ਦੁਆਬੇ ਨੂੰ ਮਿਲਿਆ ਤਿੰਨ ਸਾਲਾਂ ‘ਚ ਤੀਜਾ ਮੈਡੀਕਲ ਕਾਲਜ
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ ਦੇ ਵਿਦਿਆਰ...
