Thursday, April 2Malwa News
Shadow

Tag: punjabi news

ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ ਅਬੋਹਰ ਵਿਖੇ ਮਨਾਇਆ ਗਿਆ 

Local
 ਫਿਰੋਜ਼ਪੁਰ 21 ਫਰਵਰੀ 2026.....ਭਾਸ਼ਾ ਵਿਭਾਗ ਪੰਜਾਬੀ  ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਗੋਪੀ ਚੰਦ ਆਰਯ ਮਹਿਲਾ ਕਾਲਜ, ਅਬੋਹਰ ਵਿਖੇ ਮਨਾਇਆ ਗਿਆ।  ਕਾਲਜ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਵਿੱਚ ਆਯੋਜਿਤ ਇਸ ਸਮਾਰੋਹ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ , ਭਾਸ਼ਣ, ਲੋਕ ਗੀਤ ਅਤੇ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ. ਪਰਮਿੰਦਰ ਸਿੰਘ, ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਮਾਂ ਬੋਲੀ ਬੋਲਣ ਵਿੱਚ ਮਾਣ ਮਹਿਸੂਸ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਬੋਲਦਿਆਂ ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਸ਼੍ਰੀ ਭੁਪਿੰਦਰ ਉਤਰੇਜਾ ਨੇ ਸਾਹਿਤਕ ਤੇ ਸਭਿਆਚਾਰਕ ਮੁਕਾਬਲਿਆਂ ਦੀ ਵਿਦਿਆਰਥੀਆਂ ਲਈ ਮਹੱਤਤਾ ਬਾਰੇ ਦੱਸਿਆ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ ਦਿੱਤੀ। ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ...
ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

Hot News
ਅੰਮ੍ਰਿਤਸਰ, 21 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ 'ਆਪ' ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹਾ ਪ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ

Hot News
ਮਾਨਸਾ, 21 ਫਰਵਰੀ:-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਵਿੱਚ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਸਟਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ ਉਸਾਰੀ ਕਾਰਜ ਅਗਲੇ ਛੇ ਮਹੀਨਿਆਂ ਅੰਦਰ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਹੋਸਟਲ ਦੇ ਬਣਨ ਨਾਲ ਕਾਲਜ ਵਿੱਚ ਦੂਰ ਦੁਰਾਡੇ ਤੋਂ ਪੜ੍ਹਨ ਲਈ ਆਉਣ ਵਾਲੀਆਂ ਵਿਦਿਆਰਥਣਾ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਛੇਤੀ ਹੀ ਇਸ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਇਸ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ ਪ੍ਰਾਪਤ ਕਰਨ ਦੇ ਨਾਲ ਨਾਲ ਭਵਿੱਖ ਵਿੱਚ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਵੀ ਕਰ ਸਕਣ। ਕਾਲਜ ਕੈਂਪਸ ਵਿੱਚ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਡੀ.ਸੀ ਨਵਜੋਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ ਦੀ ਮੌਜੂਦਗੀ ਵਿੱਚ ਨੀਹ ਪੱਥਰ ਰੱਖਦਿਆਂ ਕੈਬਨ...
ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

Hot News
ਬਰਨਾਲਾ, 21 ਫਰਵਰੀ-          ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ - ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।      ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਵੰਦੇ ਭਾਰਤ ਰੇਲ ਬਰਨਾਲਾ ਸਟੇਸ਼ਨ 'ਤੇ ਰੁਕੀ ਹੈ, ਜੋ ਕਿ ਬਰਨਾਲੇ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਉਨ੍ਹਾਂ ਲਗਾਤਾਰ 3 ਵਾਰ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਕਿ ਬਰਨਾਲੇ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਫਾਸਟ ਟ੍ਰੇਨ ਚਲਾਈ ਜਾਵੇ ਅਤੇ ਬਕਾਇਦਾ ਸਮੇਂ ਸਮੇਂ 'ਤੇ ਸਬੰਧਤ ਮੰਤਰੀ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ। ਓਨ੍ਹਾਂ ਕਿਹਾ ਕਿ 8 ਨਵੰਬਰ 2025 ਨੂੰ ਟ੍ਰੇਨ ਚੱਲਣ ਦੀ ਸ਼ੁਰੂਆਤ ਹੋਈ ਪਰ ਬਰਨਾਲਾ ਸਟੇਸ਼ਨ 'ਤੇ ਠਹਿਰ ਨਹੀਂ ਹੋਈ। ਇਸ ਮਗਰੋਂ ਓਨ੍ਹਾਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਮੁੜ ਮੰਗ ਰੱਖੀ ਕਿ ਵੰਦੇ ਭਾਰਤ ਦੀ ਬਰਨਾਲ...
ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Local
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ:  ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।    ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ  ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਤੇ ਪਵਿੱਤਰ ਨਗਰੀ ਹੈ ਅਤੇ ਉਹ ਇਥੇ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ ਤਰਜ...
ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ,  ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ,  ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

Hot News
ਚੰਡੀਗੜ੍ਹ, 21 ਫਰਵਰੀ:-ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿੱਚ ਦਾਖਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲਿਖਤੀ ਦਾਖਲਾ ਪ੍ਰੀਖਿਆ 7 ਜੂਨ, 2026 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ । ਦਾਖਲੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2014 ਤੋਂ ਪਹਿਲਾਂ ਅਤੇ 1 ਜੁਲਾਈ, 2015 ਤੋਂ ਬਾਅਦ ਨਾ ਹੋਇਆ ਹੋਵੇ ਅਤੇ ਉਹ ਜਾਂ ਤਾਂ 7ਵੀਂ ਜਮਾਤ ਵਿੱਚ ਪੜ੍ਹ ਰਹੇ ਹੋਣ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 7ਵੀਂ ਜਮਾਤ ਪਾਸ ਕੀਤੀ ਹੋਵੇ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ ਹੋਣਗੇ—ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ। ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਸਮੇਤ ਵਧੇਰੇ ਜਾਣਾਕਰੀ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.edu.in ਤੋਂ ਨਿਰਧਾਰਤ ਫੀਸ 600 ਰੁਪਏ (ਜਨਰਲ ਸ਼੍ਰੇਣੀ ਲਈ) ਅਤੇ 555 ਰੁਪਏ (ਐਸ.ਸੀ./ਐਸ.ਟੀ....
ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਵਧਾਈ; ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਚਾਨਣਾ ਪਾਇਆ

Hot News
ਚੰਡੀਗੜ੍ਹ, 21 ਫਰਵਰੀ:-ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਲੋਕਾਂ ਨੂੰ ਸਿੱਖਿਆ, ਸੰਚਾਰ, ਸੱਭਿਆਚਾਰ ਸੰਭਾਲ ਅਤੇ ਟਿਕਾਊ ਵਿਕਾਸ ਵਿੱਚ ਮਾਤ ਭਾਸ਼ਾ ਦੀ ਮਹੱਤਵਪੂਰਨ ਭੂਮਿਕਾ ਦਾ ਹਵਾਲਾ ਦਿੰਦਿਆਂ ਮਾਂ ਬੋਲੀ ਪੰਜਾਬੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਲੋਕਾਂ ਨੂੰ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਭਾਸ਼ਾਵਾਂ ਬਰਾਬਰ ਸਤਿਕਾਰ-ਯੋਗ ਹਨ। ਉਨ੍ਹਾਂ ਨੇ ਪੰਜਾਬੀ ਦੇ ਪਾਸਾਰ ਤੇ ਸੱਭਿਆਚਾਰ ਦੀ ਸੰਭਾਲ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਸ. ਬੈਂਸ ਨੇ ਦੱਸਿਆ ਕਿ ਸੂਬੇ ਦੇ ਕੋਨੇ-ਕੋਨੇ ਤੱਕ ਪੰਜਾਬੀ ਭਾਸ਼ਾ ਦੇ ਪਾਸਾਰ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਭਾਸ਼ਾ ਵਿਭਾਗ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਪੰਜਾਬ ਭਰ ਵਿੱਚ 13 ਸਮਾਗਮ ਆਯੋਜਿਤ ਕੀਤੇ ਹਨ। ਇਨ੍ਹਾਂ ਸਮਾਗਮਾਂ ਵਿੱਚ ਕਵੀ ਦਰਬਾਰ, ਨਾਟਕ, ਭਾਸ਼ਾ ਸੈਮੀਨਾਰ, ਵਿਦਿਆਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Breaking News
ਫਾਜ਼ਿਲਕਾ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ...
ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

Breaking News
ਚੰਡੀਗੜ੍ਹ, 21 ਫਰਵਰੀ:-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕ...
ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 21 ਫਰਵਰੀ 2026:-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।”  ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ...