Friday, November 13Malwa News
Shadow

Tag: punjabi news

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

Breaking News
ਚੰਡੀਗੜ੍ਹ, 08 ਮਈ :ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ  ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ  ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ। ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭ...
ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 8 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਅੱਜ, ਕਰ ਵਿਭਾਗ ਨੇ ਇੱਕ ਬਹੁਤ ਹੀ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏਪੀਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ 'ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।" ਜਾਂਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, "ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰ...
ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

Hot News
ਚੰਡੀਗੜ੍ਹ, 8 ਮਈ 2026- ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ ਰਸਮੀ ਉਦਘਾਟਨ ਕੀਤਾ।ਇਹ ਰਣਨੀਤਕ ਸ਼ੁਰੂਆਤ ਨਾ ਸਿਰਫ਼ ਪੁਰਾਣੀਆਂ ਦਸਤੀ ਪ੍ਰਕਿਰਿਆਵਾਂ ਨੂੰ ਸਿਰੇ ਤੋਂ ਸਿਰੇ ਤੱਕ ਡਿਜੀਟਲ ਕੰਮਕਾਜ ਨਾਲ ਬਦਲਦੀ ਹੈ, ਸਗੋਂ ਕੇਂਦਰੀ ਦਿਸ਼ਾ-ਨਿਰਦੇਸ਼ਾਂ ਦੇ ਵੀ ਅਨੁਕੂਲ ਹੈ, ਜਿਸ ਨਾਲ ਸੂਬੇ ਲਈ ਵੱਡੇ ਵਿੱਤੀ ਪ੍ਰੋਤਸਾਹਨ ਦੇ ਮੌਕੇ ਪੈਦਾ ਹੋਣਗੇ। ਇੱਥੇ ਮਿਊਂਸੀਪਲ ਭਵਨ ਆਡੀਟੋਰੀਅਮ ਵਿਖੇ ਈ-ਸੈਂਕਸ਼ਨ ਮੋਡਿਊਲ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਬਿਹਤਰ ਵਿੱਤੀ ਪ੍ਰਬੰਧਨ, ਪਾਰਦਰਸ਼ਤਾ ਅਤੇ ਸਿਰੇ ਤੋਂ ਸਿਰੇ ਤੱਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਖਜ਼ਾਨਾ ਅਤੇ ਲੇਖਾ ਵਿਭਾਗ ਨੇ ਐਨ.ਆਈ.ਸੀ ਦੇ ਸਹ...
ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

Hot News
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ ਚਲਾਈ ਗਈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਐਫ.ਡੀ.ਏ.,ਪੰਜਾਬ ਦੇ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਚਲਾਈ ਗਈ ਇਹ ਮੁਹਿੰਮ  ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ’ਤੇ ਕੇਂਦਰਿਤ ਸੀ । ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਤੜਕਸਾਰ  ਨਾਕੇ ਲਗਾਏ ਗਏ ਸਨ, ਜਿਨ੍ਹਾਂ ਤਹਿਤ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਡੇਅਰੀ ਫਾਰਮਾਂ, ਸੰਗ੍ਰਹਿ ਕੇਂਦਰਾਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੀਆਂ ਦੁਕਾਨਾਂ ਤੋਂ ਦੁੱਧ ਦੇ 200 ਨਮੂਨੇ ਲਏ ਗਏ। ਸਿਹਤ ਮੰਤਰੀ ਨੇ ਦੱਸਿਆ ਕਿ ਇਕੱਠੇ ਕੀਤੇ ਨਮੂਨਿਆਂ ਨੂੰ  ਮਿਲਾਵਟ, ਅਸ਼...
ਉਹਸਟੀਕਤਾਜੋਇੱਕਕਹਾਣੀਸੁਣਾਉਂਦੀਹੈ: ਆਪਰੇਸ਼ਨਸਿੰਦੂਰਦੋਵੱਖ-ਵੱਖਫੌਜਾਂਬਾਰੇਕੀਖੁਲਾਸਾਕਰਦਾਹੈ

ਉਹਸਟੀਕਤਾਜੋਇੱਕਕਹਾਣੀਸੁਣਾਉਂਦੀਹੈ: ਆਪਰੇਸ਼ਨਸਿੰਦੂਰਦੋਵੱਖ-ਵੱਖਫੌਜਾਂਬਾਰੇਕੀਖੁਲਾਸਾਕਰਦਾਹੈ

National News
7 ਮਈ 2025 ਦੀ ਰਾਤ, ਭਾਰਤੀ ਵਾਯੂ ਸੈਨਾ ਨੇ ਇੱਕ ਫੌਜੀ ਆਪਰੇਸ਼ਨ ਚਲਾਇਆ ਜੋ ਬਿਲਕੁਲ 23 ਮਿੰਟ ਚੱਲਿਆ। ਉਸ ਸਮੇਂ ਵਿੱਚ ਇਸਨੇ ਪਾਕਿਸਤਾਨ ਅਤੇ ਪਾਕਿਸਤਾਨੀ ਕਬਜ਼ੇ ਵਾਲੇ ਕਾਸ਼ਮੀਰ ਵਿੱਚ ਨੌ ਟਿਕਾਣਿਆਂ ਉੱਤੇ ਸ਼ੁੱਧ ਹਥਿਆਰਾਂ, ਸੈਟੇਲਾਈਟ ਗਾਈਡਿਡ ਹਥਿਆਰਾਂ ਅਤੇ ਲੂਟਰਿੰਗ ਡ੍ਰੋਨਾਂ ਨਾਲ ਹਮਲਾ ਕੀਤਾ। ਭਾਰਤੀ ਵਾਯੂ ਸੈਨਾ ਨੇ ਪਾਕਿਸਤਾਨ ਦੀਆਂ ਚੀਨੀ ਸਪਲਾਈ ਵਾਲੀਆਂ ਏਅਰ ਡਿਫੈਂਸ ਸਿਸਟਮਾਂ ਨੂੰ ਬਾਈਪਾਸ ਅਤੇ ਜੈਮ ਕਰਕੇ ਇਸ ਮਿਸ਼ਨ ਨੂੰ ਸਿਰਫ਼ 23 ਮਿੰਟਾਂ ਵਿੱਚ ਪੂਰਾ ਕੀਤਾ, ਜਿਸ ਨੇ ਭਾਰਤ ਦੀ ਤਕਨੀਕੀ ਬਰਤਰੀ ਦਾ ਪ੍ਰਦਰਸ਼ਨ ਕੀਤਾ। 48 ਘੰਟਿਆਂ ਦੇ ਅੰਦਰ ਹੀ ਸੈਟੇਲਾਈਟ ਇਮੇਜਰੀ ਉਪਲਬਧ ਹੋ ਗਈ। Maxar, KawaSpace ਅਤੇ MizarVision ਵੱਲੋਂ 10-11 ਮਈ ਨੂੰ ਲਈ ਗਈ ਸੈਟੇਲਾਈਟ ਇਮੇਜਰੀ ਨੇ ਹਮਲਿਆਂ ਦੇ ਪ੍ਰਭਾਵ ਦਾ ਦ੍ਰਿਸ਼ਟੀਗਤ ਸਬੂਤ ਮੁਹੱਈਆ ਕਰਵਾਇਆ। ਜੈਕੋਬਾਬਾਦ ਵਿਚ ਸ਼ਾਹਬਾਜ਼ ਏਅਰ ਬੇਸ ਉੱਤੇ ਇੱਕ ਤਸਵੀਰ ਤੋਂ ਬਾਅਦ ਵਾਲੀ ਤਸਵੀਰ ਵਿਚ ਮੁੱਖ ਏਪ੍ਰੋਨ ਉੱਤੇ ਇੱਕ ਹੈਂਗਰ ਖੰਡਰ ਵਿੱਚ ਤਬਦੀਲ ਹੋਇਆ ਨਜ਼ਰ ਆਇਆ, ਏਅਰ ਟ੍ਰੈਫਿਕ ਕੰਟਰੋਲ ਬਿਲਡਿੰਗ ਨੂੰ ਥੋੜ੍ਹਾ ਨੁਕਸਾਨ ਪਹੁੰਚਿਆ। ਇਸੇ ਤਰ੍ਹਾਂ ਸਰਗ...
The Precision That Tells a Story: What Operation Sindoor Reveals About Two Different Militaries

The Precision That Tells a Story: What Operation Sindoor Reveals About Two Different Militaries

National News
On the night of May 7, 2025, the Indian Air Force executed a military operation that lasted exactly 23 minutes. In that time, it struck nine targets across Pakistan and Pakistan-occupied Kashmir with precision munitions, satellite-guided weapons, and loitering drones. The Indian Air Force bypassed and jammed Pakistan's Chinese-supplied air defence systems, completing the mission in just 23 minutes, demonstrating India's technological edge. Within 48 hours, satellite imagery was available. Satellite imagery from Maxar, KawaSpace, and MizarVision, captured on May 10-11, provided visual evidence of the strikes' impact. At Shahbaz Air Base in Jacobabad, before-and-after images showed a hangar on the main apron reduced to rubble, with minor damage to the air traffic control building suspected. ...
ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

Punjab Politics
ਕੋਟਕਪੂਰਾ/ਫ਼ਰੀਦਕੋਟ, 7 ਮਈ- ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ 'ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱ...
ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

Punjab Politics
ਜ਼ੀਰਾ/ਤਲਵੰਡੀ ਭਾਈ, 7 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।ਸ਼ੁਕਰਾਨਾ ਯਾਤਰਾ ਦੌਰਾਨ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸ਼ਾਇਦ ਕਦੇ ਵੀ ਸੱਤਾ ਵਿੱਚ ਦੁਬਾਰਾ ਨਹੀਂ ਆਵੇਗਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਹ ਅਤੇ ਮਜੀਠੀਆ, ਦੋਵੇਂ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ 'ਤੇ ਜ਼ੁਲਮ ਢਾਹੁਣ ਤੋਂ ਬਾਅਦ ਵੀ ਉਹ ਬੇਸ਼ਰਮੀ ਨਾਲ ਰੈਲੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵਿੱਚ ਕੁਝ ਠੀਕ ਨਹੀਂ ਚੱਲ ਰਿਹਾ ਕਿਉਂਕਿ ਉਹ ਇੱਕ-ਦੂਜੇ ਨਾਲ ਗੱਲ ਨਹੀਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਸੁਖਬੀਰ ਦੇਸ਼ ਛੱਡ ਗਿਆ ਹੈ ਅਤੇ ਵਿਦੇਸ਼ ਬੈਠ ਕੇ ਉਹ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਦਾ ਰਿਹਾ ਕਿ ਉਸ ਨੂੰ ਵਾਪਸ ਆਉਣਾ ਚਾਹੀਦਾ ਹੈ ਜਾਂ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦਿਲ ਪਰਮਾਤਮਾ ਦਾ ਰਿਣੀ ਹੈ ਜਿਸ ਨੇ ਉਸ ਨੂੰ ਜਾਗਤ ਜੋ...
’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

Hot News
ਅੰਮ੍ਰਿਤਸਰ / ਜਲੰਧਰ; 7 ਮਈ 2026:ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦਿਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਸਰਕਾਰ ਨੂੰ ਦੇਸ਼ ਦਾ ਸਭ ਤੋਂ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਲਾਗੂਕਰਨ ਦਾ ਮੌਕਾ ਬਖਸ਼ਿਆ। ਅੰਮ੍ਰਿਤਸਰ, ਰਈਆ, ਕਰਤਾਰਪੁਰ, ਆਦਮਪੁਰ ਅਤੇ ਮਾਝੇ ਦੇ ਹੋਰ ਹਿੱਸਿਆਂ ਵਿੱਚ ਯਾਤਰਾ ਦੌਰਾਨ, ਲੋਕ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਇਕੱਠੇ ਹੋਏ ਅਤੇ ਮੁੱਖ ਮੰਤਰੀ ਦੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕ...
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

Hot News
ਮਾਨਸਾ, 07 ਮਈ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ 'ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ ਵਾਧਾ ਕਰਨ ਲਈ 50 ਲੱਖ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ 6 ਲੱਖ ਦੀ ਲਾਗਤ ਨਾਲ ਸੈਣੀ ਭਾਈਚਾਰੇ ਦੀ ਧਰਮਸ਼ਾਲਾ ਦਾ ਸ਼ੈੱਡ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੁਲਾਣਾ ਰੋਡ 'ਤੇ 20 ਲੱਖ ਰੁਪਏ ਦੀ ਲਾਗਤ ਨਾਲ ਅੰਬੇਡਕਰ ਭਵਨ ਦਾ ਨਿਰਮਾਣ, ਬਾਜੀਗਰ ਅਤੇ ਪਰਜਾਪਤ ਧਰਮਸ਼ਾਲਾ ਦੀ ਮੁਰੰਮਤ, ਵਾਰਡ 17 ਵਿੱਚ ਜੀਵਨ ਬਸਤੀ ਵਿੱਚ ਸ਼ੈੱਡ ਦੇ ਕੰਮ ਸਮੇਤ 12 ਸੜਕਾਂ ਦਾ ਨਵੀਨੀਕਰਨ ਕੀਤਾ ਗਿਆ ਹੈ।  ਵਿਧਾਇਕ ਬੁੱਧ ਰਾਮ ਨੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੱਲ੍ਹ ਹੀ ਬੁਢਲਾਡਾ, ਬੋਹਾ ਅਤੇ ਬਰੇਟਾ ਦੇ ਵਿਕਾਸ ਕਾਰਜਾਂ ਲਈ ਮਿਊਂਸਪਲ ਫੰਡ ਵਿੱਚੋ 5.57 ਕਰੋੜ ਦੀ ਰਕਮ ਜਾਰੀ ਕੀਤੀ ਹੈ ਜਿਸ ਤਹਿਤ ਹਲਕਾ ਬੁਢਲਾਡਾ ਦੇ ਇੰਨ੍...