜੇ ਵਿਵੇਕ, ਕਵੀ ਕੁਮਾਰ ਜਗਦੇਵ ਸਿੰਘ, ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਪਰਵਾਸੀ ਕਵੀ ਸੰਤੋਖ ਮਿਨਹਾਸ, ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਪ੍ਰਧਾਨਗੀ ਮੰਡਲ ਵਿੱਚ ਹਾਜ਼ਰ ਸਨ।   ਵਿਚਾਰ ਚਰਚਾ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੀ ਧੁਨੀ ਨਾਲ ਕੀਤੀ ਗਈ। ਇਸ ਉਪਰੰਤ ਦੇਸ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਵੱ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾਗਾਗਾ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13.27 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab Politics
ਲਹਿਰਾਗਾਗਾ, 21 ਫਰਵਰੀ-ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਕਰੀਬ 13 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਨਵੀਨੀਕਰਨ ਅਤੇ ਮਜ਼ਬੂਤੀ ਨਾਲ ਨਾ ਸਿਰਫ਼ ਪਿੰਡ ਵਾਸੀਆਂ ਨੂੰ ਸਫ਼ਰ ਵਿੱਚ ਸੁਵਿਧਾ ਮਿਲੇਗੀ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਨਵਾਂ ਉਤਸ਼ਾਹ ਮਿਲੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਕਰਵਾਏ ਗਏ ਹਨ, ਉਨ੍ਹਾਂ ਵਿੱਚ ਪਿੰਡ ਝਲੂਰ ਤੋਂ ਘੋੜੇਨਾਬ ਤੋਂ ਖੰਡੇਬਾਦ ਤੱਕ 07.40 ਕਿਲੋਮੀਟਰ ਲੰਬੀ ਸੜਕ ਸ਼ਾਮਲ ਹੈ, ਜਿਸ ’ਤੇ ਕਰੀਬ 05 ਕਰੋੜ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਪਿੰਡ ਬਖੋਰਾ ਕਲਾਂ ਤੋਂ ਬਲਰਾਂ ਤੱਕ 04.80 ਕਿਲੋਮੀਟਰ ਲੰ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਸਰਪੰਚਾਂ ਨਾਲ ਬੈਠਕ

Punjab Politics
ਧੂਰੀ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਪਾਸੋਂ ਫੀਡ ਬੈਕ ਪ੍ਰਾਪਤ ਕੀਤੀ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਸੁਝਾਅ ਲਏ। ਓ.ਐਸ.ਡੀ. ਸੁਖਵੀਰ ਸਿੰਘ ਨੇ ਸਰਪੰਚਾਂ ਨੂੰ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਰ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਭਾਗੀ ਪੱਧਰ ’ਤੇ ਮਾਈਕਰੋ ਮੈਨੇਜਮੈਂਟ ਅਪਣਾਈ ਜਾ ਰਹੀ ਹੈ। ਉਨ੍ਹਾਂ ਪਿੰਡਾਂ ਵਿੱਚ ਗਲੀਆਂ-ਨਾਲੀਆਂ ਦੇ ਨਿਰਮਾਣ, ਇੰਟਰਲਾਕਿੰਗ ਟਾਈਲਾਂ, ਸਟਰੀਟ ਲਾਈਟਾਂ ਲਗਾਉਣ, ਟੋਭਿਆਂ ਦੀ ਸਫ਼ਾਈ ਅਤੇ ਸੁੰਦਰੀਕਰਨ, ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਪਿੰਡ ਵਿੱਚ ਜਿਮ ਅਤੇ ਖੇਡ ਗਰਾਊਂਡਾਂ ਦੇ ਵਿਕਾਸ, ਨੌਜਵਾਨਾਂ ਲਈ ਲਾਇਬਰੇਰੀਆਂ, ਧਰਮਸ਼ਾਲਾਵਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਗਾਉਣ ਸਮੇਤ ਗੰਦੇ ਪਾਣੀ ਦੀ ਨਿਕਾਸੀ ਲਈ ਚੱਲ ਰਹੇ ਅਤੇ ਮੁਕ...