ਪਿੰਡ ਪਿੰਡ ਫੂਡ ਪ੍ਰੋਸੈਸਿੰਗ ਯੂਨਿਟ ਸਥਾਪਿਤ ਕਰਾਂਗੇ : ਕਰਮਜੀਤ ਅਨਮੋਲ
ਫ਼ਰੀਦਕੋਟ 18 ਮਈ : ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਜਿੱਥੇ ਸਮੁੱਚੇ ਹਲਕੇ ਨੂੰ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਦਾ ਦਾਅਵਾ ਕੀਤਾ, ਉੱਥੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲੋਕਾਂ ਦੇ ਬਹਿਕਾਵੇ ਵਿੱਚ ਆ ਕੇ ਕਦੇ ਵੀ ਆਪਸੀ ਦੁਸ਼ਮਣੀਆਂ ਨਾ ਪਾਲਣ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਨਾ ਤੋੜਨ।
ਸ਼ਨੀਵਾਰ ਨੂੰ ਕਰਮਜੀਤ ਅਨਮੋਲ ਵਿਧਾਨ ਸਭਾ ਹਲਕਾ ਜੈਤੋ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡਾਂ ਅਤੇ ਮਹੱਲਿਆਂ ਵਿੱਚ ਚੋਣ ਜਲਸੇ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਮੌਜੂਦ ਰਹੇ। ਇਹਨਾਂ ਤੋਂ ਇਲਾਵਾ ਫ਼ਿਲਮ ਜਗਤ ਦੇ ਨਾਮੀ ਕਲਾਕਾਰ ਪ੍ਰਿੰਸ ਕਮਲਜੀਤ ਅਤੇ ਮਲਕੀਤ ਰੌਣੀ ਵੀ ਕਰਮਜੀਤ ਅਨਮੋਲ ਦੇ ਚੋਣ ਪ੍ਰਚਾਰ ਵਿੱਚ ਡਟੇ ਹੋਏ ਸਨ।
ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੰਬੋਧਨ ਕਰਦੇ ਹੋਏ ਕਰਮਜੀਤ ਅਨਮੋਲ ਨੇ ਕਿਹਾ ਕਿ ਬਾਬਾ ਫ਼ਰੀਦ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ਬਣਾਉਣਾ ਮੇਰਾ ਪਹਿਲਾ ਮਿਸ਼ਨ ਹੈ। ਉਨ੍ਹਾਂ...







